Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 24 ਹਜ਼ਾਰ 481 ਮੀਟਰਿਕ ਝੋਨੇ ਦੀ ਆਮਦ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਨੇ 23832 ਮੀਟਰਿਕ ਝੋਨੇ ਦੀ ਖ਼ਰੀਦ ਕੀਤੀ: ਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਸਥਾਪਿਤ ਕੀਤੇ ਗਏ 27 ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 24 ਹਜ਼ਾਰ 481 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 23 ਹਜ਼ਾਰ 832 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਨਗਰੇਨ ਨੇ 5253 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂਕਿ ਮਾਰਕਫੈੱਡ ਨੇ 10 ਹਜ਼ਾਰ 808 ਮੀਟਰਿਕ ਟਨ, ਪਨਸਪ ਨੇ 2657 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 4826 ਮੀਟਰਿਕ ਟਨ, ਐਫ਼ਸੀਆਈ ਨੇ 200 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ (ਆੜ੍ਹਤੀਆਂ) ਨੇ 88 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਛੁੱਟੀ ਵਾਲੇ ਦਿਨਾਂ ਵਿੱਚ ਵੀ ਝੋਨੇ ਦੀ ਖ਼ਰੀਦ ਜਾਰੀ ਰਹੇਗੀ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਨਾਲੋ ਨਾਲ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਅਨਾਜ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕੀਤੀ ਜਾ ਸਕੇ। ਡੀਸੀ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਸਟਾਫ਼ ਲਈ ਲੋੜੀਂਦੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕਾਂ ਦੀ ਵਿਵਸਥਾ ਕਰਨ ਸਮੇਤ ਮੰਡੀਆਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਸਪਰੇਅ ਦਾ ਛਿੜਕਾਅ ਯਕੀਨੀ ਬਣਾਇਆ ਗਿਆ ਹੈ। ਮੰਡੀਆਂ ਵਿੱਚ ਕੋਵਿਡ-19 ਦੇ ਸੁਰੱਖਿਆ ਪ੍ਰੋਟੋਕਾਲ ਨੂੰ ਲਾਗੂ ਕਰਵਾਉਣ ਵਿੱਚ ਖ਼ੁਸ਼ਹਾਲੀ ਦੇ ਰਾਖਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕੀ ਹੋਈ ਅਤੇ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਉਹ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾ ਨਾ ਸਾੜਨ ਕਿਉਂਕਿ ਇਸ ਨਾਲ ਜਿੱਥੇ ਸਾਡਾ ਆਲਾ ਦੁਆਲਾ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ