Share on Facebook Share on Twitter Share on Google+ Share on Pinterest Share on Linkedin ਕਮਜ਼ੋਰ ਵਰਗਾਂ ਨੂੰ ਡੇਅਰੀ ਫਾਰਮਿੰਗ ਧੰਦੇ ਨਾਲ ਜੋੜਨ ਲਈ ਮੁਹੱਈਆ ਕਰਵਾਈ ਜਾਵੇਗੀ ਮੁਫ਼ਤ ਸਿਖਲਾਈ: ਡੀਸੀ ਡੇਅਰੀ ਫਾਰਮਿੰਗ ਸਬੰਧੀ ਮੁਫ਼ਤ ਸਿਖਲਾਈ ਕੋਰਸ ਦੀ ਇੰਟਰਵਿਊ 7 ਦਸੰਬਰ ਨੂੰ ਸਵੇਰੇ 11 ਵਜੇ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਧੀ ਦਿੱਤਾ ਜਾਵੇਗਾ ਵਜ਼ੀਫ਼ਾ ਸਿਖਲਾਈ ਕੋਰਸ ਸਬੰਧੀ ਵਧੇਰੇ ਜਾਣਕਾਰੀ ਲਈ 98784-41386 ’ਤੇ ਕੀਤਾ ਜਾ ਸਕਦਾ ਹੈ ਤਾਲਮੇਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ: ਕਮਜ਼ੋਰ ਵਰਗਾਂ ਨੂੰ ਡੇਅਰੀ ਫਾਰਮਿੰਗ ਧੰਦੇ ਨਾਲ ਜੋੜਨ ਲਈ ਮੁਫ਼ਤ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਐਸਸੀ ਬੈਨੀਫਿਸਰੀਜ ਲਈ 2 ਹਫ਼ਤਿਆਂ ਦੇ ਮੁਫ਼ਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 14 ਦਸੰਬਰ ਨੂੰ ਪੰਜਾਬ ਦੇ ਵੱਖ-ਵੱਖ ਟਰੇਨਿੰਗ ਸੈਟਰਾਂ ਤੇ ਚਲਾਇਆ ਜਾ ਰਿਹਾ ਹੈ। ਮੁਹਾਲੀ ਦੇ ਸਿਖਲਾਈ ਕੋਰਸ ਸਬੰਧੀ ਇੰਟਰਵਿਊ 7 ਦਸੰਬਰ ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫ਼ਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 434, ਤੀਜੀ ਮੰਜ਼ਲ ਵਿਖੇ ਰੱਖੀ ਗਈ ਹੈ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਟਰੇਨਿੰਗ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ ਘੱਟੋ-ਘੱਟ ਪੰਜਵੀ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੋਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਧੀ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਨੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਿਖਲਾਈ ਨੂੰ ਪ੍ਰਾਪਤ ਕਰਕੇ ਡੇਅਰੀ ਵਿਭਾਗ ਦੀਆ ਸਕੀਮਾ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ’ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫ਼ਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੇ ਕਮਰਾ ਨੰਬਰ 434, ਤੀਜੀ ਮੰਜ਼ਲ ਤੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98784-41386 ’ਤੇ ਸੰਪਰਕ ਕਰ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ