ਪੁਲੀਸ ਮੁਲਾਜ਼ਮਾਂ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ, 20 ਵਾਹਨ ਜ਼ਬਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਨਵੰਬਰ:
ਸਥਾਨਕ ਸ਼ਹਿਰ ਦੇ ਲਾਈਟਾਂ ਵਾਲੇ ਚੌਂਕ ’ਤੇ ਟਰੈਫ਼ਿਕ ਪੁਲੀਸ ਦੇ ਕਰਮਚਾਰੀਆਂ ਵੱਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਤੇ ਸਖਤੀ ਕਰਦੇ ਹੋਏ ਉਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਟਰੈਫ਼ਿਕ ਪੁਲੀਸ ਇੰਚਾਰਜ ਨਿੱਕਾ ਰਾਮ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਅਤੇ ਬੀਤੇ ਕੱਲ੍ਹ ਉਨ੍ਹਾਂ ਵੱਲੋਂ ਟਰੈਫ਼ਿਕ ਨਿਯਮਾਂ ਨੂੰ ਤੋੜਨ ਵਾਲੇ 30 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਉਨ੍ਹਾਂ ਵੱਲੋਂ ਕੁੱਲ 566 ਪੇਪਰ ’ਤੇ 71800 ਰੁਪਏ ਦੇ ਨਗਦ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਕਾਗਜ਼ ਪੱਤਰਾਂ ਵਿੱਚ ਕਮੀ ਪਾਏ ਜਾਣ ’ਤੇ 20 ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆਂ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ’ਤੇ ਹੋਰ ਸਖ਼ਤੀ ਵਰਤੀ ਜਾਵੇਗੀ ਅਤੇ ਕਿਸੇ ਨੂੰ ਵੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਹੌਲਦਾਰ ਅਮਰੀਕ ਸਿੰਘ, ਹੌਲਦਾਰ ਜਗੀਰ ਸਿੰਘ, ਹੌਲਦਾਰ ਜਸਵਿੰਦਰ ਸਿੰਘ, ਹੌਲਦਾਰ ਰਾਜ ਕੁਮਾਰ ਤੇ ਸਰਦਾਰ ਸਿੰਘ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…