Share on Facebook Share on Twitter Share on Google+ Share on Pinterest Share on Linkedin ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕਟਿੰਗ ਤੇ ਟੇਲਰਿੰਗ ਦਾ ਕੋਰਸ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ: ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ ਵੱਲੋਂ ਪਿੰਡ ਗੀਗੇ ਮਾਜਰਾ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕਟਿੰਗ ਅਤੇ ਟੇਲਰਿੰਗ ਦਾ ਤਿੰਨ ਮਹੀਨੇ ਦਾ ਕੋਰਸ ਕਰਵਾਇਆ ਗਿਆ ਅਤੇ ਇਸ ਕੋਰਸ ਦੀ ਸਿਖਲਾਈ ਮੈਡਮ ਸੁਖਬੀਰ ਕੌਰ ਵੱਲੋਂ 30 ਲੜਕੀਆਂ ਨੂੰ ਦਿੱਤੀ ਗਈ ਅਤੇ ਕੋਰਸ ਮੁਕੰਮਲ ਹੋਣ ਉਪਰੰਤ ਬੱਚਿਆਂ ਨੂੰ ਸਰਟੀਫਿਕੇਟ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ ਵੱਲੋਂ ਦਿੱਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕਾਲਜ ਦੇ ਪ੍ਰਿੰਸੀਪਲ ਡਾ ਸਰਬਜੋਤ ਸਿੰਘ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਪਿੰਡ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਾਰੇ ਪਿੰਡਾਂ ਵਿੱਚ ਇਸ ਤਰ੍ਹਾਂ ਦੇ ਕੋਰਸ ਜਾਰੀ ਰੱਖਣ ਲਈ ਬੇਨਤੀ ਕੀਤੀ ਜਾਂਦੀ ਹੈ। ਇਹ ਕੋਰਸ ਪਿੰਡਾਂ ਦੀਆਂ ਲੜਕੀਆਂ ਲਈ ਸਹਾਇਕ ਸਿੱਧ ਹੋਣਗੇ। ਇਸ ਕੋਰਸ ਵਿੱਚ ਕੋ-ਆਰਡੀਨੇਟਰ ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ