Share on Facebook Share on Twitter Share on Google+ Share on Pinterest Share on Linkedin ਇੰਡੀਅਨ ਸਕੂਲ ਆਫ਼ ਬਿਜ਼ਨਸ ਵਿੱਚ ਨਵ-ਨਿਯੁਕਤ ਸਕੂਲ ਮੁਖੀਆਂ ਦੇ ਤੀਜੇ ਗੇੜ ਦੀ ਸਿਖਲਾਈ ਵਰਕਸ਼ਾਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਸਕੂਲ ਮੁਖੀਆਂ ਦੀ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਤੀਜੇ ਗੇੜ ਦੀ ਸਿਖਲਾਈ ਵਰਕਸ਼ਾਪ ਲਗਾਈ ਗਈ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਿਖਲਾਈ ਵਰਕਸ਼ਾਪ ਦਾ ਮੁੱਖ ਮੰਤਵ ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਮਿਆਰੀ ਸਿੱਖਿਆ ਦੇ ਪ੍ਰਬੰਧਕੀ ਗੁਰ ਦੇਣਾ ਹੈ। ਸਿਖਲਾਈ ਵਰਕਸ਼ਾਪ ਦੇ ਤੀਜੇ ਦਿਨ ਡਾ. ਅਰੂਸ਼ੀ ਜੈਨ, ਡਾ. ਐੱਮ ਕੰਚਨ ਅਤੇ ਪ੍ਰੋ. ਨੰਦੂ ਨੰਦ ਕਿਸ਼ੋਰ ਨੇ ਸਕੂਲ ਮੁਖੀਆਂ ਨੂੰ ਸਕੂਲ ਲੀਡਰਸ਼ਿਪ ਦੇ ਮਹੱਤਵਪੂਰਨ ਨੁਕਤਿਆਂ ਬਾਰੇ ਅਹਿਮ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਐੱਸਪੀਡੀ ਮਨੋਜ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਓ ਲਿਆਉਣ ਲਈ ਸਿੱਖਿਆ ਵਿਭਾਗ ਨਵੀਆਂ ਰਾਹਾਂ ਸਿਰਜ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਵਰਕਸ਼ਾਪ ਨਵੇਂ ਸਕੂਲ ਮੁਖੀਆਂ ਨੂੰ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਇਕ ਹੋਵੇਗੀ। ਜਿਸ ਸਦਕਾ ਸਕੂਲ ਮੁਖੀ ਵਿਦਿਆਰਥੀਆਂ ਦਾ ਸੁਨਹਿਰੀ ਭਵਿੱਖ ਸਿਰਜਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਵਿਦਿਆਰਥੀਆਂ ਦੀ ਮਾਨਸਿਕਤਾ ਅਨੁਸਾਰ ਉਨ੍ਹਾਂ ਲਈ ਸਪੱਸ਼ਟ ਡਰੀਮ ਪ੍ਰਾਜੈਕਟ ਤਿਆਰ ਕਰਨਾ ਇਸ ਸਿਖਲਾਈ ਵਰਕਸ਼ਾਪ ਦਾ ਅਸਲ ਮਨੋਰਥ ਹੈ। ਇਸ ਤੋਂ ਪਹਿਲਾਂ ਵੀ ਨਵ-ਨਿਯੁਕਤ ਸਕੂਲ ਮੁਖੀਆਂ ਦੇ ਦੋ ਬੈਚ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ