Share on Facebook Share on Twitter Share on Google+ Share on Pinterest Share on Linkedin ਮੁਹਾਲੀ ਸੜਕ ਹਾਦਸੇ ਵਿੱਚ ਮਾਂ-ਧੀ ਦੀ ਦਰਦਨਾਕ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ: ਮੁਹਾਲੀ ਏਅਰਪੋਰਟ ਸੜਕ ’ਤੇ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਕਰੀਬ 4 ਵਜੇ ਵਾਪਰੇ ਸੜਕ ਹਾਦਸੇ ਵਿੱਚ ਮਾਂ-ਧੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜਵਿੰਦਰ ਕੌਰ (43) ਅਤੇ ਉਸ ਦੀ ਬੇਟੀ ਦਰਵੇਸ ਇੰਦਰ ਕੌਰ (13) ਵਾਸੀ ਬਠਿੰਡਾ ਵਜੋਂ ਹੋਈ ਹੈ। ਇਹ ਪਰਿਵਾਰ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਥੋਂ ਦੇ ਸੈਕਟਰ-67 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਅੱਜ ਏਅਰਪੋਰਟ ਸੜਕ ਤੋਂ ਐਕਟਿਵਾ ’ਤੇ ਸਵਾਰ ਹੋ ਕੇ ਆਪਣੀ ਧੀ ਦਰਵੇਸ ਇੰਦਰ ਨਾਲ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਾਲੇ ਪਾਸਿਓਂ ਅੱਗੇ ਕਿਧਰੇ ਜਾ ਰਹੀ ਸੀ। ਇਸ ਦੌਰਾਨ ਗੁਰਦੁਆਰਾ ਸਾਹਿਬ ਸਾਹਮਣੇ ਗੋਲ ਮੋੜ ਨੇੜੇ ਮਿੱਟੀ ਨਾਲ ਭਰੇ ਇਕ ਟਿੱਪਰ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਬੇਕਾਬੂ ਹੋ ਕੇ ਸੜਕ ’ਤੇ ਡਿੱਗ ਪਈਆਂ ਅਤੇ ਟਿੱਪਰ ਦੇ ਟਾਇਰ ਥੱਲੇ ਆ ਗਈਆਂ। ਜਿਸ ਅੌਰਤ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਉਸ ਦੀ ਧੀ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਉਸ ਨੇ ਵੀ ਮ੍ਰਿਤਕ ਐਲਾਨ ਦਿੱਤਾ। ਸੋਹਾਣਾ ਥਾਣਾ ਦੇ ਜਾਂਚ ਅਧਿਕਾਰੀ ਭਗਤ ਰਾਮ ਨੇ ਦੱਸਿਆ ਕਿ ਪੁਲੀਸ ਨੇ ਟਿੱਪਰ ਚਾਲਕ ਮਹਿਤਾਬ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਹਾਦਸਾ ਗ੍ਰਸਤ ਦੋਵੇਂ ਵਾਹਨ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟ ਮਾਰਟਮ ਲਈ ਮਾਂ ਅਤੇ ਧੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਜਿੱਥੇ ਭਲਕੇ ਦੋਵੇਂ ਲਾਸ਼ਾਂ ਦਾ ਪੋਸਟ ਮਾਰਟਮ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ