Share on Facebook Share on Twitter Share on Google+ Share on Pinterest Share on Linkedin ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਪੜ੍ਹਾਇਆ ਟਰੈਫ਼ਿਕ ਨਿਯਮਾਂ ਦਾ ਪਾਠ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ: ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਦੇ ਹੁਕਮਾਂ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ, ਦੇਵੀ ਨਗਰ ਅਤੇ ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲ, ਪਿੰਡ ਗੀਗੇਮਾਜਰਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕੀਤਾ ਗਿਆ। ਇਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਟਰੈਫਿਕ ਨਿਯਮਾਂ, ਲੇਨ ਡਰਾਈਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਵਾਤਾਵਰਨ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨ ਅਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ ਅਤੇ ਬੁਲਟ ਮੋਟਰ ਸਾਈਕਲ ਤੇ ਪਟਾਕੇ ਨਾ ਮਾਰਨ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਨੇ ਸੜਕੀ ਹਾਦਸਿਆਂ ਨੂੰ ਘਟਾਉਣ ਵਾਸਤੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ। ਇਸ ਮੌਕੇ ਉਨ੍ਹਾਂ ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ’ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ