ਨਾਬਾਲਗ ਬੱਚਿਆਂ ਨੂੰ ਤੰਬਾਕੂ ਵੇਚਣ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਵਰੁਣ ਰੂਜ਼ਮ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਮਨਾਇਆ ਰਾਜ ਪੱਧਰੀ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਪੰਜਾਬ ਰਾਜ ਵਿੱਚ ਜੇਕਰ ਕੋਈ ਵੀ ਵਿਅਕਤੀ ਨਾਬਾਲਿਗ ਨੂੰ ਤੰਬਾਕੂ ਪਦਾਰਥ ਵੇਚਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਹਾਲ ਵਿੱਚ ਬਖ਼ਸ਼ਿਆ ਨਾ ਜਾਵੇਗਾ। ਇਸ ਖੁਲਾਸਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਸ੍ਰੀ ਵਰੁਣ ਰੂਜ਼ਮ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਫੇਜ਼-6, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਕਰਵਾਏ ਰਾਜ ਪੱਧਰੀ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਾਬਾਲਿਗ ਬੱਚਿਆਂ ਨੂੰ ਜੇਕਰ ਤੰਬਾਕੂ ਪਦਾਰਥ ਵੇਚਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਖਿਲਾਫ ਜੂਵੈਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਅਧੀਨ ਕਾਰਵਾਈ ਕੀਤੀ ਜਾਂਦੀ ਹੈ।
ਇਸ ਐਕਟ ਅਧੀਨ ਦੋਸ਼ੀਆਂ ਨੂੰ ਸੱਤ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ। ਇਸੇ ਤਰ੍ਹਾਂ ਕਿਸੇ ਵੀ ਵਿਦਿਅਕ ਸੰਸਥਾ ਦੀ ਬਾਹਰਲੀ ਦੀਵਾਰ ਤੋਂ 100 ਗਜ ਦੇ ਘੇਰੇ ਅੰਦਰ ਤੰਬਾਕੂ ਵੇਚਣਾ ਅਤੇ ਸੇਵਨ ਕਰਾ ਕਾਨੂੰਨੀ ਅਪਰਾਧ ਹੈ। ਸ਼੍ਰੀ ਵਰੁਣ ਰੂਜਮ ਨੇ ਦੱਸਿਆ ਕਿ 1 ਨਵੰਬਰ ਨੂੰ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ 2017 ਦਾ ਵਿਸ਼ਾ ਤੰਬਾਕੂ ਦੇ ਦੁਰਪ੍ਰਭਾਵਾਂ ਤੋਂ ਨਾਬਾਲਿਗਾਂ ਨੂੰ ਬਚਾਉਣਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਰਾਜ ਵਿੱਚ ਤੰਬਾਕੂ/ਨਿਕੋਟੀਨ ਦੀ ਵਰਤੋਂ ਨੂੰ ਘਟਾਉਣਾ ਹੈ ਅਤੇ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣਾ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਤੰਬਾਕੂ/ ਨਿਕੋਟੀਨ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਕੈਂਸਰ, ਦਿਲ ਦੀ ਬਿਮਾਰੀਆਂ ਦਮਾ ਬਾਰੇ ਜਾਗਰੂਕ ਕਰਨਾ ਹੈ।
ਸ੍ਰੀ ਰੂਜ਼ਮ ਨੇ ਦੱਸਿਆ ਕਿ ਰਾਜ ਵਿੱਚ ਡਰੱਗ ਅਤੇ ਕੋਸਮੈਟਿਕ ਐਕਟ ਅਧੀਨ ਈ-ਸਿਗਰੇਟ ਗੈਰ-ਕਾਨੂੰਨੀ ਹੈ। ਰਾਜ ਦੇ ਜ਼ਿਲ੍ਹਿਆਂ ਵਿੱਚ ਹੁੱਕਾ ਬਾਰ ਵਿਰੁੱਧ ਧਾਰਾ 144 ਅਧੀਨ ਪਾਬੰਦੀ ਹੈ। ਇਸ ਦੇ ਬਾਵਜੂਦ ਪੰਜਾਬ ਵਿੱਚ ਕਈ ਜਗ੍ਹਾਂ ਤੇ ਹੁੱਕਾ ਬਾਰ ਚਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਖਿਲਾਫ ਕਾਰਵਾਈ ਕਰਕੇ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਗਿਆ ਹੈ। ਡਬਲਿਊ ਐਚ.ਓ ਵੱਲੋਂ ਵਰਲਡ ਨੋ ਤੰਬਾਕੂ ਦਿਵਸ ਤੇ ਤੰਬਾਕੂ ਕੰਟਰੋਲ ਅਧੀਨ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਕਾਰਨ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ। ਤੰਬਾਕੂ ਵਿੱਚ ਅਨੇਕਾਂ ਕਿਸਮ ਦੇ ਜਹਿਰੀਲੇ ਤੱਤ ਹੁਣ ਦੇ ਹਨ। ਜਿਨ੍ਹਾਂ ਦੇ ਸੇਵਨ ਕਾਰਣ ਹਰ ਰੋਜ਼ ਦੇਸ਼ ਵਿੱਚ ਲਗਭਗ 2200 ਮੌਤਾਂ ਹੁੰਦੀਆਂ ਹਨ ਜੋ ਕਿ ਹੋਰ ਬੀਮਾਰੀਆਂ ਦੀ ਤੁਲਨਾ ਵਿੱਚ ਬਹੁਤ ਜ਼ਿਆਦਾ ਹੈ ਅਤੇ ਇਸ ਦੀ ਵਰਤੋਂ ਨੂੰ ਠੱਲ ਪਾਉਣਾ ਸਮੇਂ ਦੀ ਮੰਗ ਹੈ।
ਤੰਬਾਕੂ ਕੰਟਰੋਲ ਐਕਟ-2003 ਦੀ ਉਲੰਘਣਾ ਕਰਨ ਵਾਲੇ ਵਪਾਰਕ ਅਦਾਰਿਆਂ ਦਾ ਲਾਇਸੰਸ ਵੀ ਰੱਦ ਕੀਤਾ ਜਾਵੇਗਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੁਹਿਮ ਨੂੰ ਕਾਮਯਾਬ ਕਰਨ ਲਈ ਸਰਕਾਰ ਦੀ ਮਦਦ ਕੀਤੀ ਜਾਵੇ। ਡਾਇਰੈਕਟਰ ਹੈਲਥ ਸਰਵਿਸਸ ਡਾ. ਰਾਜੀਵ ਭੱਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ ਕੋਟਪਾ ਅਧੀਨ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਰਾਜ ਵਿੱਚ ਗੁਟਖਾ, ਪਾਨ-ਮਸਾਲਾ, ਖੁਸ਼ਬੂਦਾਰ/ਸੁਗੰਧਤ ਚਬਾਉਣ ਵਾਲਾ ਤੰਬਾਕੂ ਅਤੇ ਕੋਈ ਵੀ ਖਾਣ ਵਾਲੀ ਵਸਤੂ, ਜਿਸ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ (ਬਣਾਉਣ, ਜਮ੍ਹਾਂ ਕਰਨ, ਵੇਚਣ ਅਤੇ ਵੰਡਣ) ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰ, ਕਮਰਸ਼ੀਅਲ ਅਦਾਰਾ, ਜੇਕਰ ਤੰਬਾਕੂ ਜਾਂ ਤੰਬਾਕੂ ਯੁਕਤ ਵਸਤੂ ਵੇਚਦਾ ਪਾਇਆ ਗਿਆ ਤਾਂ ਉਸਦਾ ਲਾਈਸੰਸ ਤੁਰੰਤ ਰੱਦ ਕਰ ਦਿੱਤਾ ਜਾਵੇਗਾ।
ਤੰਬਾਕੂ ਕੰਟਰੋਲ ਸੈੱਲ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰੀਤ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਤੰਬਾਕੂ ਦੀ ਖਪਤ ਘਟਾਉਣ ਲਈ ਬਹੁਤ ਹੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਖੁੱਲੀ ਸਿਗਰੇਟਾਂ ਤੇ ਈ-ਸਿਗਰੇਟ ਦੀ ਵਿਕਰੀ ਤੇ ਬੈਨ ਕੀਤਾ ਗਿਆ ਹੈ। ਇਸ ਦੌਰਾਨ ਸੁਚੇਤਕ ਰੰਗ ਮੰਚ ਵੱਲੋਂ ਨਾਟਕ ਦਾ ਮੰਚਨ ਕਰਕੇ ਤੰਬਾਕੂ ਪਦਾਰਥਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਮਾਤਾ ਸਾਹਿਬ ਕੌਰ ਕਾਲਜ ਆਫ਼ ਫਾਰਮੇਸੀ ਦੀਆਂ ਵਿਦਿਆਰਥਣਾਂ ਨੇ ਨਾਟਕ ਰਾਹੀਂ ਖੂਬਸੂਰਤ ਢੰਗ ਨਾਲ ਤੰਬਾਕੂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਇਸ ਨੂੰ ਛੱਡਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਤੰਬਾਕੂ ਛੱਡਣ ਸਬੰਧੀ ਵਿਸ਼ੇਸ਼ ਸਕੱਤਰ ਵਰੁਣ ਰੂਜ਼ਮ ਨੇ ਲੋਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਸਟੇਟ ਕੈਮੀਕਲ ਐਗਜਾਮੀਨਰ ਡਾ. ਰਾਕੇਸ਼ ਗੁਪਤਾ ਅਤੇ ਫੂਡ ਐਂਡ ਡਰੱਗ ਐਡਮਿਨੀਸਟਰੇਸ਼ਨ ਦੇ ਨੋਡਲ ਅਫ਼ਸਰ ਡਾ. ਅਮ੍ਰਤਪਾਲ ਵੜਿੰਗ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…