Nabaz-e-punjab.com

ਬਦ-ਇੰਤਜ਼ਾਮੀ: ਮੁਹਾਲੀ ਤੇ ਆਸ ਪਾਸ ਇਲਾਕੇ ਵਿੱਚ ਟਰੈਫ਼ਿਕ ਸਮੱਸਿਆ ਤੋਂ ਰਾਹਗੀਰ ਤੇ ਸ਼ਹਿਰ ਵਾਸੀ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸ਼ਹਿਰੀ ਅਤੇ ਆਸ ਪਾਸ ਇਲਾਕੇ ਵਿੱਚ ਟਰੈਫ਼ਿਕ ਦੀ ਸਮੱਸਿਆ ਤੋਂ ਰਾਹਗੀਰ ਅਤੇ ਸ਼ਹਿਰ ਵਾਸੀਆਂ ਸਮੇਤ ਸਮੁੱਚੇ ਇਲਾਕੇ ਦੇ ਲੋਕ ਬੇਹੱਦ ਤੰਗ ਪ੍ਰੇਸ਼ਾਨ ਹਨ। ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਤਰਕਸ਼ੀਲ ਆਗੂ ਸਤਨਾਮ ਸਿੰਘ ਦਾਊਂ ਅਤੇ ਹੋਰਨਾਂ ਵਿਅਕਤੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਟਰੈਫ਼ਿਕ ਲਾਈਟ ਪੁਆਇੰਟ ’ਤੇ ਟਰੈਫ਼ਿਕ ਪੁਲੀਸ ਦੇ ਕਰਮਚਾਰੀ ਨਜ਼ਰ ਨਹੀਂ ਆਉਂਦੇ ਹਨ ਸਗੋਂ ਟਰੈਫ਼ਿਕ ਪੁਲੀਸ ਮਹਿਜ਼ ਵਾਹਨਾਂ ਦੇ ਚਲਾਨ ਕੱਟਣ ਤੱਕ ਹੀ ਸੀਮਤ ਹੈ। ਹਾਲਾਂਕਿ ਕੁਝ ਸਮਾਂ ਪਹਿਲਾਂ ਸਾਬਕਾ ਫੌਜੀਆਂ, ਸੇਵਾਮੁਕਤ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੂੰ ਟਰੈਫ਼ਿਕ ਮਾਰਸ਼ਲ ਬਣਾਇਆ ਗਿਆ ਸੀ ਲੇਕਿਨ ਮੌਜੂਦਾ ਸਮੇਂ ਵਿੱਚ ਇਹ ਸਕੀਮ ਵਿੱਚ ਠੱਪ ਹੋ ਕੇ ਰਹਿ ਗਈ ਹੈ।
ਜਾਣਕਾਰੀ ਅਨੁਸਾਰ ਇੱਥੋਂ ਦੇ ਮਸ਼ਹੂਰ ਪੀਸੀਐਲ ਚੌਂਕ ਵਿੱਚ ਸ਼ੁੱਕਰਵਾਰ ਨੂੰ ਦੁਪਹਿਰ ਵੇਲੇ ਜਾਮ ਲੱਗ ਜਾਣ ਕਾਰਨ ਵਾਹਨ ਚਾਲਕਾਂ ਅਤੇ ਹੋਰ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੀਸੀਐਲ ਚੌਂਕ ’ਤੇ ਟਰੈਫ਼ਿਕ ਲਾਈਟਾਂ ਖਰਾਬ ਹੋਣ ਕਾਰਨ ਉੱਥੇ ਵਾਹਨਾਂ ਦਾ ਘੜਮੱਸ ਜਿਹਾ ਪੈ ਗਿਆ ਅਤੇ ਮੌਕੇ ’ਤੇ ਟਰੈਫ਼ਿਕ ਪੁਲੀਸ ਦਾ ਕੋਈ ਕਰਮਚਾਰੀ ਮੌਜੂਦ ਨਾ ਹੋਣ ਕਾਰਨ ਲੋਕ ਕਾਫੀ ਦੇਰ ਤੱਕ ਹੈਰਾਨ ਪ੍ਰੇਸ਼ਾਨ ਹੁੰਦੇ। ਇਹੀ ਨਹੀਂ ਪੰਜਾਬ ਪੁਲੀਸ ਦਾ ਵਾਹਨ ਅਤੇ ਇੱਕ ਐਂਬੂਲੈਸ ਵੀ ਜਾਮ ਵਿੱਚ ਫਸੇ ਰਹੇ।
ਇਸ ਦੌਰਾਨ ਵਾਹਨ ਚਾਲਕਾਂ ਨੇ ਇੱਕ ਦੂਜੇ ਤੋਂ ਪਹਿਲਾਂ ਅੱਗੇ ਲੰਘਣ ਦੀ ਕਾਹਲੀ ਕਾਰਨ ਕਰਕੇ ਵੱਡੀ ਗਿਣਤੀ ਵਾਹਨ ਚੌਂਕ ਵਿੱਚ ਫਸ ਗਏ। ਹਾਲਾਂਕਿ ਕੁਝ ਲੋਕਾਂ ਨੇ ਆਪਣੇ ਵਾਹਨਾਂ ’ਚੋਂ ਬਾਹਰ ਨਿਕਲ ਨੇ ਜਾਮ ਵਿੱਚ ਫਸੇ ਵਾਹਨਾਂ ਨੂੰ ਅੱਗੇ ਲੰਘਾ ਕੇ ਜਾਮ ਤੋਂ ਨਿਜਾਤ ਦਿਵਾਉਣ ਦੀ ਕੋਸ਼ਿਸ਼ ਕੀਤੀ ਲੇਕਿਨ ਜਾਮ ਵਿੱਚ ਫਸੇ ਪੁਲੀਸ ਦੇ ਵਾਹਨ ਵਿੱਚ ਸਵਾਰ ਪੁਲੀਸ ਮੁਲਾਜ਼ਮਾਂ ਨੇ ਥੱਲੇ ਉੱਤਰ ਕੇ ਟਰੈਫ਼ਿਕ ਜਾਮ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦਾ ਯਤਨ ਨਹੀਂ ਕੀਤਾ। ਇਸੇ ਤਰ੍ਹਾਂ ਮੁਹਾਲੀ ਤੋਂ ਖਾਨਪੁਰ ਤੱਕ ਉਸਾਰੀ ਫਲਾਈਓਵਰ ਅਤੇ ਐਲੀਵੇਟਿਡ ਸੜਕ, ਲਾਂਡਰਾਂ ਜੰਕਸ਼ਨ, ਚੱਪੜਚਿੜੀ ਸੜਕ, ਏਅਰਪੋਰਟ ਸੜਕ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਚੌਂਕ ਅਤੇ ਜ਼ੀਰਕਪੁਰ ਚੌਂਕ ਵਿੱਚ ਅਕਸਰ ਟਰੈਫ਼ਿਕ ਜਾਮ ਵਾਲੀ ਸਥਿਤੀ ਬਣੀ ਰਹੀ ਹੈ ਪ੍ਰੰਤੂ ਟਰੈਫ਼ਿਕ ਪੁਲੀਸ ਦੇ ਕਰਮਚਾਰੀ ਚੌਂਕ ਵਿੱਚ ਤਾਇਨਾਤ ਰਹਿਣ ਦੀ ਥਾਂ ਚੌਂਕ ਤੋਂ ਹਟ ਕੇ ਅੱਗੇ ਪਿੱਛੇ ਖੜੇ ਹੋ ਕੇ ਚਲਾਨ ਕੱਟਣ ਵਿੱਚ ਰਹਿੰਦੇ ਹਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…