nabaz-e-punjab.com

ਸੜਕ ਹਾਦਸੇ ਵਿੱਚ ਕੁਰਾਲੀ ਦੇ ਨੌਜਵਾਨ ਕਾਰ ਚਾਲਕ ਦੀ ਦਰਦਨਾਕ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਮੁਹਾਲੀ ਏਅਰਪੋਰਟ ਸੜਕ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਕਾਰ ਚਾਲਕ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (29) ਵਾਸੀ ਪਿੰਡ ਧਿਆਨਪੁਰਾ (ਕੁਰਾਲੀ) ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਕਾਰਨ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਪੀੜਤ ਪਰਿਵਾਰ ਦੇ ਘਰ ਮਾਤਮ ਛਾ ਗਿਆ। ਉਨ੍ਹਾਂ ਕੋਲ ਡੇਢ ਸਾਲ ਦੀ ਬੱਚੀ ਵੀ ਹੈ। ਦੱਸਿਆ ਗਿਆ ਹੈ ਕਿ ਮਨਪ੍ਰੀਤ ਪਿਤਾ ਅਤੇ ਅਤੇ ਇਕ ਹੋਰ ਵਿਅਕਤੀ ਨਾਲ ਕਿਸੇ ਕੰਮ ਮੁਹਾਲੀ ਆਇਆ ਸੀ। ਕਾਰ ਨੂੰ ਮਨਪ੍ਰੀਤ ਸਿੰਘ ਚਲਾ ਰਿਹਾ ਸੀ। ਇਸ ਦੌਰਾਨ ਮਨਪ੍ਰੀਤ ਨੇ ਅਚਾਨਕ ਬਾਥਰੂਮ ਕਰਨ ਲਈ ਏਅਰਪੋਰਟ ’ਤੇ ਸਥਿਤ ਗਿਲਕੋ ਵੈਲੀ ਨੇੜੇ ਆਪਣੀ ਕਾਰ ਸੜਕ ਦੇ ਕਿਨਾਰੇ ਰੋਕ ਲਈ ਅਤੇ ਬਾਥਰੂਮ ਜਾਣ ਲਈ ਜਿਵੇਂ ਹੀ ਤਾਕੀ ਖੋਲ੍ਹ ਕੇ ਥੱਲੇ ਉੱਤਰਨ ਲੱਗਾ ਤਾਂ ਇਸ ਦੌਰਾਨ ਪਿੱਛੋਂ ਇਕ ਤੇਜ਼ ਰਫ਼ਤਾਰ ਆਈ-20 ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਹਾਦਸਾ ਏਨਾ ਭਿਆਨਕ ਸੀ ਕਿ ਆਈ-20 ਮਨਪ੍ਰੀਤ ਨੂੰ ਕਾਫੀ ਦੂਰ ਤੱਕ ਘੜੀਸਦੇ ਹੋਏ ਲੈ ਗਈ। ਜਿਸ ਕਾਰਨ ਮਨਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਕਾਰ ਵਿੱਚ ਫਸੀ ਹੋਣ ਕਾਰਨ ਮੁਲਜ਼ਮ ਚਾਲਕ ਆਪਣੀ ਹਾਦਸਾ ਗ੍ਰਸਤ ਕਾਰ ਨੂੰ ਸੜਕ ’ਤੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਇਹ ਹਾਦਸਾ ਲੰਘੀ ਦੇਰ ਰਾਤ ਵਾਪਰਿਆ ਦੱਸਿਆ ਜਾ ਰਿਹਾ ਹੈ। ਮਨਪ੍ਰੀਤ ਹੀ ਆਪਣੇ ਮਾਪਿਆਂ ਦਾ ਸਹਾਰਾ ਸੀ।
ਇਸ ਸਬੰਧੀ ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਦੋਵੇਂ ਹਾਦਸਾ ਗ੍ਰਸਤ ਵਾਹਨ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਉਨ੍ਹਾਂ ਦੱਸਿਆ ਕਿ ਆਈ-20 ਦੇ ਫਰਾਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਚਾਲਕ ਦੀ ਕਾਰ ਦਾ ਨੰਬਰ ਪਟਿਆਲਾ ਦੇ ਪਤੇ ’ਤੇ ਰਜਿਸਟਰਡ ਹੈ। ਥਾਣਾ ਮੁਖੀ ਨੇ ਦੱਸਿਆ ਕਿ ਭਲਕੇ ਵੀਰਵਾਰ ਨੂੰ ਪੁਲੀਸ ਦੀ ਇਕ ਟੀਮ ਨੂੰ ਪਟਿਆਲਾ ਭੇਜਿਆ ਜਾਵੇਗਾ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…