ਸਮਾਜ ਸੇਵੀ ਜਥੇਬੰਦੀਆਂ ਨੂੰ ਮੀਟਿੰਗ ਲਈ ਢੁਕਵਾਂ ਸਮਾਂ ਦੇਣ ਲਈ ਮੁੱਖ ਮੰਤਰੀ ਨੂੰ ਲਗਾਈ ਗੁਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਸਮਾਜ ਸੇਵੀ ਜਥੇਬੰਦੀ ਡਿਸਏਬਲਡ ਪਰਸਨਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਮਾਜ ਭਲਾਈ ਦੇ ਕੰਮ ਕਰ ਰਹੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੀਆਂ ਸਮੱਸਿਆਵਾਂ ਸੁਣਨ ਦੀ ਮੰਗ ਕੀਤੀ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਸਮਾਜ ਸੇਵੀ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ’ਚੋਂ ਸਮਾਂ ਕੱਢ ਕੇ ਸਮਾਜ ਸੇਵਾ ਅਤੇ ਦੇਸ਼ ਦੇ ਵਿਕਾਸ ਕਾਰਜਾਂ ਦੇ ਲੇਖੇ ਲਗਾ ਰਹੇ ਹਨ। ਉਨ੍ਹਾਂ ਨੂੰ ਲੋਕ ਭਲਾਈ ਦੇ ਕਾਰਜ ਕਰਦੇ ਸਮੇਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਚਲਾਈ ਜਾ ਰਹੀਆਂ ਸਕੀਮਾਂ ਨੂੰ ਸਮਾਜ ਸੇਵੀ ਜਥੇਬੰਦੀਆਂ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਇਸ ਲਈ ਮੁੱਖ ਮੰਤਰੀ ਨੂੰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਸੱਦ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ। ਸ੍ਰੀ ਭਬਾਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਇਸ ਮੰਗ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…