ਮੁਹਾਲੀ ਫੇਜ਼-3ਬੀ2 ਦੀ ਮਾਰਕੀਟ ਵਿੱਚ ਤੰਬਾਕੂ ਵਿਰੁੱਧ ਆਮ ਲੋਕਾਂ ਨੂੰ ਕੀਤਾ ਜਾਗਰੂਕ

ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਕਰਨਾ ਅਜੋਕੇ ਸਮੇਂ ਦੀ ਸਖ਼ਤ ਲੋੜ: ਜੇ.ਪੀ. ਸਿੰਘ/

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ
ਕਲਗੀਧਰ ਸੇਵਕ ਜਥੇ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਅਤੇ ਜ਼ਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਮੈਂਬਰ ਭਾਈ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਤੰਬਾਕੂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਤੰਬਾਕੂਨੋਸ਼ੀ ਵਿਰੁੱਧ ਜਾਗਰੂਕ ਕਰਨ ਲਈ ਬਣਾਈ ਗਈ ਵਿਸ਼ੇਸ਼ ਬੱਸ ਵੀ ਲਿਆਂਦੀ ਗਈ। ਜਿਸ ਰਾਹੀਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿਤੀ ਗਈ।
ਇਸ ਮੌਕੇ ਸ੍ਰੀ ਜਤਿੰਦਰਪਾਲ ਸਿੰਘ ਉਰਫ਼ ਜੇਪੀ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਕਰੀਬ 3500 ਲੋਕ ਹਰ ਰੋਜ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ। ਤੰਬਾਕੂ ਖਾਣ ਨਾਲ ਸਭ ਤੋਂ ਜ਼ਿਆਦਾ ਮੂੰਹ ਦਾ ਕੈਂਸਰ ਹੁੰਦਾ ਹੈ। ਇਸ ਤੋਂ ਇਲਾਵਾ ਦਿਲ ਦੇ ਰੋਗਾਂ ਅਤੇ ਹੋਰ ਬਿਮਾਰੀਆਂ ਵੀ ਤੰਬਾਕੂ ਕਾਰਨ ਲੱਗਦੀਆਂ ਹਨ। ਉਹਨਾਂ ਕਿਹਾ ਕਿ ਇਸ ਸਮੇਂ ਤੰਬਾਕੂ ਮੁਕਤ ਸਮਾਜ ਦੀ ਸਿਰਜਨਾ ਕਰਨੀ ਹੀ ਮੁੱਖ ਲੋੜ ਹੈ। ਇਸ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਪੋਸਟਰ, ਆਡੀਓ, ਵੀਡੀਓ ਫਿਲਮਾਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੰਬਾਕੂਨੋਸ਼ੀ ਪ੍ਰੋਗਰਾਮ ਦੇ ਸਟੇਟ ਕੋਆਰਡੀਨੇਟਰ ਜਸਬੀਰ ਬੈਂਸ ਨੇ ਕਿਹਾ ਕਿ ਜਿਹੜੇ ਲੋਕ ਤੰਬਾਕੂ ਦੀ ਆਦਤ ਨੂੰ ਛੱਡਣਾ ਚਾਹੁੰਦੇ ਹਨ। ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਕੌਂਸਲਿੰਗ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸਟੇਟ ਤੰਬਾਕੂ ਪ੍ਰੋਗਰਾਮ ਦੇ ਐਡਵੋਕੇਟ ਗੁਰਪ੍ਰੀਤ ਕੌਰ, ਮਾਰਕੀਟ ਐਸੋਸੀਏਸ਼ਨ ਦੇ ਸੈਕਟਰੀ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…