ਚੋਣਾਂ ਸਬੰਧੀ ਹੁਣ ਟੋਲ ਫਰੀ ਨੰਬਰ ਤੇ ਵਟਸਅਪ ਨੰਬਰ ’ਤੇ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ

ਡੀਸੀ ਮਾਂਗਟ ਵੱਲੋਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ ਕੰਟਰੋਲ ਰੂਮ ਦੀ ਨੋਡਲ ਅਫ਼ਸਰ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਰੂਮ ਨੰਬਰ 404 ਵਿੱਚ ਕਾਲ ਸੈਂਟਰ ਅਤੇ ਕੰਪਲੇਂਟ ਮੋਨਂੀਟਰਿੰਗ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਟੋਲ ਫਰੀ ਨੰਬਰ 1800-180-2051 ਅਤੇ ਵਟਸਅਪ ਨੰਬਰ 94788-94788 ਚੋਣਾਂ ਦੌਰਾਨ 24 ਘੰਟੇ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦਲਜੀਤ ਸਿੰਘ ਮਾਂਗਟ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ ਨੂੰ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਨਿਯੁਕਤ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੰਟਰੂਲ ਰੂਮ ’ਤੇ 30 ਸ਼ਿਕਾਇਤਾਂ ਮਿਲੀਆਂ ਹਨ। ਜਿਨ੍ਹਾਂ ’ਚੋਂ 26 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੀਆਂ ਚਾਰ ਸ਼ਿਕਾਇਤਾਂ ਦਾ ਜਲਦੀ ਨਿਬੇੜਾ ਕਰ ਦਿੱਤਾ ਜਾਵੇਗਾ। ਉਂਜ ਉਨ੍ਹਾਂ ਦੱਸਿਆ ਕਿ ਮਿਲੀਆਂ ਸ਼ਿਕਾਇਤਾਂ ’ਚੋਂ ਕੋਈ ਬਹੁਤੀ ਗੰਭੀਰ ਨਹੀਂ ਸੀ ਅਤੇ ਇਨ੍ਹਾਂ ’ਚੋਂ ਜ਼ਿਆਦਾਤਰ ਸ਼ਿਕਾਇਤਾਂ ਕਿਸੇ ਨੂੰ ਵੋਟਰ ਕਾਰਡ ਨਹੀਂ ਮਿਲਿਆ ਅਤੇ ਕਿਸੇ ਦੀ ਵੋਟ ਨਹੀਂ ਮਿਲੀ ਹੈ ਅਤੇ ਕੁੱਝ ਵਿਅਕਤੀਆਂ ਵੱਲੋਂ ਆਮ ਬਿਜਲੀ-ਪਾਣੀ ਅਤੇ ਹੋਰ ਛੋਟੀਆਂ ਛੋਟੀਆਂ ਸਮੱਸਿਆਵਾਂ ਸਨ। ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੰਬਰਾਂ ’ਤੇ ਸਿਰਫ਼ ਚੋਣਾਂ ਨਾਲ ਸਬੰਧਤ ਸ਼ਿਕਾਇਤ ਹੀ ਦਰਜ ਕਰਵਾਈ ਜਾਵੇ।
ਸ੍ਰੀ ਮਾਂਗਟ ਨੇ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਟੋਲ ਫਰੀ ਨੰਬਰ 1800-180-2051 ਅਤੇ ਵਟਸਅਪ ਨੰਬਰ 94788-94788 ’ਤੇ ਦਰਜ ਕਰਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਸਾਫਟ ਵੇਅਰ ਸਮਾਧਾਨ ਵੀ ਤਿਆਰ ਕੀਤਾ ਗਿਆ ਹੈ। ਇਸ ’ਤੇ ਵੀ ਚੋਣਾਂ ਸਬੰਧੀ ਕੋਈ ਵੀ ਸ਼ਿਕਾਇਤ ਆਪਣੇ ਕੰਪਿਊਟਰ ਰਾਹੀਂ ਜਾਂ ਮੋਬਾਈਲ ਰਾਹੀਂ ਸੀਈਓ ਪੰਜਾਬ ਡਾਟ ਐਨਆਈਸੀ ਡਾਟ ਇਨ (ceopunjab.nic.in) ਵੈਬਸਾਈਟ ’ਤੇ ਸ਼ਿਕਾਇਤ ਦਰਜ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਆਖਿਆ ਕਿ ਚੋਣਾਂ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਯਤ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ ਰੋਜ਼ਾਨਾ ਜ਼ਿਲ੍ਹਾ ਚੋਣ ਅਫ਼ਸਰ ਨੂੰ ਆਪਣੀ ਰਿਪੋਰਟ ਦੇਣ ਦੇ ਪਾਬੰਦ ਹੋਣਗੇ। ਇਸ ਤੋਂ ਇਲਾਵਾ ਚੋਣਾਂ ਦੇ ਮੱਦੇਨਜ਼ਰ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ ਦੀ ਸਥਾਪਨਾ ਵੀ ਕੀਤੀ ਗਈ ਹੈ ਅਤੇ ਸੋਸ਼ਲ ਮੀਡੀਆ ਦੀ ਮੋਨੀਟਰਿੰਗ ਲਈ ਵੱਖਰੀ ਟੀਮ ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਉੱਤੇ ਰੂਮ ਨੰਬਰ-445 ਵਿੱਚ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈੱਲ ਸਥਾਪਿਤ ਕੀਤਾ ਗਿਆ ਹੈ ਜੋ ਕਿ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੋਣ ਲੜਨ ਵਾਲੇ ਉਮੀਦਵਾਰ ਨੂੰ ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਵਿੱਚ ਇਸ਼ਤਿਹਾਰ ਦੇਣ ਤੋੋਂ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…