Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਭਿਖਾਰੀਆਂ ਦੇ ਦੋ ਗਰੁੱਪਾਂ ਵਿੱਚ ਝਗੜਾ, ਆਵਾਜਾਈ ਵੀ ਵਿਘਨ ਪਿਆ ਕਈ ਭਿਖਾਰੀਆਂ ਨੂੰ ਫੜ ਕੇ ਥਾਣੇ ਲੈ ਗਈ ਪੁਲੀਸ, ਭਿਖਾਰੀਆਂ ਤੋਂ ਕਾਫੀ ਤੰਗ ਨੇ ਰਾਹਗੀਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ: ਇੱਥੋਂ ਦੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਪੁਆਇੰਟ ’ਤੇ ਡੇਰਾ ਲਗਾ ਕੇ ਬੈਠੇ ਭਿਖਾਰੀਆਂ ਦੇ ਦੋ ਧੜਿਆਂ ਜਿਨ੍ਹਾਂ ਵਿੱਚ ਅੌਰਤਾਂ ਵੀ ਸ਼ਾਮਲ ਹਨ, ਵਿੱਚ ਅੱਜ ਝਗੜਾ ਹੋ ਗਿਆ ਅਤੇ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ਨਾਲ ਕੁੱਟਮਾਰ ਕੀਤੀ ਅਤੇ ਗਾਲ੍ਹਾਂ ਕੱਢੀਆਂ ਗਈਆਂ। ਇਸ ਦੌਰਾਨ ਡਾਂਗਾਂ ਵੀ ਚੱਲੀਆਂ। ਸੂਚਨਾ ਮਿਲਦੇ ਹੀ ਪੀਸੀਆਰ ਪਾਰਟੀ ਮੌਕੇ ’ਤੇ ਪਹੁੰਚ ਗਈ ਅਤੇ ਪੁਲੀਸ ਕਰਮਚਾਰੀ ਭਿਖਾਰੀਆਂ ਦੇ ਦੋਵੇਂ ਧੜਿਆਂ ਨੂੰ ਫੜ ਕੇ ਥਾਣੇ ਲੈ ਗਏ। ਜਾਣਕਾਰੀ ਅਨੁਸਾਰ ਫੇਜ਼-7 ਦੇ ਐਚਐਮ ਰਿਹਾਇਸ਼ੀ ਬਲਾਕ ਦੇ ਸਾਹਮਣੇ ਭਿਖਾਰੀਆਂ ਦੀ ਹਮੇਸ਼ਾ ਭੀੜ ਲੱਗੀ ਰਹਿੰਦੀ ਹੈ ਅਤੇ ਇਹ ਭਿਖਾਰੀ ਲਾਲ ਬੱਤੀ ਹੋਣ ਕਾਰਨ ਉੱਥੇ ਸੜਕ ’ਤੇ ਰੁਕਣ ਵਾਲੇ ਵਾਹਨਾਂ ਦੇ ਅਚਾਨਕ ਅੱਗੇ ਆ ਜਾਂਦੇ ਹਨ ਅਤੇ ਭੀਖ ਮੰਗਣ ਲਈ ਵਾਹਨਾਂ ਦੇ ਸ਼ੀਸ਼ੇ ਖੜਕਾਉਂਦੇ ਸ਼ੁਰੂ ਕਰ ਦਿੰਦੇ ਹਨ ਅਤੇ ਕਈ ਭਿਖਾਰੀ ਗੱਡੀਆਂ ਦੇ ਸ਼ੀਸ਼ੇ ਅਤੇ ਬੋਨਟ ਸਾਫ਼ ਕਰਨ ਲੱਗ ਪੈਂਦੇ ਹਨ। ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਰਹਿੰਦੀ ਹੈ। ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਆਨੰਦ ਨੇ ਦੱਸਿਆ ਕਿ ਅੱਜ ਸਵੇਰੇ ਦਿਨ ਵਿੱਚ ਇਨ੍ਹਾਂ ਭਿਖਾਰੀਆਂ ਦਾ ਆਪਸ ਵਿੱਚ ਝਗੜਾ ਹੋ ਗਿਆ ਅਤੇ ਦੋ ਧੜਿਆਂ ਵਿੱਚ ਵੰਡੇ ਇਨ੍ਹਾਂ ਭਿਖਾਰੀਆਂ (ਜਿਨ੍ਹਾਂ ਵਿੱਚ ਵੱਡੀ ਗਿਣਤੀ ਅੌਰਤਾਂ ਅਤੇ ਬੱਚੇ ਸ਼ਾਮਲ ਸਨ) ਨੇ ਇੱਕ-ਦੂਜੇ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਪੁਲੀਸ ਨੂੰ ਇਤਲਾਹ ਦਿੱਤੀ ਅਤੇ ਤੁਰੰਤ ਪੀਸੀਆਰ ਦੇ ਜਵਾਨ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੂੰ ਗੱਲੀਬਾਤੀਂ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਉਹ ਨਹੀਂ ਮੰਨੇ। ਇਸ ਮਗਰੋਂ ਭਿਖਾਰੀਆਂ ਨੂੰ ਫੜ ਕੇ ਥਾਣੇ ਲੈ ਗਈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ਵਿੱਚ ਲਗਾਤਾਰ ਭਿਖਾਰੀਆਂ ਦੀ ਵਧ ਰਹੀ ਗਿਣਤੀ ’ਤੇ ਕਾਬੂ ਪਾਉਣ ਅਤੇ ਇਸ ਸਮੱਸਿਆ ਦੇ ਸਥਾਈ ਹੱਲ ਕਰਨ ਦੀ ਮੰਗ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਤਾਜ਼ਾ ਘਟਨਾ ਇਹ ਸਾਬਤ ਕਰਦੀ ਹੈ ਕਿ ਇਹ ਭਿਖਾਰੀ ਸ਼ਹਿਰ ਦੀ ਕਾਨੂੰਨ ਵਿਵਸਥਾ ਲਈ ਵੱਡਾ ਖ਼ਤਰਾ ਬਣ ਚੁੱਕੇ ਹਨ। ਇਸ ਲਈ ਸ਼ਹਿਰ ਦੇ ਵੱਖ-ਵੱਖ ਟਰੈਫ਼ਿਕ ਲਾਈਟ ਚੌਂਕਾਂ ਅਤੇ ਮਾਰਕੀਟਾਂ ਤੋਂ ਖਦੇੜਿਆਂ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਭਿਖਾਰੀਆਂ ਨੇ ਸ਼ਹਿਰ ਦੇ ਹਰੇਕ ਚੌਂਕ ’ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਸਾਰਾ ਦਿਨ ਉੱਥੇ ਗੰਦਗੀ ਫੈਲਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਭੀਖ ਦੇਣ ਤੋਂ ਮਨਾ ਕੀਤਾ ਜਾਵੇ ਤਾਂ ਇਹ ਵਾਹਨਾਂ ਦੇ ਪਿੱਛੇ ਪੈ ਜਾਂਦੇ ਹਨ ਅਤੇ ਬਦ-ਦੁਆਵਾਂ ਦੇਣ ਲੱਗ ਪੈਂਦੇ ਹਨ। ਉਨ੍ਹਾਂ ਮੁਹਾਲੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਨੂੰ ਭਿਖਾਰੀਆਂ ਤੋਂ ਮੁਕਤ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ