ਮੇਅਰ ਜੀਤੀ ਸਿੱਧੂ ਦੇ ਘਰ ਨੇੜੇ ਖਾਲੀ ਪਲਾਟ ’ਚੋਂ ਮਿਲਿਆ ਖਿਡੌਣਾ ਪਿਸਤੌਲ ਤੇ ਨਸ਼ੇ ਦੇ ਟੀਕੇ

ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਸੁਰੱਖਿਆ ਵਧਾਏ ਪੁਲੀਸ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਸੀ ਹੋਇਆ ਕਿ ਅੱਜ ਇੱਥੋਂ ਦੇ ਸੈਕਟਰ-78 ਸਥਿਤ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਨੇੜੇ ਖਾਲੀ ਪਲਾਟ ’ਚੋਂ ਇੱਕ ਖਿਡੌਣਾ ਪਿਸਤੌਲ ਅਤੇ ਕੁੱਝ ਨਸ਼ੇ ਦੇ ਟੀਕੇ ਮਿਲਣ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਸਾਰੀਆਂ ਵਸਤੂਆਂ ਪਲਾਸਟਿਕ ਦੇ ਇੱਕ ਲਿਫ਼ਾਫ਼ੇ ਵਿੱਚ ਪਈਆਂ ਸਨ। ਮੇਅਰ ਨੇ ਖ਼ੁਦ ਪੁਲੀਸ ਨੂੰ ਫੋਨ ਕਰਕੇ ਮੌਕੇ ’ਤੇ ਸੱਦਿਆ ਗਿਆ। ਪੁਲੀਸ ਨੇ ਖਿਡੌਣਾ ਪਿਸਤੌਲ ਅਤੇ ਬਾਕੀ ਸਾਮਾਨ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਪਿਸਤੌਲ ਨਕਲੀ ਹੈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਫੇਜ਼-7 ਸਥਿਤ ਘਰ ਵਿੱਚ ਰਾਤ ਵੇਲੇ ਕਿਸੇ ਅਣਪਛਾਤੇ ਵਿਅਕਤੀ ਨੇ ਗੁਆਂਢੀਆਂ ਦੀ ਕੰਧ ’ਤੇ ਚੜ੍ਹ ਕੇ ਸਿੱਧੂ ਦੇ ਘਰ ਅੰਦਰ ਦਾਖ਼ਲ ਹੋਣ ਦਾ ਯਤਨ ਕੀਤਾ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਇੱਕ ਨਕਾਬਪੋਸ਼ ਵਿਅਕਤੀ ਸਾਫ਼ ਦਿਖਾਈ ਦੇ ਰਿਹਾ ਹੈ। ਖੜਕਾ ਹੋਣ ’ਤੇ ਪਰਿਵਾਰਕ ਮੈਂਬਰਾਂ ਨੂੰ ਜਾਗ ਆ ਗਈ। ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਗਿਆ। ਨਹੀਂ ਤਾਂ ਕਿਸੇ ਜੀਅ ਦਾ ਨੁਕਸਾਨ ਹੋ ਸਕਦਾ ਸੀ। ਇਸ ਘਟਨਾ ਦੀ ਜਾਣਕਾਰੀ ਵੀ ਪੁਲੀਸ ਨੂੰ ਦਿੱਤੀ ਜਾ ਚੁੱਕੀ ਹੈ।
ਜੀਤੀ ਸਿੱਧੂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲੀਸ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ ਅਤੇ ਮੁਹਾਲੀ ਪੁਲੀਸ ਨੂੰ ਚਾਹੀਦਾ ਹੈ ਕਿ ਸ਼ਹਿਰ ਵਾਸੀਆਂ ਦੀਆਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਅਤੇ ਰਾਤ ਦੇ ਸਮੇਂ ਗਸ਼ਤ ਤੇਜ਼ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…