Nabaz-e-punjab.com

ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਨਸ਼ਿਆਂ ਦੀ ਰੋਕਥਾਮ ਸਬੰਧੀ ਪੰਚਾਇਤੀ ਰਾਜ ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਦੋ ਦਿਨਾਂ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵੱਖ ਵੱਖ ਸਬ ਡਿਵੀਜ਼ਨਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਮਾਸਟਰ ਟਰੇਨਰਜ਼ ਨੂੰ ਮਗਸੀਪਾ ਚੰਡੀਗੜ੍ਹ ਵਿੱਚ ਭੇਜ ਕੇ ਇਕ ਰੋਜ਼ਾ ਸਿਖਲਾਈ ਦਿੱਤੀ ਗਈ ਸੀ। ਹੁਣ ਇਹ ਮਾਸਟਰ ਟਰੇਨਰਜ਼ ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ) ਦੇ ਮੁਲਾਜ਼ਮਾਂ ਨੂੰ ਭਲਕੇ 27 ਅਤੇ 28 ਜੂਨ ਨੂੰ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਓ ਨੇੜੇ ਸਥਿਤ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿੱਚ ਟਰੇਨਿੰਗ ਦੇਣਗੇ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਵਿਨੋਦ ਬਾਂਸਲ ਅਤੇ ਡੇਰਾਬੱਸੀ ਐਸਡੀਐਮ ਸ੍ਰੀਮਤੀ ਪੂਜਾ ਸਿਆਲ ਨੂੰ ਆਪੋ-ਆਪਣੀਆਂ ਸਬ ਡਿਵੀਜ਼ਨਾਂ ਦੇ ਮਾਸਟਰ ਟਰੇਨਰਜ਼ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਦੋ ਦਿਨਾਂ ਵਿਸ਼ੇਸ਼ ਸਿਖਲਾਈ ਦੇਣ ਸਬੰਧੀ ਹਦਾਇਤਾਂ ਜਾਰੀ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀਡੀਪੀਓ) ਡੀਕੇ ਸਾਲਦੀ ਨੂੰ ਕਿਹਾ ਗਿਆ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਸਬੰਧਤ ਮੁਲਾਜ਼ਮਾਂ ਨੂੰ ਸਿਖਲਾਈ ਵਿੱਚ ਸ਼ਾਮਲ ਹੋਣ ਲਈ ਪਾਬੰਦ ਕੀਤਾ ਜਾਵੇ ਅਤੇ ਪੰਜਾਬ ਪੁਲੀਸ ਦੇ ਐਸਟੀਐਫ਼ ਵਿੰਗ ਨਾਲ ਤਾਲਮੇਲ ਕਰ ਕੇ ਇਸ ਸਿਖਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਸਿਖਲਾਈ ਦੌਰਾਨ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…