Nabaz-e-punjab.com

ਸਿੱਖਿਆ ਸੁਧਾਰ ਲਈ ਅਧਿਆਪਕਾਂ ਦੀ ਪਹਿਲੇ ਗੇੜ ਦੀ 5 ਰੋਜ਼ਾ ਸਿਖਲਾਈ ਵਰਕਸ਼ਾਪ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਪ੍ਰਭਾਵੀ ਆਨ-ਸਾਈਟ ਸਿਖਲਾਈ ਦੇਣ ਲਈ ਨੈਸ਼ਨਲ ਇੰਸਟੀਚਿਊਟ ਫਾਰ ਸਕੂਲ ਹੈਲਥ ਐਂਡ ਟੀਚਰ ਹੋਲਿਸਟਿਕ ਅਡਵਾਂਸਮੈਂਟ ‘ਨਿਸ਼ਠਾ’ ਦੇ ਸਹਿਯੋਗ ਨਾਲ ਪਹਿਲੇ ਗੇੜ ਦੀ 5 ਰੋਜ਼ਾ ਸਿਖਲਾਈ ਵਰਕਸ਼ਾਪ ਅੱਜ ਸਮਾਪਤ ਹੋ ਗਈ। ਇਸ ਸਿਖਲਾਈ ਵਰਕਸ਼ਾਪ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵਿੱਚ ਰਿਸੋਰਸ ਪਰਸਨ ਕੰਮ ਕਰ ਰਹੇ ਅਧਿਆਪਕਾਂ ਨੇ ਹਿੱਸਾ ਲਿਆ।
ਇਸ ਮੌਕੇ ਨਿਸ਼ਠਾ ਟਰੇਨਿੰਗ ਪ੍ਰੋਗਰਾਮ ਦੀ ਚੇਅਰਪਰਸਨ ਅੰਜਮ ਸੀਬੀਆ ਨੇ ਇਸ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਸਟੇਟ ਕੋਆਰਡੀਨੇਟਰ ਨਿਰਮਲ ਕੌਰ ਨੇ ਦੱਸਿਆ ਕਿ 5 ਰੋਜ਼ਾ ਰੈਜੀਡੈਂਸ਼ੀਅਲ ਸਿਖਲਾਈ ਦਾ ਪਹਿਲਾ ਪੜ੍ਹਾਅ ਸਫਲਤਾ ਪੂਰਵਕ ਸਮਾਪਤ ਹੋ ਗਿਆ ਹੈ। ਜਿਸ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ 260 ਰਿਸੋਰਸ ਪਰਸਨਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਦੂਜਾ 5 ਰੋਜ਼ਾ ਸਿਖਲਾਈ ਪ੍ਰੋਗਰਾਮ 25 ਤੋਂ 29 ਨਵੰਬਰ ਤੱਕ ਕਰਵਾਇਆ ਜਾਵੇਗਾ। ਇਸ ਦੌਰਾਨ ਬਾਕੀ ਰਹਿੰਦੇ ਰਿਸੋਰਸ ਪਰਸਨ ਅਧਿਆਪਕਾਂ ਨੂੰ ਨਿਸ਼ਠਾ ਪ੍ਰੋਗਰਾਮ ਸਬੰਧੀ ਟਰੇਨਿੰਗ ਦਿੱਤੀ ਜਾਵੇਗੀ।
ਸਹਾਇਕ ਡਾਇਰੈਕਟਰ (ਟਰੇਨਿੰਗਾਂ) ਡਾ. ਜਰਨੈਲ ਸਿੰਘ ਕਾਲੇਕੇ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕ ਨੂੰ ਵਿਦਿਆਰਥੀ ਦੇ ਸਰਬਪੱਖੀ ਵਿਕਾਸ ਲਈ ਤਿਆਰ ਕਰਨਾ ਅਤੇ ਵਿਦਿਆਰਥੀਆਂ ਲਈ ਜਮਾਤ ਅਨੁਸਾਰ ਨਿਰਧਾਰਿਤ ਸਿੱਖਣ ਪ੍ਰਣਾਮਾਂ ਦੀ ਪ੍ਰਾਪਤੀ ਕਰਨਾ ਹੈ। ਇਨ੍ਹਾਂ ਸਿਖਲਾਈ ਵਰਕਸ਼ਾਪਾਂ ਦਾ ਮੁੱਖ ਮੰਤਵ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਕਰਨਾ ਹੈ। ਇਸ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਲਰਨਿੰਗ ਆਊਟਕੰਮ, ਗਤੀਵਿਧੀ ਆਧਾਰਿਤ, ਸੂਚਨਾ ਅਤੇ ਸੰਚਾਰ ਟੈਕਨਾਲੋਜੀ ਰਾਹੀਂ ਪੜ੍ਹਾਈ ਨੂੰ ਰੋਚਕ ਬਣਾਇਆ ਜਾ ਸਕੇ।
ਇਸ ਮੌਕੇ ਐੱਨਸੀਈਆਰਟੀ ਦੇ ਕੋਆਰਡੀਨੇਟਰ ਡਾ. ਨੀਲ ਕੰਠ, ਪ੍ਰੋ. ਵੀਰਪਾਲ ਸਿੰਘ, ਇੰਦੂ ਕੁਮਾਰ, ਮੀਨਾਕਸ਼ੀ ਖਾਰ, ਰੁਚੀ ਸ਼ਰਮਾ, ਅਨੀਤਾ ਜੁਲਕਾ, ਜ਼ਿਲ੍ਹਾ ਮੈਂਟਰ, ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ, ਬਲਾਕ ਮੈਂਟਰ, ਬਲਾਕ ਮਾਸਟਰ ਟਰੇਨਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…