ਸਿੱਖਿਆ ਵਿਭਾਗ ਦੇ ਪ੍ਰਬੰਧਕੀ ਅਫ਼ਸਰਾਂ ਤੇ ਸਕੂਲ ਪ੍ਰਿੰਸੀਪਲਾਂ ਦੀ 3 ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਿੱਚ ਨਿਯੁਕਤ ਪ੍ਰਬੰਧਕੀ ਅਫ਼ਸਰਾਂ ਅਤੇ ਸਕੂਲ ਪ੍ਰਿੰਸੀਪਲਾਂ ਦਾ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਇੱਥੋਂ ਦੇ ਫੇਜ਼-8 ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ‘ਚ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ 250 ਦੇ ਲਗਭਗ ਪ੍ਰਬੰਧਕੀ ਅਫ਼ਸਰ ਤੇ ਸਕੂਲ ਪ੍ਰਿੰਸੀਪਲ ਭਾਗ ਲੈ ਰਹੇ ਹਨ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਪ੍ਰੈਂਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਦਿਨ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰਾਪਤ ਪ੍ਰਬੰਧਕੀ ਅਫ਼ਸਰਾਂ ਤੇ ਪ੍ਰਿੰਸੀਪਲਾਂ ਨੂੰ ਸਰਕਾਰ ਦੇ ਕੰਮ-ਕਾਜਾਂ ਲਈ ਵਰਤੋਂ ਵਿੱਚ ਆਉਣ ਵਾਲੇ ਵਿੱਤੀ ਨਿਯਮਾਂ ਤੋੱ ਇਲਾਵਾ ਸਿੱਖਿਆ ਵਿਭਾਗ ਵੱਲੋੱ ਚਲਾਏ ਜਾ ਰਹੇ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਐੱਸਪੀ ਜਿੰਦਲ ਵਧੀਕ ਨਿਰਦੇਸ਼ਕ ਵਿੱਤ ਵਿਭਾਗ ਅਤੇ ਦਰਸ਼ਨ ਸਿੰਘ ਸੈਣੀ ਸੇਵਾਮੁਕਤ ਸੰਯੁਕਤ ਕੰਟਰੋਲਰ ਵਿੱਤ ਨੇ ਸਿਖਲਾਈ ਪ੍ਰੋਗਰਾਮ ਦਿੱਤੀ। ਇਸ ਮੌਕੇ ਸਹਾਇਕ ਡਾਇਰੈਕਟਰ ਟਰੇਨਿੰਗ ਜਰਨੈਲ ਸਿੰਘ ਕਾਲੇਕੇ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਪ੍ਰਿੰਸੀਪਲ, ਮਨੋਜ ਕੁਮਾਰ, ਸੰਜੀਵ ਭੂਸ਼ਣ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…