ਟਰਾਈ ਸਿਟੀ ਦੇ ਠੇਕੇਦਾਰ ਬਬਲੇਸ਼ ਪਾਂਡੇ ਆਪਣੇ ਸਾਥੀਆਂ ਸਮੇਤ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਦੀ ਇੱਕ ਭਰਵੀਂ ਮੀਟਿੰਗ ਦੋਆਬਾ ਦੇ ਪ੍ਰਧਾਨ ਕੀਰਤ ਸਿੰਘ ਮੁਹਾਲੀ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਰਜਿੰਦਰ ਸਿੰਘ ਮੂੰਡੀ ਖਰੜ ਦੀ ਅਗਵਾਈ ਵਿੱਚ ਮੁਹਾਲੀ ਵਿਖੇ ਹੋਈ। ਮੀਟਿੰਗ ਦੌਰਾਨ ਸੋਮਵਾਰ ਨੂੰ ਟਰਾਈ ਸਿਟੀ ਦੇ ਪ੍ਰਸਿੱਧ ਠੇਕੇਦਾਰ ਬਬਲੇਸ਼ ਪਾਂਡੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਵਿੱਚ ਸ਼ਾਮਲ ਹੋਏ। ਇਸ ਮੌਕੇ ਫੈਡਰੇਸ਼ਨ ਦੇ ਉੱਤਰ ਭਾਰਤ ਪ੍ਰਮੁੱਖ ਨਿਸ਼ਾਂਤ ਸ਼ਰਮਾ, ਉੱਤਰ ਭਾਰਤ ਪ੍ਰਭਾਰੀ ਵੈਦ ਅਮਰਜੀਤ ਸ਼ਰਮਾ, ਪ੍ਰਵਕਤਾ ਅਸ਼ੋਕ ਤਿਵਾੜੀ, ਮਲੋਆ ਪ੍ਰਧਾਨ ਪਰਦੀਪ, ਸਿਟੀ ਪ੍ਰਧਾਨ ਕੁਲਵਿੰਦਰ ਸਿੰਘ ਗੋਲੀ, ਜ਼ਿਲ੍ਹਾ ਦੇ ਮੀਤ ਪ੍ਰਧਾਨ ਹਰੀਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਨ੍ਹਾਂ ਨੇ ਫੈਡਰੇਸ਼ਨ ਵਿੱਚ ਸ਼ਾਮਲ ਹੋਏ ਵਿਅਕਤੀਆਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਆਨੰਤ ਸ੍ਰੀ ਵਿਭੂਸ਼ਿਤ ਜਗਤ ਗੁਰੂ ਪੰਚਾਨੰਦ ਗਿਰੀ ਜੀ ਮਹਾਰਾਜ ਜੀ ਦੇ ਸਨਾਤਨ ਧਰਮ ਲਈ ਕੀਤੇ ਕਾਰਜ ਅਤੇ ਅਤਿਵਾਦ ਦੇ ਖ਼ਿਲਾਫ਼ ਬੁਲੰਦ ਕੀਤੀ ਆਵਾਜ਼ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਬਲੌਂਗੀ ਵਿੱਚ ਵੱਖ-ਵੱਖ ਪਾਰਟੀਆਂ ਵੱਲੋਂ ਇਕ ਜਨ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕਰੀਬ 600 ਵਿਅਕਤੀ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਨਿਸ਼ਾਂਤ ਸ਼ਰਮਾ ਨੇ ਫੈਡਰੇਸ਼ਨ ਦੇ ਅਹੁਦੇਦਾਰਾਂ ਨੂੰ ਆਪੋ-ਆਪਣੇ ਖੇਤਰ ਵਿੱਚ ਸਵੇਰੇ 5 ਵਜੇ ਤੋਂ 6 ਵਜੇ ਤੱਕ ਮੰਦਰ ਅਤੇ ਪਾਰਕਾਂ ਵਿੱਚ ਧਰਮ ਚਰਚਾ ਕਰਨ ਦੀ ਹਦਾਇਤਾਂ ਦਿੱਤੀਆਂ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…