ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਵਿਕਾਸ ਦੀ ਥਾਂ ਨਿੱਜੀ ਹਿੱਤਾਂ ਨੂੰ ਤਰਜ਼ੀਹ ਦਿੱਤੀ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵੀ ਕੀਤੀ ਵਿਧਾਇਕ ਨਾਲ ਮੁਲਾਕਾਤ, ਦੂਰ-ਦੁਰਾਡੇ ਬਦਲੀਆਂ ਕਰਨ ਦਾ ਮੁੱਦਾ ਚੁੱਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ ਸ਼ਹਿਰ ਦੇ ਕੌਂਸਲਰਾਂ, ਸਾਬਕਾ ਕੌਂਸਲਰਾਂ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵੀ ਵਿਧਾਇਕ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਬਦਲੀਆਂ ਘਰਾਂ ਤੋਂ ਦੂਰ-ਦੁਰਾਡੇ ਦੇ ਸਕੂਲਾਂ ਵਿੱਚ ਕਰਨ ਦਾ ਮੁੱਦਾ ਚੁੱਕਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਮਸਲਿਆਂ ਦੇ ਹੱਲ ਲਈ ਲਗਾਤਾਰ ਯਤਨ ਜਾਰੀ ਹਨ। ਇਸ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਗਲਤ ਬਿਆਨਬਾਜ਼ੀ ਕਰਨ ਦੀ ਥਾਂ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਕੁਲਵੰਤ ਸਿੰਘ ਨੇ ਕਿਹਾ ਪੰਜਾਬ ਦੇ ਲੋਕਾਂ ਨੇ ਕਈ ਦਹਾਕਿਆਂ ਬਾਅਦ ਨਵੀਂ ਪਾਰਟੀ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਹੈ ਤਾਂ ਜੋ ਸਾਲਾਂ-ਬੱਧੀ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਅਤੇ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉੱਤਰਨ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਦੋਂਕਿ ਪਿਛਲੇ ਸਮੇਂ ਵਿੱਚ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਸੂਬੇ ਦੇ ਵਿਕਾਸ ਦੀ ਥਾਂ ਨਿੱਜੀ ਹਿੱਤਾਂ ਨੂੰ ਤਰਜ਼ੀਹ ਦਿੱਤੀ ਹੈ।
ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਕੁਲਦੀਪ ਸਿੰਘ ਸਮਾਣਾ, ਬਲਰਾਜ ਸਿੰਘ ਗਿੱਲ, ਕੌਂਸਲਰ ਸਰਬਜੀਤ ਸਿੰਘ, ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਸਾਬਕਾ ਕੌਂਸਲਰ ਫੂਲਰਾਜ ਸਿੰਘ, ਆਰਪੀ ਸ਼ਰਮਾ, ਗੁਰਮੁੱਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਜਸਵੀਰ ਕੌਰ ਅੱਤਲੀ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਅਕਵਿੰਦਰ ਸਿੰਘ ਗੋਸਲ, ਨਾਜ਼ਰ ਸਿੰਘ ਜਗਤਪੁਰਾ, ਤਰਲੋਚਨ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਭੜਾ, ਅਰੁਣ ਗੋਇਲ, ਤਰਨਜੀਤ ਸਿੰਘ ਗੋਸਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …