
ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਜੂਨ:
ਸਥਾਨਕ ਸ਼ਹਿਰ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਟਰੈਫ਼ਿਕ ਪੁਲੀਸ ਦੇ ਕਰਮਚਾਰੀਆਂ ਨੇ ਐਸ.ਆਈ ਨਿੱਕਾ ਰਾਮ ਦੀ ਅਗਵਾਈ ਵਿਚ ਚਲਾਣ ਕੱਟੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਟਰੈਫਿਕ ਪੁਲਿਸ ਕੁਰਾਲੀ ਦੇ ਇੰਚਾਰਜ ਨਿੱਕਾ ਰਾਮ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਇੱਕ ਮੁਹਿੰਮ ਵਿੱਢੀ ਗਈ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੇ ਦੋ ਪਹੀਆ ਵਾਹਨਾਂ ਤੇ ਤਿੰਨ ਸਵਾਰਾਂ, ਬਲੈਕ ਫਿਲਮਿੰਗ ਵਾਲੀਆਂ ਗੱਡੀਆਂ, ਰੈਡ ਲਾਈਟ ਜੰਪ ਕਰਨ ਵਾਲੇ ਵਾਹਨਾਂ, ਤੇਜ਼ ਰਫਤਾਤ ਵਾਹਨਾਂ, ਬਗੈਰ ਹੈਲਮਟ ਚਾਲਕਾਂ, ਸੀਟ ਬੈਲਟ ਨਾ ਲਗਾਉਣ ਵਾਲੇ ਵਾਹਨ ਚਾਲਕਾਂ ਅਤੇ ਵਾਹਨਾਂ ਦੇ ਕਾਗਜ਼ਾਤ ਪੂਰੇ ਨਾ ਹੋਣ ਵਾਲਿਆਂ ਚਾਲਕਾਂ ਦੇ ਚਲਾਣ ਕੀਤੇ ਗਏ। ਇਸ ਮੌਕੇ ਰਣਜੀਤ ਸਿੰਘ ਭੱਕੂ ਮੁਖ ਮੁਨਸ਼ੀ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਰਾਜਕੁਮਾਰ, ਅਵਤਾਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।