nabaz-e-punjab.com

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ੇ ਦੀ ਰਾਹਤ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਤਬਦੀਲ ਕਰਨ ਦੀ ਤਜ਼ਵੀਜ

ਮੁੱਖ ਮੰਤਰੀ ਦੇ ਹੁਕਮਾਂ ’ਤੇ ਵਿੱਤੀ ਕਮਿਸ਼ਨਰਾਂ ਵੱਲੋਂ ਰਾਹਤ ਸਕੀਮ ਸਬੰਧੀ ਪ੍ਰਗਤੀ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਦਸੰਬਰ:
ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੀ ਰਾਸ਼ੀ ਦੀ ਤੁਰੰਤ ਅਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ਤੇ ਜਾਂ ਆਰ.ਟੀ.ਜੀ.ਐਸ ਰਾਹੀਂ ਤਬਦੀਲ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਅਨੁਸਾਰ 2.5 ਏਕੜ ਤੋਂ ਘੱਟ ਜ਼ਮੀਨ ਅਤੇ 5 ਏਕੜ ਤੋਂ ਘੱਟ ਤੱਕ ਦੇ ਕਿਸਾਨਾਂ ਨੂੰ ਰਾਜ ਸਰਕਾਰ ਵਲੋਂ ਕਰਜ਼ੇ ਦੀ ਰਾਹਤ ਦਿੱਤੀ ਜਾਵੇਗੀ। ਪਹਿਲੇ ਪੜਾਅ ਵਿੱਚ ਇਸ ਸਕੀਮ ਅਧੀਨ ਲਾਭਪਾਤਰੀਆਂ ਦੇ 3,20,395 ਕੇਸਾਂ ਦੀ ਚੋਣ ਕੀਤੀ ਗਈ ਹੈ ਜਿਸ ਵਿਚ ਸੰਗਰੂਰ ਜ਼ਿਲ੍ਹੇ ਵਿੱਚੋਂ 34,409 ਕੇਸ ਤਿਆਰ ਕੀਤੇ ਗਏ ਹਨ ਜਦਕਿ ਸਭ ਤੋਂ ਘੱਟ 772 ਕੇਸ ਪਠਾਨਕੋਟ ਜ਼ਿਲੇ ਨਾਲ ਸਬੰਧਤ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਸਹਿਕਾਰਤਾ ਡੀ.ਪੀ. ਰੈਡੀ, ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਵਿੰਨੀ ਮਹਾਜਨ ਅਤੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਵਿਕਾਸ ਵਿਸ਼ਵਜੀਤ ਖੰਨਾ ਨੇ ਅੱਜ ਇਸ ਸਬੰਧ ਵਿੱਚ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਇਸ ਕਰਜਾ ਰਾਹਤ ਸਕੀਮ ਨਾਲ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਐਸ.ਡੀ.ਐਮ ਅਤੇ ਹੋਰ ਮਾਲ ਅਫਸਰਾਂ ਤੋਂ ਕਰਜਾ ਰਾਹਤ ਦੇ ਕੇਸਾਂ ਨੂੰ ਤੇਜ਼ੀ ਨਾਲ ਪ੍ਰਵਾਨਗੀ ਦੇਣ ਲਈ ਕਿਹਾ ਗਿਆ ਹੈ ਕਿਉਂਕਿ ਰਾਜ ਸਰਕਾਰ ਵਲੋਂ ਜਨਵਰੀ ਦੇ ਪਹਿਲੇ ਹਫਤੇ ਵਿੱਚ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਵਿਚਾਰ ਹੈ। ਬੁਲਾਰੇ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਕਰਜ਼ਾ ਰਾਹਤ ਦੇ ਪਾਰਦਰਸ਼ੀ ਵੰਡ ਲਈ ਇਕ ਸਾਫਟਵੇਅਰ ਤਿਆਰ ਕੀਤਾ ਹੈ ਅਤੇ ਆਪਣੇ ਸਾਰੇ ਫੀਲਡ ਅਫ਼ਸਰਾਂ ਨੂੰ ਲਾਭਪਾਤੀਰੀਆਂ ਦਾ ਰਿਕਾਰਡ ਉਨ੍ਹਾਂ ਦੇ ਆਧਾਰ ਜੋੜਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਗਲੀ ਸਮੀਖਿਆ ਮੀਟਿੰਗ ਜਲਦ ਹੀ ਕੀਤੀ ਜਾਵੇਗੀ ਜਿਸ ਵਿਚ ਲਾਭਪਾਤਰੀਆਂ ਦੀ ਅੰਤਿਮ ਪ੍ਰਵਾਨਤ ਸੂਚੀ ਦਾ ਜ਼ਾਇਜ਼ਾ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…