
ਪੰਜਾਬ ਵਿੱਚ ਕਰੋਨਾ ਦਾ ਕਹਿਰ ਜਾਰੀ: 24 ਘੰਟਿਆਂ ਵਿੱਚ 184 ਮੌਤਾਂ, 8494 ਨਵੇਂ ਮਾਮਲੇ
ਨਬਜ਼-ਏ-ਪੰਜਾਬ, ਚੰਡੀਗੜ੍ਹ 13 ਮਈ:
ਪੰਜਾਬ ਵਿੱਚ ਕਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਪੀੜਤ 184 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂਕਿ 8494 ਨਵੇਂ ਕੇਸ ਸਾਹਮਣੇ ਆਏ ਹਨ। ਸਭ ਤੋਂ ਵੱਧ ਲੁਧਿਆਣਾ ਵਿੱਚ 25 ਮੌਤਾਂ ਹੋਈਆਂ ਹਨ, ਸੰਗਰੂਰ ਵਿੱਚ 23, ਪਟਿਆਲਾ ਵਿੱਚ 17 ਅਤੇ ਮੁਕਤਸਰ ਵਿੱਚ 15 ਮੌਤਾਂ ਹੋਈਆਂ ਹਨ। ਇਸੇ ਤਰਾਂ ਬਠਿੰਡਾ ਵਿੱਚ 12, ਅੰਮ੍ਰਿਤਸਰ, ਫਾਜ਼ਿਲਕਾ, ਜਲੰਧਰ ਵਿੱਚ 10-10, ਮੁਹਾਲੀ, ਫਿਰੋਜ਼ਪੁਰ, ਗੁਰਦਾਸਪੁਰ ਵਿੱਚ 8-8 ਮੌਤਾਂ ਹੋਈਆਂ ਹਨ।
ਸਿਹਤ ਵਿਭਾਗ ਵੱਲੋਂ ਜਾਰੀ ਬੁਲੈਟਨ ਮੁਤਾਬਕ ਹੁਣ ਤੱਕ ਸੂਬੇ ਵਿਚ ਕੁੱਲ 11297 ਵਿਅਕਤੀ ਇਸ ਮਹਾਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਸੂਬੇ ਵਿੱਚ ਲਾਗ ਦਾ ਸ਼ਿਕਾਰ ਹੋਣ ਵਾਲਿਆਂ ਦੀ ਗਿਣਤੀ 4 ਲੱਖ 75 ਹਜ਼ਾਰ 949 ’ਤੇ ਪਹੁੰਚ ਗਈ ਹੈ ਅਤੇ ਹੁਣ ਤੱਕ 3 ਲੱਖ 84 ਹਜ਼ਾਰ 702 ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿੱਚ 79 ਹਜ਼ਾਰ 950 ਮਰੀਜ਼ ਇਸ ਵੇਲੇ ਜ਼ੇਰੇ ਇਲਾਜ ਹਨ।