Share on Facebook Share on Twitter Share on Google+ Share on Pinterest Share on Linkedin ਵਪਾਰੀਆਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣ: ਵਿਨੀਤ ਵਰਮਾ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਕੀਤੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਿਨੀਤ ਵਰਮਾ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਉਪਰਾਲੇ ਕੀਤੇ ਜਾਣ। ਆਪਣੇ ਪੱਤਰ ਵਿੱਚ ਸ੍ਰੀ ਵਿਨੀਤ ਵਰਮਾ ਨੇ ਲਿਖਿਆ ਹੈ ਕਿ ਨਗਰ ਨਿਗਮ ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਨਹੀਂ ਹੈ ਜਿਸ ਕਾਰਨ ਵਪਾਰੀ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਲਿਖਿਆ ਹੈ ਕਿ ਵਪਾਰੀ ਨਗਰ ਨਿਗਮ ਨੂੰ ਸਭ ਤੋਂ ਵੱਧ ਮਾਲੀਆ ਦਿੰਦੇ ਹਨ, ਫਿਰ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਉਹਨਾਂ ਲਿਖਿਆ ਹੈ ਕਿ ਆਮ ਦੇਖਣ ਵਿੱਚ ਆਉੱਦਾ ਹੈ ਕਿ ਨਗਰ ਨਿਗਮ ਦੇ ਹਾਰਟੀਕਲਚਰ ਅਤੇ ਨਾਜਾਇਜ ਕਬਜੇ ਹਟਾਉਣ ਵਾਲੇ ਅਧਿਕਾਰੀ ਵੀ ਵਪਾਰੀਆਂ ਦੇ ਮਸਲੇ ਹੱਲ ਕਰਨ ਪ੍ਰਤੀ ਉਦਾਸੀਨ ਰਹਿੰਦੇ ਹਨ। ਉਹਨਾਂ ਲਿਖਿਆ ਹੈ ਕਿ ਨਾ ਤਾਂ ਇਹਨਾਂ ਵਿਭਾਗਾਂ ਦੇ ਅਧਿਕਾਰੀਆਂ ਵਲੋੱ ਰੇਹੜੀਆਂ ਫੜੀਆਂ ਚੁਕਣ ਵੱਲ ਲੋੜੀਂਦਾ ਧਿਆਨ ਦਿੱਤਾ ਜਾਂਦਾ ਹੈ ਨਾ ਹੀ ਦੁਕਾਨਾਂ ਅੱਗੇ ਲੱਗੇ ਦਰਖਤਾਂ ਦੀ ਛੰਗਾਈ ਸਮੇਂ ਸਿਰ ਕਰਵਾਈ ਜਾਂਦੀ ਹੈ। ਉਹਨਾਂ ਲਿਖਿਆ ਹੈ ਕਿ ਨਗਰ ਨਿਗਮ ਮੁਹਾਲੀ ਵੱਲੋਂ ਜਦੋਂ ਵੀ ਵਪਾਰੀਆਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਕੋਈ ਪਾਲਿਸੀ ਬਣਾਈ ਜਾਂਦੀ ਹੈ, ਉਦੋੱ ਵੀ ਸ਼ਹਿਰ ਦੇ ਵਪਾਰੀਆਂ ਨੂੰ ਭਰੋਸੇ ਵਿੱਚ ਨਹੀਂ ਲਿਆ ਜਾਂਦਾ ਜਿਸ ਕਾਰਨ ਵਪਾਰੀ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਏਸੀ ਕਮਰਿਆਂ ਵਿੱਚ ਬੈਠ ਕੇ ਪਾਲਿਸੀਆਂ ਬਣਾ ਦਿੰਦੇ ਹਨ ਜਿਸਦਾ ਖ਼ਾਮਿਆਜ਼ਾ ਵਪਾਰੀ ਵਰਗ ਨੂੰ ਸਹਿਣਾ ਪੈਂਦਾ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਵਲੋੱ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਰੇਹੜੀਆਂ ਫੜੀਆਂ ਲਗਾਉਣ ਵਾਲਿਆਂ ਲਈ ਵੈਂਡਿੰਗ ਜੋਨ ਬਣਾਏ ਜਾ ਰਹੇ ਹਨ ਪਰੰਤੂ ਇਸ ਕਾਰਵਾਈ ਦੌਰਾਨ ਨਾ ਤਾਂ ਮਾਰਕੀਟਾਂ ਦੀਆਂ ਐਸੋਸੀਏਸ਼ਨਾਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਹੈ ਅਤੇ ਨਾ ਹੀ ਸਬੰਧੀ ਮਾਰਕੀਟਾਂ ਦੇ ਵਪਾਰੀਆਂ ਨੂੰ ਭਰੋਸੇ ਵਿੱਚ ਲਿਆ ਗਿਆ ਹੈ ਜਦੋਕਿ ਵੈਂਡਿੰਗ ਜੋਨ ਦਾ ਸਿੱਧਾ ਅਸਰ ਵਪਾਰੀਆਂ ਉਪਰ ਪੈਣਾ ਹੈ। ਉਹਨਾਂ ਲਿਖਿਆ ਹੈ ਕਿ ਵਪਾਰੀ ਆਪਣੀ ਖੂਨ ਪਸੀਨੇ ਦੀ ਕਮਾਈ ਵਿੱਚੋਂ ਜੋ ਟੈਕਸ ਭਰਦੇ ਹਨ, ਉਸ ਨਾਲ ਹੀ ਨਿਗਮ ਦੇ ਅਧਿਕਾਰੀਆਂ ਨੂੰ ਤਨਖ਼ਾਹਾਂ ਮਿਲਦੀਆਂ ਹਨ ਅਤੇ ਨਿਗਮ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਏ ਉਹਨਾਂ ਮੰਗ ਕੀਤੀ ਕਿ ਨਗਰ ਨਿਗਮ ਵੱਲੋਂ ਵਪਾਰੀਆਂ ਦੇ ਮਸਲੇ ਅਤੇ ਸਮੱਸਿਆਵਾਂ ਤੁਰੰਤ ਹੱਲ ਕਰਨ ਲਈ ਤੁਰੰਤ ਉਪਰਾਲੇ ਕੀਤੇ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ