Nabaz-e-punjab.com

ਜਲ ਨਿਕਾਸੀ ਪਾਈਪਲਾਈਨ ਦੀ ਮੁਰੰਮਤ ਸੜਕ ਦਾ ਇਕ ਹਿੱਸਾ ਬੰਦ ਹੋਣ ਕਾਰਨ ਆਵਾਜਾਈ ਪ੍ਰਭਾਵਿਤ, ਲੋਕ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ:
ਇੱਥੋਂ ਦੇ ਫੇਜ਼-3ਬੀ2 ਅਤੇ ਫੇਜ਼-7 ਨੂੰ ਵੰਡਦੀ (ਚਾਵਲਾ ਚੌਂਕ ਤੋਂ ਮਟੌਰ ਜਾਣ ਵਾਲੀ) ਸੜਕ ਮੁਰੰਮਤ ਕਾਰਜਾਂ ਕਰਕੇ ਪਿਛਲੇ 15 ਦਿਨਾਂ ਤੋਂ ਬੰਦ ਕੀਤੀ ਹੋਈ ਹੈ। ਜਿਸ ਕਾਰਨ ਆਵਾਜਾਈ ਲਈ ਸਥਾਨਕ ਲੋਕਾਂ ਅਤੇ ਹੋਰਨਾਂ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਦੇ ਫੇਜ਼-3ਬੀ2 ਵਾਲੇ ਪਾਸੇ ਬਰਸਾਤੀ ਪਾਣੀ ਦੀ ਨਿਕਾਸੀ ਲਾਈਨ (ਜੋ ਕਿ ਪਿਛਲੇ ਸਮੇਂ ਦੌਰਾਨ ਬੁਰੀ ਤਰ੍ਹਾਂ ਟੁੱਟ ਗਈ ਸੀ) ਦੀ ਉਸਾਰੀ ਦਾ ਕੰਮ ਚਲਦਾ ਹੋਣ ਕਾਰਨ ਸੜਕ ਦਾ ਇਕ ਹਿੱਸਾ ਬੰਦ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਆਰਟੀਆਈ ਕਾਰਕੁਨ ਅਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਰਸਾਤੀ ਪਾਣੀ ਦੀ ਲਾਈਨ ਰਾਹੀਂ ਇੱਥੇ ਇਕੱਠਾ ਹੋਣ ਵਾਲਾ ਪਾਣੀ ਅੱਗੇ ਲਖਨੌਰ ਨਾਲੇ ਵੱਲ ਜਾਂਦਾ ਹੈ। ਇਸ ਦੀ ਤੁਰੰਤ ਮੁਰੰਮਤ ਕੀਤੀ ਜਾਣੀ ਬਣਦੀ ਸੀ ਪ੍ਰੰਤੂ ਨਗਰ ਨਿਗਮ ਵੱਲੋਂ ਕੀਤਾ ਜਾ ਰਿਹਾ ਕੰਮ ਬਹੁਤ ਢਿੱਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਕਾਰਨ ਜੇਕਰ ਜ਼ਿਆਦਾ ਬਾਰਸ਼ ਹੋ ਗਈ ਤਾਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਫੇਜ਼-3ਬੀ2 ਦੇ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਬਰਸਾਤੀ ਪਾਣੀ ਦੀ ਲਾਈਨ ਦੀ ਉਸਾਰੀ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਇਸ ਸਬੰਧੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਸਮਾਂਬੱਧ ਉਸਾਰੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ ਅਤੇ ਸੜਕ ਬੰਦ ਹੋਣ ਕਾਰਨ ਆਉਣ ਵਾਲੀ ਪ੍ਰੇਸ਼ਾਨੀ ਦਾ ਹੱਲ ਹੋ ਸਕੇ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…