ਟਰੇਡ ਯੂਨੀਅਨਾਂ ਅਤੇ ਮਿਲਕਮੈਨ ਯੂਨੀਅਨ ਦੇ ਕਾਰਕੁਨ ਵੱਲੋਂ ਸਰਕਾਰਾਂ ਖ਼ਿਲਾਫ਼ ਰੋਸ ਮੁਜ਼ਾਹਰਾ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਕੌਮੀ ਮੰਚ ਨੇ ਮਜ਼ਦੂਰ ਵਿਰੋਧੀ ਸੋਧਾਂ ਅਤੇ ਆਮ ਲੋਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਪੈਰੀਫੈਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕਰਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਜੇ ਗਏ। ਇਸ ਮੌਕੇ ਸੱਜਣ ਸਿੰਘ, ਇੰਦਰਜੀਤ ਸਿੰਘ ਗਰੇਵਾਲ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਪ੍ਰਧਾਨ ਸੁਖਵਿੰਦਰ ਸਿੰਘ ਬੱਸੀਆਂ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ ਅਤੇ ਸੰਤ ਸਿੰਘ ਕੁਰੜੀ ਨੇ ਸੰਬੋਧਨ ਕੀਤਾ।
ਬੁਲਾਰਿਆਂ ਕਿਹਾ ਕਿ ਮੈਮੋਰੰਡਮ ਟਰੇਡ ਯੂਨੀਅਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਇਸ ਮੌਕੇ ਪੰਜਾਬ ਦੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿੱਚ ਕਾਨੂੰਨ ਅਨੁਸਾਰ ਹਰ ਪੰਜ ਸਾਲ ਬਾਅਦ ਘੱਟੋ-ਘੱਟ ਉਜ਼ਰਤਾਂ ਵਿੱਚ ਸੋਧ ਕਰਕੇ ਵਾਧਾ ਕਰਨਾ ਜ਼ਰੂਰੀ ਹੈ ਘੱਟੋ-ਘੱਟ ਉਜਰਤ ਇੱਕੀ ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲਈਆਂ ਜਾਣ ਕਿਰਤ ਕਾਨੂੰਨਾਂ ਵਿੱਚ ਸੋਧ ਕਰਨ ਲਈ ਰਾਜ ਸਰਕਾਰਾਂ ਵੱਲੋਂ ਜਾਰੀ ਕੀਤੇ ਸਾਰੇ ਆਰਡੀਨੈੱਸ ਅਤੇ ਨੋਟੀਫ਼ਿਕੇਸ਼ਨ ਤੇ ਸਰਕਾਰੀ ਆਰਡਰ ਰੱਦ ਕੀਤੇ ਜਾਣ ਰੋਜ਼ਾਨਾ ਅੱਠ ਘੰਟੇ ਤੋਂ ਵਧਾ ਕੇ ਬਾਰਾਂ ਘੰਟੇ ਕੰਮ ਕਰਨ ਦੇ ਨੋਟੀਫ਼ਿਕੇਸ਼ਨ ਵਾਪਸ ਲਏ ਜਾਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀਏ ਜਾਮ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ ਲਾਕਡਾਊਨ ਦੇ ਸਮੇਂ ਦੀਆਂ ਪੂਰੀਆਂ ਉਜ਼ਰਤਾਂ ਅਦਾ ਕਰਵਾਇਆ ਜਾਣ ਕਰਫਿਊ ਕਾਰਨ ਮਜ਼ਦੂਰ ਮੁਲਾਜ਼ਮਾਂ ਨੂੰ ਡਿਊਟੀ ਤੋਂ ਨਾ ਹਟਾਇਆ ਜਾਵੇ ਤੇ ਨਾ ਹੀ ਸਹੂਲਤਾਂ ਵਿਚ ਕੋਈ ਕਟੌਤੀ ਕੀਤੀ ਜਾਵੇ। ਕੋਵਿਡ-19 ਵਿਰੁੱਧ ਫਰੰਟ ਲੈਣ ਤੇ ਜੰਗ ਲੜ ਰਹੇ ਸਮੁੱਚੇ ਵਰਗ ਨੂੰ ਕਰੋਨਾ ਨਾਲ ਲੜਨ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ 50 ਲੱਖ ਬੀਮਾ ਸਕੀਮ ਵਿੱਚ ਕਵਰ ਕੀਤਾ ਜਾਵੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…