Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਫੇਜ਼-11 ਵਿੱਚ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਇਆ ਟਰੈਫ਼ਿਕ ਨਿਯਮਾਂ ਦਾ ਪਾਠ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਤੇ ਟਰੈਫ਼ਿਕ ਨਿਯਮਾਂ, ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸਪੀ (ਟਰੈਫ਼ਿਕ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਟਰੈਫ਼ਿਕ) ਸੋਹਣ ਲਾਲ ਸੰਧੂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿੱਚ ਟਰੈਫ਼ਿਕ ਨਿਯਮਾਂ, ਪ੍ਰਦੂਸ਼ਣ ਅਤੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਨੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਦੇ ਸਹਿਯੋਗ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਂਦਿਆਂ ਪ੍ਰਦੂਸ਼ਣ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਸ੍ਰੀ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਆਦਾਤਰ ਸੜਕ ਹਾਦਸੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਕਰਕੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਲਾਲ ਬੱਤੀ ਦੀ ਉਲੰਘਣਾ ਨਾ ਕੀਤੀ ਜਾਵੇ। ਉਨ੍ਹਾਂ ਦੋ-ਪਹੀਆ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਹੈਲਮਟ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਮਾਪਿਆਂ ਨੂੰ ਜੋਰ ਦੇ ਕੇ ਆਖਿਆ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੇਣ। ਦੋ-ਪਹੀਆ ਵਾਹਨ ’ਤੇ ਤਿੰਨ ਸਵਾਰੀਆਂ ਨਾ ਬਿਠਾਉਣ, ਬੁਲਟ ਮੋਟਰ ਸਾਈਕਲ ਨਾਲ ਪਟਾਕੇ ਨਾ ਮਾਰਨ, ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ, ਤੇਜ਼ ਰਫ਼ਤਾਰੀ ਨਾਲ ਵਾਹਨ ਨਾ ਚਲਾਉਣ, ਵਾਹਨ ਚਲਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਅਤੇ ਨਸ਼ਾ ਕਰਕੇ ਵਾਹਨ ਨਾ ਚਲਾਉਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਜਨਕ ਰਾਜ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਜ਼ਿਲ੍ਹਾ ਪੁਲੀਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਲਾਮਬੰਦ ਕੀਤਾ ਜਾਇਆ ਕਰੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ