ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਚੰਗੇ-ਮਾੜੇ ਦੀ ਪਛਾਣ ਕਰਨੀ ਪਏਗੀ: ਸੁਖਬੀਰ ਬਾਦਲ

ਸੁਖਬੀਰ ਨੇ ਮੰਚ ਤੋਂ ਚੰਦੂਮਾਜਰਾ ਤੇ ਪਰਿਵਾਰਕ ਮੈਂਬਰਾਂ ਦੀ ਤਰੀਫ਼ਾਂ ਦੇ ਪੁਲ ਬੰਨੇ

ਸਾਬਕਾ ਕੌਂਸਲਰ ਪਰਮਜੀਤ ਕਾਹਲੋਂ ਮੁੜ ਅਕਾਲੀ ਦਲ ’ਚ ਸ਼ਾਮਲ, ਸੁਖਬੀਰ ਤੇ ਚੰਦੂਮਾਜਰਾ ਨੇ ਕੀਤਾ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 17 ਅਪਰੈਲ:
ਮੁਹਾਲੀ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਅੱਜ ਸ਼ਾਮ ਮੁੜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਚੰਗੇ-ਮਾੜੇ ਦੀ ਪਛਾਣ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ ਜਦੋਂਕਿ ਬਾਕੀ ਤਿੰਨ ਕੌਮੀ ਪਾਰਟੀਆਂ ਇਸਟ ਇੰਡੀਆ ਕੰਪਨੀ ਵਾਂਗ ਹਨ। ਭਾਜਪਾ ਅਤੇ ਕਾਂਗਰਸ ਨੇ ਲੰਮਾ ਸਮਾਂ ਦੇਸ਼ ਦੇ ਰਾਜ ਕੀਤਾ ਹੈ ਪ੍ਰੰਤੂ ਬਦਲੇ ਵਿੱਚ ਲੋਕਾਂ ਦਾ ਕੁੱਝ ਨਹੀਂ ਸਵਾਰਿਆ।
ਪਿਛਲੇ ਦੋ ਸਾਲ ਵਿੱਚ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਕਾਫ਼ੀ ਪਿੱਛੇ ਧੱਕ ਦਿੱਤਾ ਹੈ ਅਤੇ ਵਾਅਦਿਆਂ ਤੋਂ ਮੁੱਕਰ ਕੇ ਹੁਕਮਰਾਨਾਂ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਜਿਸ ਦਾ ਬਦਲਾ ਲੈਣ ਦਾ ਹੁਣ ਸੁਨਹਿਰੀ ਮੌਕਾ ਹੈ। ਉਨ੍ਹਾਂ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦਿਓ ਤਾਂ ਮੁਹਾਲੀ ਸਮੇਤ ਪੰਜਾਬ ਦੇ ਵਿਕਾਸ ਦੀ ਜ਼ਿੰਮੇਵਾਰੀ ਸਾਡੀ। ‘ਆਪ’ ’ਤੇ ਵਰ੍ਹਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਉਨ੍ਹਾਂ ਦੇ ਆਪਣੇ ਹੀ ਵਿਧਾਇਕ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੇ ਹਨ। ਵਲੰਟੀਅਰ ਅਤੇ ਆਮ ਲੋਕ ਨਿਰਾਸ਼ ਹਨ, ਕਿਧਰੇ ਕਿਸੇ ਦੀ ਕੋਈ ਸੁਣਵਾਈ ਨਹੀਂ ਹੈ। ਸੁਖਬੀਰ ਨੇ ਆਪਣੇ ਸੰਬੋਧਨ ਵਿੱਚ ਚੰਦੂਮਾਜਰਾ ਤੇ ਪਰਿਵਾਰਕ ਮੈਂਬਰਾਂ ਦੀ ਤਰੀਫ਼ਾਂ ਦੇ ਪੁਲ ਬੰਨ੍ਹਦਿਆਂ ਕਿਹਾ ਕਿ ਜੇਕਰ ਸਾਰੇ ਆਗੂ ਤੇ ਵਰਕਰ ਇਨ੍ਹਾਂ ਵਾਂਗ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ, ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ, ਪਰਮਜੀਤ ਸਿੰਘ ਕਾਹਲੋਂ, ਚਰਨਜੀਤ ਸਿੰਘ ਕਾਲੇਵਾਲ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਟਕਸਾਲੀ ਆਗੂ ਕਰਤਾਰ ਸਿੰਘ ਤਸਿਬੰਲੀ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਹਰਜੀਤ ਸਿੰਘ ਭੁੱਲਰ, ਸਿਮਰਨਜੀਤ ਸਿੰਘ ਚੰਦੂਮਾਜਰਾ, ਕਮਲਜੀਤ ਸਿੰਘ ਰੂਬੀ, ਕੁਲਵੰਤ ਸਿੰਘ ਤ੍ਰਿਪੜੀ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਸ਼ਮਸ਼ੇਰ ਸਿੰਘ ਪੁਰਖਾਲਵੀ, ਜੈਪਾਲ ਸਿੰਘ ਮਿੱਡੂਖੇੜਾ, ਸਰਬਜੀਤ ਸਿੰਘ ਪਾਰਸ, ਪਰਮਜੀਤ ਸਿੰਘ ਗਿੱਲ, ਕਮ ਸਿੰਘ ਬੱਬਰਾ, ਗੁਰਪ੍ਰਤਾਪ ਸਿੰਘ ਬੜੀ ਤੇ ਕਰਮਜੀਤ ਸਿੰਘ ਬੜੀ, ਐਡਵੋਕੇਟ ਗਗਨ ਮਾਨ ਸਮੇਤ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…