Nabaz-e-punjab.com

ਗੁਣਾਤਮਿਕ ਸਿੱਖਿਆ ਸੁਧਾਰ ਲਈ ਅਧਿਆਪਕਾਂ ਨੂੰ ‘ਨਿਸ਼ਠਾ’ ਪ੍ਰੋਗਰਾਮ ਤਹਿਤ ਦੋ ਗੇੜਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਕ੍ਰਿਸ਼ਨ ਕੁਮਾਰ

ਸਕੂਲ ਮੁਖੀਆਂ ਤੇ ਅਧਿਆਪਕਾਂ ਦੇ ਸਰਬਪੱਖੀ ਓਰੀਐਂਟੇਸ਼ਨ ਲਈ ਸਿੱਖਿਆ ਵਿਭਾਗ ਪੰਜਾਬ ਦਾ ਸੁਹਿਰਦ ਉਪਰਾਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਪ੍ਰਭਾਵੀ ਆਨ-ਸਾਈਟ ਸਿਖਲਾਈ ਦੇਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਬਤੌਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵਿੱਚ ਰਿਸੋਰਸ ਪਰਸਨ ਕੰਮ ਕਰ ਰਹੇ ਅਧਿਆਪਕਾਂ ਨੂੰ ਨੈਸ਼ਨਲ ਇੰਸਟੀਚਿਊਟ ਫਾਰ ਸਕੂਲ ਹੈਲਥ ਐਂਡ ਟੀਚਰ ਹੋਲਿਸਟਿਕ ਅਡਵਾਂਸਮੈਂਟ ‘ਨਿਸ਼ਠਾ’ ਦੇ ਸਹਿਯੋਗ ਨਾਲ 5 ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ ਹੋਈ।
ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕ ਨੂੰ ਵਿਦਿਆਰਥੀ ਦੇ ਸਰਬਪੱਖੀ ਵਿਕਾਸ ਲਈ ਤਿਆਰ ਕਰਨਾ ਅਤੇ ਵਿਦਿਆਰਥੀਆਂ ਲਈ ਜਮਾਤ ਅਨੁਸਾਰ ਨਿਰਧਾਰਿਤ ਸਿੱਖਣ ਪ੍ਰਣਾਮਾਂ ਦੀ ਪ੍ਰਾਪਤੀ ਕਰਨਾ ਹੈ।
ਉਨ੍ਹਾਂ ਕਿਹਾ ਕਿ ‘ਨਿਸ਼ਠਾ’ ਪ੍ਰੋਗਰਾਮ ਤਹਿਤ ਪੰਜਾਬ ਵਿੱਚ 582 ਮੈਂਬਰਾਂ ਦਾ ਸਟੇਟ ਰਿਸੋਰਸ ਗਰੁੱਪ ਤਿਆਰ ਕੀਤਾ ਜਾਵੇਗਾ। ਇਸ ਸਿਖਲਾਈ ਵਰਕਸ਼ਾਪ ਦਾ ਮੁੱਖ ਮੰਤਵ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਕਰਨਾ ਹੈ। ਇਸ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਲਰਨਿੰਗ ਆਊਟਕੰਮ, ਗਤੀਵਿਧੀ ਆਧਾਰਿਤ, ਸੂਚਨਾ ਅਤੇ ਸੰਚਾਰ ਟੈਕਨਾਲੋਜੀ ਰਾਹੀਂ ਪੜ੍ਹਾਈ ਨੂੰ ਰੋਚਕ ਬਣਾਇਆ ਜਾ ਸਕੇ।
ਇਸ ਮੌਕੇ ਨਿਸ਼ਠਾ ਟਰੇਨਿੰਗ ਪ੍ਰੋਗਰਾਮ ਦੀ ਚੇਅਰਪਰਸਨ ਅੰਜਮ ਸੀਬੀਆ ਨੇ ਇਸ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਸਟੇਟ ਕੋਆਰਡੀਨੇਟਰ ਨਿਰਮਲ ਕੌਰ ਨੇ ਦੱਸਿਆ ਕਿ 5 ਰੋਜ਼ਾ ਰੈਜੀਡੈਂਸ਼ੀਅਲ ਸਿਖਲਾਈ ਦਾ ਪਹਿਲਾ ਪੜ੍ਹਾਅ ਸ਼ੁਰੂ ਹੋ ਗਿਆ ਹੈ। ਜਿਸ ਵਿੱਚ 211 ਪੜ੍ਹੋ ਪੰਜਾਬ ਪੜ੍ਹਾਓ ਟੀਮ ਮੈਂਬਰ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਦੂਜਾ 5 ਰੋਜ਼ਾ ਸਿਖਲਾਈ ਪੜਾਅ 25 ਨਵੰਬਰ ਤੋਂ 29 ਨਵੰਬਰ ਤੱਕ ਕਰਵਾਇਆ ਜਾਵੇਗਾ। ਇਸ ਮੌਕੇ ਸੀਆਈਈਟੀ ਦੇ ਸੰਯੁਕਤ ਡਾਇਰੈਕਟਰ ਪ੍ਰੋ. ਅਮਰਿੰਦਰ ਪ੍ਰਸਾਦ, ਐੱਨਸੀਈਆਰਟੀ ਦੇ ਕੋਆਰਡੀਨੇਟਰ ਡਾ. ਨੀਲ ਕੰਠ, ਪ੍ਰੋ. ਵੀਰਪਾਲ ਸਿੰਘ, ਇੰਦੂ ਕੁਮਾਰ, ਮੀਨਾਕਸ਼ੀ ਖਾਰ, ਰੁਚੀ ਸ਼ਰਮਾ, ਅਨੀਤਾ ਜੁਲਕਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…