Share on Facebook Share on Twitter Share on Google+ Share on Pinterest Share on Linkedin ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਬੈਂਕ ਘੱਟ ਵਿਆਜ ’ਤੇ ਕਰਜ਼ਾ ਮੁਹੱਈਆ ਕਰਾਉਣ: ਡੀਸੀ ਮਾਂਗਟ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਹਿੱਤ ਦੀਆਂ ਸਕੀਮਾਂ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ ਡਿਪਟੀ ਕਮਿਸ਼ਨਰ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ: ਨੌਜਵਾਨਾਂ ਨੂੰ ਸਵੈ-ਰੁਜਗਾਰ ਧੰਦੇ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਘੱਟ ਵਿਆਜ ’ਤੇ ਦਿੱਤੇ ਜਾਣ ਵਾਲੇ ਕਰਜ਼ੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ ਅਤੇ ਕੇਂਦਰ ਵੱਲੋਂ ਸ਼ੁਰੂ ਕੀਤੀਆਂ ਲੋਕ ਹਿੱਤ ਦੀਆਂ ਸਕੀਮਾਂ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ ਅਤੇ ਇਨ੍ਹਾ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਬੈਂਕ ਪੱਧਰ ’ਤੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਪੰਜਾਬ ਨੈਸ਼ਨਲ ਬੈਂਕ ਜੋ ਕਿ ਜਿਲ੍ਹੇ ਦਾ ਲੀਡ ਬੈਂਕ ਹੈ ਵੱਲੋਂ ਆਯੋਜਿਤ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰੀ ਮਾਂਗਟ ਨੇ ਇਸ ਮੌਕੇ ਕਿਹਾ ਕਿ ਡਿਜੀਟਲ ਪੇਮੈਂਟ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਬੈਂਕ ਮੋਹਰੀ ਭੂਮਿਕਾ ਨਿਭਾ ਸਕਦੇ ਹਨ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾ ਹੋਰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਜਿਸ ਵਿੱਚ ਪ੍ਰਧਾਨਮੰਤਰੀ ਜਨ ਧਨ ਯੋਜਨਾਂ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੌਜਨਾ, ਅਟੱਲ ਪੈਂਨਸਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਸਟੈਡ ਅੱਪ ਇੰਡੀਆ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਰੁਜਗਾਰ ਜਨਰੇਸ਼ਨ ਪ੍ਰੋਗਰਾਮ, ਡੈਬਿਟ ਸਵੈਪ ਸਕੀਮ, ਸੈਲਫ ਹੈਲਪ ਗਰੁੱਪ, ਐਗਰੀ ਕਲੀਨਿਕ ਐਂਡ ਐਗਰੀ ਬਿਜਨੈਸ਼ ਸੈਂਟਰ, ਪ੍ਰਧਾਨ ਮੰਤਰੀ ਕ੍ਰਿਸ਼ੀ ਸੰਚਾਈ ਯੋਜਨਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਲੋਕ ਹਨ। ਜਿਨ੍ਹਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਣਕਾਰੀ ਨਹੀ ਹੈ ਅਤੇ ਇਸ ਕਰਕੇ ਉਹ ਇਨ੍ਹਾ ਸਕੀਮਾਂ ਦਾ ਲਾਭ ਪ੍ਰਾਪਤ ਨਹੀਂ ਕਰ ਰਹੇ। ਸ੍ਰੀ ਡੀ.ਐਸ. ਮਾਂਗਟ ਨੇ ਇਸ ਮੌਕੇ ਜਿਨ੍ਹਾਂ ਵਿਅਕਤੀਆਂ ਦੇ ਮਗਨਰੇਗਾ ਸਕੀਮ ਅਧੀਨ ਜੋਬ ਕਾਰਡ ਬਣੇ ਹੋਏ ਹਨ, ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਦਾ 100 ਫੀਸਦੀ ਟੀਚਾ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਇਸ ਮੌਕੇ ਜਿਲ੍ਹੇ ਦੇ ਕਿਸ਼ਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਫਸਲੀ ਵਿਭੰਨਤਾ ਤਹਿਤ ਕਿਸ਼ਾਨਾਂ ਨੂੰ ਫਲ, ਫੁੱਲ ਅਤੇ ਸਬਜੀਆਂ ਦੀ ਕਾਸ਼ਤ, ਡੇਅਰੀ ਧੰਦੇ ਅਤੇ ਮੱਛੀ ਪਾਲਣ ਦੇ ਧੰਦੇ ਲਈ ਘੱਟ ਵਿਆਜ ਤੇ ਕਰਜ਼ੇ ਮੁਹੱਇਆ ਕਰਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਾਹਿਬਜਾਦਾ ਅਜੀਤ ਸਿੰਘ ਨਗਰ ਜਿਲ੍ਹੇ ਲਈ ਨਬਾਰਡ ਦੀ ਸਾਲ 2017-18 ਲਈ 5895 ਕਰੋੜ ਰੁਪਏ ਦੀ ਸਲਾਨਾ ਕਰਜਾ ਯੋਜਨਾ ਵੀ ਜਾਰੀ ਕੀਤੀ। ਇਸ ਮੌਕੇ ਲੀਡ ਜਿਲ੍ਹਾ ਮੈਨੇਜਰ, ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੇ. ਸੈਣੀ ਨੇ ਜਿਲ੍ਹੇ ਦੇ ਵੱਖ-ਵੱਖ ਬੈਂਕਾਂ ਦੀ ਕਾਰਗੁਜਾਰੀ ਬਾਰੇ ਚਾਨਣਾਂ ਪਾਉਦਿਆਂ ਕਿਹਾ ਕਿ ਬੈਂਕਾਂ ਨੂੰ ਆਪਣੇ ਟੀਚੇ 100 ਫੀਸਦੀ ਪੂਰੇ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਰਸੈਟੀ (ਰੂਰਲ ਸੈਲਫ ਇੰਪਲਾਇਮੈਟ ਟਰੈਨਿੰਗ ਇਸਟੀਚਿਊਟ) ਰਾਹੀਂ 729 ਬੇਰੁਜਗਾਰਾਂ ਨੁੰੂ ਸਵੈ-ਰੁਜਗਾਰ ਧੰਦੇ ਸ਼ੁਰੂ ਕਰਨ ਲਈ ਵੱਖ-ਵੱਖ ਕੋਰਸਾਂ ਦੀ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋ 665 ਅੌਰਤਾਂ ਸਾਮਲ ਹਨ। ਉਨ੍ਹਾਂ ਦੱਸਿਆ ਕਿ ਆਰਸੈਟੀ ਵੱਲੋਂ ਸਵੈ-ਰੁਜਗਾਰ ਧੰਦਿਆਂ ਲਈ ਪਿੰਡ ਪੱਧਰ ਤੇ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਸਵੈ-ਰੁਜਗਾਰ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਤੇ ਕਰਜ਼ੇ ਮੁਹੱਈਆ ਕਰਵਾਉਣ ਦੀ ਵਿਵਸਥਾ ਵੀ ਕੀਤੀ ਜਾਂਦੀ ਹੈ। ਸ੍ਰੀ ਸੈਣੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 2797 ਵਿਅਕਤੀਆਂ ਨੂੰ 4172 ਲੱਖ ਰੁਪਏ ਦੇ ਕਰਜੇ ਪ੍ਰਵਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਸ਼ਿਸੂ ਯੋਜਨਾ ਤਹਿਤ 50 ਹਜ਼ਾਰ ਰੁਪਏ ਦਾ ਕਰਜਾ ਅਤੇ ਕਿਸੋਰ ਯੋਜਨਾਂ ਤਹਿਤ 50 ਹਜਾਰ ਤੋਂ 5 ਲੱਖ ਰੁਪਏ ਦਾ, ਤਰੁਣ ਯੋਜਨਾ ਤਹਿਤ 5ਲੱਖ ਤੋਂ 10 ਲੱਖ ਰੁਪਏ ਦਾ ਕਰਜਾ ਦਿੱਤਾ ਜਾਂਦਾ ਹੈ। ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਂਵਾਂ ਨੂੰ ਹੇਠਲੇ ਪੱਧਰ ਤੱਕ ਪਹਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਆਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸਤੀਸ ਚੰਦਰ ਵਸ਼ਿਸਟ, ਸਕੱਤਰ ਜ਼ਿਲ੍ਹਾ ਪ੍ਰੀਸਦ ਸ੍ਰੀ ਰਵਿੰਦਰ ਸਿੰਘ ਸੰਧੂ ਸਮੇਤ ਜਿਲ੍ਹੇ ਦੇ ਹੋਰਨਾਂ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਵੀ ਮੌਜੁੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ