Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਪੁਲੀਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਅਗਸਤ: ਜ਼ਿਲ੍ਹਾ ਮੁਹਾਲੀ ਦੇ ਐਸ.ਐਸ.ਪੀ ਕੁਲਦੀਪ ਚਾਹਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਟਰੈਫ਼ਿਕ ਪੁਲੀਸ ਦੇ ਇੰਚਾਰਜ ਨਿੱਕਾ ਰਾਮ ਦੀ ਯੋਗ ਅਗਵਾਈ ਵਿੱਚ ਟਰੈਫ਼ਿਕ ਪੁਲੀਸ ਦੇ ਕਰਮਚਾਰੀਆਂ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਣ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਨਸ਼ੀ ਰਣਜੀਤ ਸਿੰਘ ਭੱਕੂ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਟਰੈਫ਼ਿਕ ਪੁਲੀਸ ਵੱਲੋਂ 2 ਲੱਖ 64 ਹਜ਼ਾਰ 200 ਰੁਪਏ ਦੇ ਚਲਾਣ ਕੀਤੇ ਜਿਸ ਵਿਚ ਨਗਦ ਕੈਸ਼ 1 ਲੱਖ 18 ਹਜ਼ਾਰ 800 ਰੁਪਏ ਅਤੇ ਡੀਟੀਓ ਵੱਲੋਂ 1 ਲੱਖ 45 ਹਜ਼ਾਰ 200 ਰੁਪਏ ਦਾ ਜੁਰਮਾਨਾ ਵਾਹਨ ਚਾਲਕਾਂ ਨੂੰ ਕੀਤਾ ਗਿਆ। ਇਸ ਮੌਕੇ ਸੜਕੀਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਣ ਕਰਦਿਆਂ ਟਰੈਫਿਕ ਪੁਲਿਸ ਦੇ ਇੰਚਾਰਜ ਨਿੱਕਾ ਰਾਮ ਨੇ ਦੱਸਿਆ ਕਿ ਲਾਲ ਬੱਤੀ ਦੀ ਉਲੰਘਣਾ, ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ, ਦੋ ਪਹੀਆ ਵਾਹਨਾਂ ਤੇ ਤਿੰਨ ਤਿੰਨ ਸਵਾਰਾਂ, ਓਵਰਲੋਡ ਵਾਹਨਾਂ, ਓਵਰਸਪੀਡ ਵਾਹਨਾਂ ਸਮੇਤ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਚੱਲਦੀ ਰਹੇਗੀ ਤਾਂ ਜੋ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਮੌਕੇ ਗੁਰਵਿੰਦਰ ਸਿੰਘ, ਰਾਜ ਕੁਮਾਰ, ਰਣਜੀਤ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਸਰਦਾਰ ਸਿੰਘ, ਜਸਵਿੰਦਰ ਸਿੰਘ ਸਾਰੇ ਹੌਲਦਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ