Nabaz-e-punjab.com

ਮਨੁੱਖੀ ਸਿਹਤ ਲਈ ਤੰਬਾਕੂ ਦਾ ਸੇਵਨ ਦਾ ਸਭ ਤੋਂ ਵੱਡਾ ਖ਼ਤਰਾ: ਸੁੰਦਰ ਸ਼ਾਮ ਅਰੋੜਾ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤੰਬਾਕੂ ਕੰਟਰੋਲ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ

ਤੰਬਾਕੂ ਮੁਕਤ ਪੀੜ੍ਹੀ ਵਿਸ਼ੇ ’ਤੇ ਕਾਰਵਾਈ ਕੌਮੀ ਵਰਕਸ਼ਾਪ ਵਿੱਚ 13 ਸੂਬਿਆਂ ਦੇ ਡਾਕਟਰਾਂ ਤੇ ਸੁਸਾਇਟੀ ਮੈਂਬਰਾਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਪਿਛਲੇ ਲੰਮੇ ਅਰਸੇ ਤੋਂ ਤੰਬਾਕੂ ਵਿਰੁੱਧ ਸੰਘਰਸ਼ਸ਼ੀਲ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਅਤੇ ਦੀ ਯੂਨੀਅਨ (ਇੰਟਰ ਨੈਸ਼ਨਲ ਯੂਨੀਅਨ ਅਗੇਂਸਟ ਟੀਬੀ ਐਂਡ ਲੰਗ ਡਿਸੀਜ) ਵੱਲੋਂ ਤੰਬਾਕੂ ਮੁਕਤ ਪੀੜ੍ਹੀ ਵਿਸ਼ੇ ’ਤੇ ਕੌਮੀ ਪੱਧਰੀ ਵਰਕਸ਼ਾਪ ਕਰਵਾਈ ਗਈ। ਤਿੰਨ ਦਿਨ ਚੱਲੀ ਇਸ ਵਰਕਸ਼ਾਪ ਵਿੱਚ ਪੰਜਾਬ ਸਮੇਤ 13 ਸੂਬਿਆਂ ਦੇ ਮਾਹਰ ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਮਨੁੱਖ ਦੀ ਸਿਹਤ ਲਈ ਸਭ ਤੋਂ ਵੱਡਾ ਖ਼ਤਰਾ ਹੈ ਅਤੇ ਤੰਬਾਕੂ ਦੇ ਸੇਵਨ ਨੂੰ ਘੱਟ ਕਰਨਾ ਬੇਹੱਦ ਜ਼ਰੂਰੀ ਹੈ। ਕਿਉਂਕਿ ਤੰਬਾਕੂ ਖਾਣ ਨਾਲ ਮਨੁੱਖ ਨੂੰ ਮੂੰਹ ਦਾ ਕੈਂਸਰ ਸਮੇਤ ਹੋਰ ਜਾਨਲੇਵਾ ਬਿਮਾਰੀਆਂ ਬਹੁਤ ਜਲਦੀ ਚਿੰਬੜ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੰਦਰੁਸਤ ਮਿਸ਼ਨ ਪੰਜਾਬ ਦੇ ਤਹਿਤ ਸੂਬੇ ਦੇ ਲੋਕਾਂ ਦੀ ਸਿਹਤ ਤੰਦਰੁਸਤੀ ਲਈ ਪਹਿਲਾਂ ਹੀ ਠੋਸ ਕਦਮ ਚੁੱਕੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਤੰਬਾਕੂ ਕੰਟਰੋਲ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।
ਇਸ ਤੋਂ ਪਹਿਲਾਂ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਓਪਿੰਦਰਪ੍ਰੀਤ ਕੌਰ ਗਿੱਲ ਨੇ ਮੁੱਖ ਮਹਿਮਾਨ ਤੇ ਹੋਰਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲਾਂਕਿ ਦੇਸ਼ ਵਿੱਚ ਤੰਬਾਕੂ ਦੀ ਰੋਕਥਾਮ ਸਬੰਧੀ ਪਹਿਲਾਂ ਕਾਨੂੰਨ ਅਤੇ ਨਿਯਮ ਬਣਾਏ ਗਏ ਹਨ ਪ੍ਰੰਤੂ ਨਵੀਂ ਪੀੜ੍ਹੀ ਨੂੰ ਤੰਬਾਕੂ ਮੁਕਤ ਬਣਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਹੋਰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਾਬਾਲਗ ਬੱਚਿਆਂ ਲਈ ਤੰਬਾਕੂ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ ਲੇਕਿਨ ਇਸ ਦਿਸ਼ਾ ਵਿੱਚ ਹੋਰ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਹੈ।
ਇਸ ਮੌਕੇ ਕੌਮੀ ਸਿਹਤ ਮਿਸ਼ਨ ਪੰਜਾਬ ਦੀ ਡਾਇਰੈਕਟਰ ਡਾ. ਰੀਟਾ ਭਾਰਦਵਾਜ ਨੇ ਕਿਹਾ ਕਿ ਛੋਟੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖ ਕੇ ਹੀ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿਹਤਮੰਦ ਬਣਾ ਸਕਦੇ ਹਾਂ। ਲੂਥਰ ਟੈਰੀ ਐਵਾਰਡ ਜੇਤੂ ਡਾ. ਮੀਰਾ ਅਗੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਅੌਰਤਾਂ ਅਤੇ ਨੌਜਵਾਨ ਲੜਕੀਆਂ ਵਿੱਚ ਸਿਗਰਟ ਵਰਤੋਂ ਦੀ ਖਪਤ ਵੱਧ ਰਹੀ ਹੈ। ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਐਸਪੀ ਸੁਰੀਲਾ ਅਤੇ ਹੋਰਨਾਂ ਮਹਿਮਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…