ਬਰਸਾਤਾਂ ਦੇ ਆਉਣ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ: ਸਤਵੀਰ ਧਨੋਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਇੱਥੋਂ ਦੇ ਵਾਰਡ ਨੰਬਰ 23\ਸੈਕਟਰ-69 ਵਿੱਚ ਆਉਣ ਵਾਲੇ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਟਾਰਮ ਵਾਟਰ, ਕਰਵ ਚੈਨਲ ਕੇ ਕੰਮ ਤੇਜ ਕਰ ਦਿੱਤੇ ਗਏ ਹਨ। ਇਸੇ ਲੜੀ ਵਿੱਚ ਅੱਜ ਇਨ੍ਹਾਂ ਕੰਮਾਂ ਦੀ ਸਹੀ ਢੰਗ ਨਾਲ ਤਰਤੀਬ ਅਤੇ ਲੋੜ ਅਨੁਸਾਰ ਸ਼ੁਰੂਆਤ ਕੀਤੀ ਗਈ ਤਾਂ ਕਿ ਬਰਸਾਤਾਂ ਦੇ ਮੌਸਮ ਵਿੱਚ ਵਾਰਡ ਵਾਸੀਆਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਨਾਲ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਲੋਕਾਂ ਦੀ ਮੰਗ ਅਨੁਸਾਰ ਪੇਵਰ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਕੀਤੇ ਵਾਅਦਿਆਂ ਅਨੁਸਾਰ ਵਾਰਡ ਨੂੰ ਵੱਖਰੀ ਦਿੱਖ ਦੇਣ ਲਈ ਨਵੇੱ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਵੱਟਸਅੱਪ ਗਰੁੱਪ ਬਣਾਇਆ ਗਿਆ ਹੈ। ਜਿਸ ਰਾਹੀਂ ਵਾਰਡ ਨਿਵਾਸੀ ਆਪਣੀਆਂ ਸਮੱਸਿਆਵਾਂ ਇਸ ਗਰੁੱਪ ਵਿੱਚ ਭੇਜਦੇ ਹਨ ਅਤੇ ਇਨ੍ਹਾਂ ਦਾ ਹੱਲ ਕੀਤਾ ਜਾਂਦਾ ਹੈ ਤਾਂ ਜੋ ਨਗਰ ਨਿਗਮ ਜਾਂ ਗਮਾਡਾ ਦਫ਼ਤਰਾਂ ਵਿੱਚ ਵਾਰਡ ਦੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।
ਇਸ ਮੌਕੇ ਗੁਰਦੀਪ ਸਿੰਘ ਅਟਵਾਲ, ਸੋਹਣ ਸਿੰਘ ਸੇਵਾਮੁਕਤ ਐਸਡੀਓ ਬਿਜਲੀ ਬੋਰਡ, ਕੈਪਟਨ ਮੱਖਣ ਸਿੰਘ, ਤਰਸੇਮ ਸਿੰਘ ਸੈਣੀ, ਹਰਮੀਤ ਸਿੰਘ, ਭੁਪਿੰਦਰ ਸਿੰਘ ਟਿਵਾਣਾ, ਰਾਜਵੀਰ ਸਿੰਘ, ਸੁਰਿੰਦਰਜੀਤ ਸਿੰਘ, ਰਜਿੰਦਰ ਪ੍ਰਸ਼ਾਦ ਸ਼ਰਮਾ, ਅਵਤਾਰ ਸਿੰਘ ਸੈਣੀ, ਗੁਰਮੁਖ ਸਿੰਘ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…