Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਭੁੱਲਰ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ: ਮੁਹਾਲੀ ਦੇ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲੇ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਸਾਲ 2018 ਵਿੱਚ ਕੁੱਲ 86846 ਚਲਾਨ ਕੀਤੇ ਗਏ ਸਨ ਅਤੇ ਮਹੀਨੇ ਜਨਵਰੀ, 2019 ਵਿੱਚ 9302 ਚਲਾਨ ਕੀਤੇ ਗਏ ਹਨ। ਸਾਲ 2018 ਵਿੱਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ ਮੌਕੇ ’ਤੇ ਹੀ 63,81,200 ਰੁਪਏ ਅਤੇ ਜਨਵਰੀ 2019 ਵਿੱਚ 7,89,800 ਰੁਪਏ ਜੁਰਮਾਨਾ ਵਸੂਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਜ਼ਿਲ੍ਹੇ ਅੰਦਰ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜ਼ਿਲ੍ਹੇ ਵਿੱਚ 52 ਐਲਕੋਮੀਟਰ ਹਨ, ਜੋ ਟਰੈਫ਼ਿਕ ਸਟਾਫ਼ ਅਤੇ ਸਮੂਹ ਥਾਣਿਆਂ ਦੇ ਮੁਖੀਆਂ ਨੂੰ ਦਿੱਤੇ ਹੋਏ ਹਨ ਅਤੇ ਜ਼ਿਲ੍ਹੇ ਦੇ ਸਮੂਹ ਟਰੈਫ਼ਿਕ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਨਸ਼ਾ ਕਰਕੇ ਡਰਾਈਵਿੰਗ ਕਰ ਰਹੇ ਵਿਅਕਤੀਆਂ ਵਿਰੁੱਧ ਸਖ਼ਤੀ ਨਾਲ ਕਰਵਾਈ ਕੀਤੀ ਜਾਵੇ। ਜ਼ਿਲ੍ਹੇ ਵਿੱਚ ਸਾਲ 2018 ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ’ਤੇ 2277 ਚਲਾਨ ਕੀਤੇ ਗਏ ਸਨ ਅਤੇ ਸਾਲ 2019 ਵਿੱਚ ਹੁਣ ਤੱਕ 329 ਚਲਾਨ ਕੀਤੇ ਜਾ ਚੁੱਕੇ ਹਨ। ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ