nabaz-e-punjab.com

ਐੱਸਐੱਸਪੀ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਦਰਜਨ ਥਾਣਾ ਮੁਖੀਆਂ ਦੇ ਤਬਾਦਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ਵਿੱਚ ਹੋਰ ਵਧੇਰੇ ਸੁਧਾਰ ਲਿਆਉਣ ਦੇ ਮੰਤਵ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਦਰਜਨ ਭਰ ਥਾਣਿਆਂ ਦੇ ਐਸਐਚਓਜ਼ ਅਤੇ ਪੁਲੀਸ ਚੌਕੀਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਤਾਜ਼ਾ ਹੁਕਮਾਂ ਅਨੁਸਾਰ ਪੁਲੀਸ ਲਾਈਨ ਵਿੱਚ ਤਾਇਨਾਤ ਕਈ ਪੁਲੀਸ ਅਫ਼ਸਰਾਂ ਨੂੰ ਐਸਐਚਓ ਲਾਇਆ ਗਿਆ ਹੈ ਜਦੋਂਕਿ ਕਈ ਥਾਣਾ ਮੁਖੀਆਂ ਨੂੰ ਪੁਲੀਸ ਲਾਈਨ ਭੇਜਿਆ ਗਿਆ ਹੈ। ਮੁਹਾਲੀ ਏਅਰਪੋਰਟ ਥਾਣੇ ਦੇ ਐਸਐਚਓ ਇੰਸਪੈਕਟਰ ਗੱਬਰ ਸਿੰਘ ਨੂੰ ਮਟੌਰ ਥਾਣੇ ਦਾ ਨਵਾਂ ਐਸਐਚਓ ਲਾਇਆ ਹੈ ਜਦੋਂਕਿ ਮਟੌਰ ਥਾਣੇ ਦੇ ਪਹਿਲੇ ਐਸਐਚਓ ਨਵੀਨਪਾਲ ਸਿੰਘ ਲਹਿਲ ਨੂੰ ਇੱਥੋਂ ਬਦਲ ਕੇ ਪੁਲੀਸ ਲਾਈਨ ਭੇਜਿਆ ਗਿਆ ਹੈ।
ਇੰਸਪੈਕਟਰ ਗੁਰਮੀਤ ਸਿੰਘ ਨੂੰ ਸੀਆਈਏ ਸਟਾਫ਼-2 ਦਾ ਇੰਚਾਰਜ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਪੁਲੀਸ ਲਾਈਨ ਵਿੱਚ ਤਾਇਨਾਤ ਸਨ। ਇੰਜ ਹੀ ਸਬ ਇੰਸਪੈਕਟਰ ਅਜੀਤੇਸ਼ ਕੌਸ਼ਲ ਨੂੰ ਪੁਲੀਸ ਲਾਈਨ ਤੋਂ ਬਦਲ ਕੇ ਮੁਹਾਲੀ ਏਅਰਪੋਰਟ ਥਾਣੇ ਦਾ ਐਸਐਚਓ ਲਾਇਆ ਹੈ। ਇੰਸਪੈਕਟਰ ਸੁਨੀਲ ਕੁਮਾਰ ਨੂੰ ਥਾਣਾ ਸਿਟੀ ਖਰੜ ਤੋਂ ਬਦਲ ਕੇ ਪੁਲੀਸ ਲਾਈਨ ਭੇਜਿਆ ਗਿਆ ਹੈ ਜਦੋਂਕਿ ਥਾਣਾ ਸਦਰ ਖਰੜ ਦੇ ਐਸਐਚਓ ਯੋਗੇਸ਼ ਕੁਮਾਰ ਨੂੰ ਇੱਥੋਂ ਬਦਲ ਕੇ ਬਲਾਕ ਮਾਜਰੀ ਥਾਣੇ ਦਾ ਨਵਾਂ ਐਸਐਚਓ ਲਾਇਆ ਗਿਆ ਹੈ। ਬਲਾਕ ਮਾਜਰੀ ਦੇ ਪਹਿਲੇ ਥਾਣਾ ਮੁਖੀ ਹਿੰਮਤ ਸਿੰਘ ਨੂੰ ਪੁਲੀਸ ਲਾਈਨ ਵਿੱਚ ਤਾਇਨਾਤ ਕੀਤਾ ਗਿਆ ਹੈ।
ਸਬ ਇੰਸਪੈਕਟਰ ਭਗਤਵੀਰ ਸਿੰਘ ਨੂੰ ਥਾਣਾ ਸਦਰ ਕੁਰਾਲੀ ਤੋਂ ਬਦਲ ਕੇ ਸਦਰ ਥਾਣਾ ਖਰੜ ਦਾ ਐਸਐਚਓ ਲਾਇਆ ਹੈ। ਸਬ ਇੰਸਪੈਕਟਰ ਮਨੀਸ਼ ਕੁਮਾਰ ਨੂੰ ਸੰਨ੍ਹੀ ਐਨਕਲੇਵ ਪੁਲੀਸ ਚੌਂਕੀ ਤੋਂ ਬਦਲ ਕੇ ਸਦਰ ਥਾਣਾ ਕੁਰਾਲੀ ਦੇ ਐਸਐਚਓ ਦੀ ਜ਼ਿੰਮੇਵਾਰੀ ਦਿੱਤੀ ਹੈ। ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਪੁਲੀਸ ਲਾਈਨ ਤੋਂ ਬਦਲ ਕੇ ਕਾਣਾ ਹੰਡੇਸਰਾ ਦਾ ਨਵਾਂ ਐਸਐਚਓ ਲਾਇਆ ਗਿਆ ਹੈ। ਇੰਜ ਹੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਪੁਲੀਸ ਲਾਈਨ ਤੋਂ ਥਾਣਾ ਸਿਟੀ ਖਰੜ ਵਿੱਚ ਐਸਐਚਓ ਤਾਇਨਾਤ ਕੀਤਾ ਗਿਆ ਹੈ। ਹੰਡੇਸਰਾ ਥਾਣਾ ਦੇ ਪਹਿਲੇ ਐਸਐਚਓ ਸਬ ਇੰਸਪੈਕਟਰ ਹਰਦੀਪ ਸਿੰਘ ਨੂੰ ਪੁਲੀਸ ਲਾਈਨ ਭੇਜਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…