Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਕੁੰਭੜਾ ਵਿੱਚ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏਐਸਆਈ ਜਨਕ ਰਾਜ, ਸਿਪਾਹੀ ਕੁਲਵਿੰਦਰ ਸਿੰਘ ਨੇ ਸਰਕਾਰੀ ਹਾਈ ਸਕੂਲ ਕੁੰਭੜਾ ਵਿਖੇ ਮੁੱਖ ਅਧਿਆਪਕਾ ਦੇ ਸਹਿਯੋਗ ਨਾਲ ਸਕੂਲ ਅਧਿਆਪਕਾਂ ਅਤੇ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਹੋਣ ਵਾਲੇ ਹਾਦਸਿਆਂ ਤੋਂ ਜਾਣੂ ਕਰਵਾਇਆ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ। ਏਐਸਆਈ ਜਨਕ ਰਾਜ ਨੇ ਕਿਹਾ ਕਿ ਜੇਕਰ ਸਕੂਲੀ ਬੱਚਿਆਂ ਨੂੰ ਸਕੂਲ ਪੱਧਰ ’ਤੇ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਜਾਗਰੂਕ ਕੀਤਾ ਜਾਵੇ ਅਤੇ ਅਨੁਸ਼ਾਸਨ ਦਾ ਪਾਠ ਪੜ੍ਹਾਇਆ ਜਾਵੇ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਅੱਛੇ ਨਤੀਜੇ ਸਾਹਮਣੇ ਆਉਣਗੇ। ਇਸ ਤੋਂ ਇਲਾਵਾ ਵੱਧ ਰਹੇ ਪ੍ਰਦੂਸ਼ਨ ਪ੍ਰਤੀ ਵੀ ਜਾਗਰੂਕ ਕੀਤਾ ਗਿਆ ਅਤੇ ਇਹਨਾਂ ਤੇ ਠੱਲ੍ਹ ਪਾਉਣ ਦੀ ਅਪੀਲ ਕੀਤੀ। ਅੰਤ ਵਿੱਚ ਜਿਲ੍ਹਾ ਪੁਲੀਸ ਐਸ ਏ ਐਸ ਨਗਰ ਵੱਲੋਂ ਅੰਡਰਏਜ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਆਪਣੇ ਅੰਡਰਏਜ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੇਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ