ਦੇਸ਼ ਦੇ ਹੁਕਮਰਾਨਾਂ ਦਾ ਕਠੋਰ ਰਵੱਈਆ ਭਾਜਪਾ ਦੇ ਪਤਨ ਦਾ ਕਾਰਨ ਬਣੇਗਾ: ਅਕਾਲੀ ਆਗੂ

ਦੇਸ਼ ਵਾਸੀਆਂ ਦਾ ਪੇਟ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀ ਪੁਕਾਰ ਸੁਣੇ ਕੇਂਦਰ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਪ੍ਰਤੀ ਹਾਕਮਾਂ ਦਾ ਏਨਾ ਕਠੋਰ ਤੇ ਹਠੀ ਵਤੀਰਾ ਭਾਜਪਾ ਦੇ ਪਤਨ ਦਾ ਕਾਰਨ ਬਣੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਰਵਿੰਦਰ ਸਿੰਘ ਬ੍ਰਹਮਪੁਰਾ, ਕਰਨੈਲ ਸਿੰਘ ਪੀਰ ਮੁਹੰਮਦ, ਗੁਰਪ੍ਰਤਾਪ ਸਿੰਘ ਰਿਆੜ, ਅਰਜੁਨ ਸਿੰਘ ਸ਼ੇਰਗਿੱਲ, ਗਗਨਪ੍ਰੀਤ ਸਿੰਘ ਬੈਂਸ, ਮੇਜਰ ਸਿੰਘ, ਮੋਜੇਵਾਲ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਉਪੲਇੰਦਰ ਸਿੰਘ ਨੇ ਅੱਜ ਸਯੁੰਕਤ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਮੋਹਾਲੀ ਵਿਖੇ ਕਾਲਾ ਦਿਨ ਮਨਾਉਂਦਿਆ ਫੇਜ਼-7 ਦੀਆਂ ਲਾਲ ਬੱਤੀ ਚੌਕ ’ਤੇ ਕਾਲੇ ਝੰਡੇ ਦਿਖਾ ਕੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਜਾਹਿਰ ਕਰਦਿਆਂ ਆਖੇ ਉਹਨਾਂ ਕਿਹਾ ਕਿ ਹੁਣ ਤੱਕ 500 ਦੇ ਲਗਭਗ ਸ਼ਹੀਦ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ ਚਾਹੇ ਇਸ ਲਈ ਸਾਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ।
ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਬਿੱਲਾਂ ਨੂੰ ਧੱਕੇ ਨਾਲ ਥੋਪਣਾ ਦੇਸ ਦੇ ਫੈਡਰਲ ਢਾਂਚੇ ਲਈ ਖਤਰਾ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਘੋਲ ਨੇ ਭਾਜਪਾ ਨੂੰ ਬਸਤਵਾਦੀ ਬਰਤਾਨੀਆਂ ਨਾਲੋਂ ਵੀ ਜ਼ਿਆਦਾ ਲੁਟੇਰੀ ਹੰਕਾਰੀ ਫਿਰਕੂ ਤੇ ਕਾਰਪੋਰੇਟ ਪੱਖੀ ਸਰਕਾਰ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜਾਈ ਲੜ ਰਹੇ ਹਨ ਉੱਥੇ ਹੀ ਉਹ ਦੇਸ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਲੜਾਈ ਲੜ ਰਹੇ ਹਨ ਇਸ ਮੈ ਸਭ ਨੂੰ ਅਪੀਲ ਕਰਦਾ ਹਾਂ ਕਿ ਪਾਰਟੀ ਬਾਜੀ ਤੋਂ ਉਪਰ ਉੱਠ ਕੇ ਕਿਸਾਨਾਂ ਵੱਲੋਂ ਵਿੱਢੇ ਅੰਦੋਲਨ ਵਿੱਚ ਸ਼ਾਮਲ ਹੋ ਕੇ ਇਕਜੁੱਟਤਾ ਨਾਲ ਅਵਾਜ ਬੁਲੰਦ ਕਰੀਏ ਤਾਂ ਜੋ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਇਸ ਮੌਕੇ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਰਮਨਦੀਪ ਸਿੰਘ ਪ੍ਰਧਾਨ, ਲਖਵੀਰ ਸਿੰਘ, ਕਰਤਾਰ ਸਿੰਘ, ਉਜਲ ਸਿੰਘ ਲੌਂਗੀਆਂ, ਭੁਪਿੰਦਰ ਸਿੰਘ ਲੌਂਗੀਆ, ਨਰਿੰਦਰ ਸਿੰਘ ਮੈਣੀ, ਬਿੱਲਾ ਸਿੰਘ, ਲਵਲੀ ਸਿੰਘ, ਕੰਵਲਜੀਤ ਸਿੰਘ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ, ਰੁਪਿੰਦਰ ਸਿੰਘ, ਗੁਰਬਾਜ ਸਿੰਘ, ਸੰਤੋਖ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਬਾਬਾ ਨਰਿੰਦਰ ਸਿੰਘ, ਇਕਬਾਲ ਸਿੰਘ, ਸੁਰਿੰਦਰ ਸਿੰਘ, ਮਨਜੀਤ ਕੌਰ, ਚਰਨਜੀਤ ਕੌਰ, ਕੁਲਵੰਤ ਕੌਰ, ਇੰਦਰਜੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…