ਖਰੜ ਹਲਕੇ ਵਿੱਚ ਲੜਕੀਆਂ ਦੀ ਸਿੱਖਿਆਂ ਲਈ ਉਹ ਪ੍ਰਾਇਮਰੀ ਪੱਧਰ ’ਤੇ ਮੁਫ਼ਤ ਮਿਆਰੀ ਸਿੱਖਿਆ ਦੇ ਉਪਰਾਲੇ ਕੀਤੇ ਜਾਣਗੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 21 ਜਨਵਰੀ:
ਮੌਜੂਦਾ ਸਮੇਂ ਵਿੱਚ ਭਾਰਤ ਡਿਜ਼ੀਟਲ ਇੰਡੀਆ ਵੱਲ ਲਗਾਤਾਰ ਤੇਜ਼ੀ ਵਧ ਰਿਹਾ ਹੈ। ਡਿਜ਼ੀਟਲ ਇੰਡੀਆ ਵਿੱਚ ਹਰ ਉਹੀ ਵਿਅਕਤੀ ਕਾਮਯਾਬੀ ਹਾਸਲ ਕਰ ਸਕੇਗਾ, ਜਿਹੜਾ ਪੜ੍ਹਿਆ ਲਿਖਿਆ ਅਤੇ ਆਧੁਨਿਕ ਨਵੀਆਂ ਤਕਨੀਕਾਂ ਦਾ ਗਿਆਨ ਰੱਖਦਾ ਹੋਵੇਗਾ। ਖਰੜ ਖੇਤਰ ਵਿੱਚ ਸਕੂਲੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਹੁਲਾਰਾ ਦੇਣ ਲਈ ਸਰਕਾਰੀ ਸਕੂਲਾਂ ਤੇ ਕਾਲਜਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਇਲਾਵਾ ਅਧਿਆਪਕਾਂ ਅਤੇ ਦਫ਼ਤਰੀ ਸਟਾਫ਼ ਦੀ ਭਰਤੀ ਲਈ ਵੀ ਠੋਸ ਕਦਮ ਚੁੱਕੇ ਜਾਣਗੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖਰੜ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਪਿੰਡ ਮੁੰਧੋਂ ਸੰਗਤੀਆਂ ਵਿੱਚ ਚੇਅਰਮੈਨ ਮਨਜੀਤ ਸਿੰਘ ਮੁੰਧੋਂ ਸੰਗਤੀਆਂ ਅਤੇ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਵੱਲੋਂ ਆਯੋਜਿਤ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਗਿੱਲ ਨੇ ਕਿਹਾ ਕਿ ਲੜਕੀਆਂ ਦੀ ਸਿੱਖਿਆਂ ਲਈ ਉਹ ਖਰੜ ਹਲਕੇ ਵਿੱਚ ਪ੍ਰਾਇਮਰੀ ਪੱਧਰ ਤੋਂ ਹੀ ਮੁਫ਼ਤ ਮਿਆਰੀ ਸਿੱਖਿਆ ਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੱਤ ਤੋਂ ਬਾਅਦ ਉਹ ਹਰ ਪਿੰਡ ਵਿੱਚ ਦੌਰਾ ਕਰਨਗੇ ਅਤੇ ਸਕੂਲਾਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪਿੰਡ ਪੱਧਰ ’ਤੇ ਜਾਂਚ ਕਮੇਟੀਆਂ ਬਣਾਈਆਂ ਜਾਣਗੀਆਂ ਜਿਹੜੀਆਂ ਮਹੀਨੇ ਦੀ ਮਹੀਨੇ ਰਿਪੋਰਟ ਕਰਨਗੀਆਂ ਤਾਂ ਕਿ ਸਕੂਲਾਂ ਵਿੱਚ ਹੋ ਰਹੇ ਵਿਕਾਸ ਅਤੇ ਅਣਗਹਿਲੀਆਂ ਠੀਕ ਕੀਤਾ ਜਾ ਸਕੇ। ਇਸ ਮੌਕੇ ਜਥੇਦਾਰ ਅਜਮੇਰ ਸਿੰਘ ਖੇੜਾ, ਚੌਧਰੀ ਅਰਜਨ ਸਿੰਘ ਕਾਂਸਲ, ਸਰਬਜੀਤ ਸਿੰਘ ਕਾਦੀਮਾਜਰਾ, ਹਰਦੀਪ ਸਿੰਘ ਸਰੀਂਚ, ਅਮਨਦੀਪ ਸਿੰਘ ਗੋਲਡੀ, ਹਰਿੰਦਰ ਸਿੰਘ ਘੜੂੰਆਂ, ਹਰਜੀਤ ਸਿੰਘ ਰਾਮਪੁਰ ਟੱਪਰੀਆਂ ਸਰਕਲ ਪ੍ਰਧਾਨ, ਰਣਧੀਰ ਸਿੰਘ ਧੀਰਾ ਝੂੰਗੀਆਂ, ਬਲਦੇਵ ਚੱਕਲ, ਜਸਵੀਰ ਸਿੰਘ, ਕੁਲਵੀਰ ਆੜਤੀ, ਸੰਤ ਸਿੰਘ ਮੁੰਧੋਂ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…