ਆਰਸੇਟੀ ਦੀ ਟਰੇਨਿੰਗ ਨੇ ਬਦਲੀ ਪਿੰਡ ਹੈਬਤਪੁਰ ਦੀ ਅੌਰਤ ਦੀ ਜ਼ਿੰਦਗੀ

ਸਿਲਾਈ ਤੇ ਕਢਾਈ ਰਾਹੀਂ ਪ੍ਰਤੀ ਮਹੀਨਾ 15 ਹਜ਼ਾਰ ਰੁਪਏ ਤੱਕ ਕਮਾ ਰਹੀ ਹੈ ਮਮਤਾ
ਦਿਹਾਤੀ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਨੇ 6575 ਵਿਅਕਤੀਆਂ ਨੂੰ ਦਿੱਤੀ ਸਵੈ ਰੁਜ਼ਗਾਰ ਧੰਦਿਆਂ ਦੀ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਪੰਜਾਬ ਨੈਸ਼ਨਲ ਬੈਂਕ ਦੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵੱਲੋਂ ਦਿੱਤੀ ਡਰੈμਸ ਡਿਜ਼ਾਈਨਿੰਗ ਦੀ ਸਿਖਲਾਈ ਨੇ ਪਿੰਡ ਹੈਬਤਪੁਰਾ ਦੀ ਮਮਤਾ ਰਾਣੀ ਦੀ ਜ਼ਿੰਦਗੀ ਦੀ ਨੁਹਾਰ ਬਦਲਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਮਮਤਾ ਨੇ ਦੱਸਿਆ ਕਿ ਉਸ ਨੇ ਕਰੀਬ ਚਾਰ ਸਾਲ ਪਹਿਲਾਂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਤੋਂ ੨੧ ਦਿਨ ਦੀ ਡ੍ਰੈμਸ ਡਿਜ਼ਾਈਨਿੰਗ ਦੀ ਸਿਖਲਾਈ ਲਈ ਸੀ ਤੇ ਹੁਣ ਪਿੰਡ ਵਿੱਚ ਹੀ ਸਿਲਾਈ-ਕਢਾਈ ਦਾ ਕੰਮ ਕਰ ਕੇ ਉਸ ਨੂੰ ੧੫ ਹਜ਼ਾਰ ਰੁਪਏ ਤੱਕ ਪ੍ਰਤੀ ਮਹੀਨਾ ਕਮਾਈ ਹੋ ਰਹੀ ਹੈ। ਉਹ ਪਹਿਲਾਂ ਵੀ ਸਿਲਾਈ ਕਢਾਈ ਦਾ ਕੰਮ ਕਰਦੀ ਸੀ ਪਰ ਸਿਖਲਾਈ ਲੈਣ ਉਪਰੰਤ ਉਸ ਦੇ ਕੰਮ ਵਿੱਚ ਬਹੁਤ ਨਿਖਾਰ ਆਇਆ, ਜਿਸ ਸਦਕਾ ਉਸ ਦੀ ਆਮਦਨ ਵਿੱਚ ਬਹੁਤ ਵਾਧਾ ਹੋਇਆ।
ਇਸ ਸਬੰਧੀ ਗੱਲਬਾਤ ਕਰਦਿਆਂ ਚੀਫ਼ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਦਰਸ਼ਨ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਪੰਜਾਬ ਨੈਸ਼ਨਲ ਬੈਂਕ ਵੱਲੋਂ ਚਲਾਈ ਜਾ ਰਹੀ ਸਵੈ-ਰੁਜਗਾਰ ਸਿਖਲਾਈ ਸੰਸਥਾ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਵਿਅਕਤੀਆਂ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਅੌਰਤਾਂ ਨੂੰ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਪਿੰਡ ਪੱਧਰ ’ਤੇ ਵੱਖ-ਵੱਖ ਥਾਵਾਂ ਉੱਤੇ ਸਿਖਲਾਈ ਕੈਂਪ ਲਗਾ ਕੇ 6575 ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਧੰਦਿਆਂ ਦੀ ਸਿਖਲਾਈ ਦਿੱਤੀ ਗਈ ਹੈ ਤੇ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਵਿੱਚੋਂ 3717 ਵਿਅਕਤੀਆਂ ਵੱਲੋਂ ਸਵੈ-ਰੁਜ਼ਗਾਰ ਤਹਿਤ ਆਪਣੇ ਧੰਦੇ ਸ਼ੁਰੂ ਕੀਤੇ ਜਾ ਚੁੱਕੇ ਹਨ।
ਸ੍ਰੀ ਸੰਧੂ ਨੇ ਦੱਸਿਆ ਕਿ ਜਿਹੜੇ ਵਿਅਕਤੀ ਆਰਸੈਟੀ ਵੱਲੋਂ ਸਿਖਲਾਈ ਪ੍ਰਾਪਤ ਕਰਦੇ ਹਨ। ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਕਰਨ ਦੇ ਨਾਲ-ਨਾਲ ਸਰਟੀਫਿਕੇਟ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਸਵੈ ਰੁਜ਼ਗਾਰ ਧੰਦੇ ਸੁਰੂ ਕਰਨ ਲਈ ਮਿਲਣ ਵਾਲੇ ਘੱਟ ਵਿਆਜ ਦੀ ਦਰਾਂ ’ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਆਰਸੈਟੀ ਵੱਲੋਂ ਸਿਲਾਈ ਕਢਾਈ, ਡਰੈਸ ਡਿਜਾਈਨਿੰਗ, ਬਿਊਟੀ ਪਾਰਲਰ, ਡੇਅਰੀ ਫਾਰਮਿੰਗ, ਇਲੈਕਟਰੀਸਨ, ਪਲੰਬਰ, ਏਅਰਕੰਡੀਸ਼ਨ ਆਦਿ ਦੇ ਕੋਰਸ ਕਰਵਾਏ ਜਾਂਦੇ ਹਨ। ਜਿਸ ਨਾਲ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਅਕਤੀ ਕੇਵਲ ਆਤਮ ਨਿਰਭਰ ਹੀ ਨਹੀਂ ਬਣਦੇ ਸਗੋਂ ਉਹ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਵੀ ਵਧੀਆ ਤਰੀਕੇ ਨਾਲ ਕਰਦੇ ਹਨ। ਉਨ੍ਹਾਂ ਦੱਸਿਆ ਕਿ ਆਰਸੈਟੀ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਸਵੈ-ਰੁਜ਼ਗਾਰ ਧੰਦਿਆਂ ਦੀ ਸਿਖਲਾਈ ਦੇ ਕੇ ਉਨ੍ਹਾਂ ਲਈ ਸਵੈ-ਰੁਜ਼ਗਾਰ ਧੰਦਿਆਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਰਸੈਟੀ ਰਾਹੀ ਵੱਖ-ਵੱਖ ਸਵੈਰੁਜਗਾਰ ਧੰਦਿਆਂ ਦੀ ਸਿਖਲਾਈ ਹਾਸਿਲ ਕਰ ਸਕਦਾ ਹੈ। ਉਨ੍ਹਾਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੀਆਂ ਅੌਰਤਾਂ ਅਤੇ ਗਰੀਬੀ ਰੇਖਾਂ ਤੋਂ ਹੇਠਾ ਰਹਿ ਰਹੇ ਪਰਿਵਾਰਾਂ ਨੂੰ
ਅਪੀਲ ਕੀਤੀ ਕਿ ਉਹ ਆਰਸੇਟੀ ਰਾਹੀਂ ਦਿੱਤੀ ਜਾਣ ਵਾਲੀ ਸਵੈ-ਰੁਜ਼ਗਾਰ ਧੰਦਿਆਂ ਦੀ ਸਿਖਲਾਈ ਦਾ ਪੁਰਾ-ਪੂਰਾ ਲਾਹਾ ਲੈਣ ਤਾਂ ਜੋ ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…