Share on Facebook Share on Twitter Share on Google+ Share on Pinterest Share on Linkedin ਗੁਰਦਾਸਪੁਰ ਜ਼ਿਮਨੀ ਚੋਣ: ਕਾਂਗਰਸ, ਭਾਜਪਾ ਤੇ ਆਪ ਵਿੱਚ ਤਿਕੌਣਾ ਮੁਕਾਬਲਾ 11 ਉਮੀਦਵਾਰਾਂ ਦੇ ਕਾਗਜ ਦਰੁਸਤ, 27 ਸਤੰਬਰ ਤੱਕ ਵਾਪਰ ਲਏ ਜਾ ਰਹੇ ਹਨ ਨਾਮਜ਼ਦਗੀ ਪੱਤਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਸਤੰਬਰ: ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ 11 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪਰਚੇ ਦਾਖਲ ਕੀਤੇ ਗਏ ਸਨ ਜੋ ਕਿ ਅੱਜ ਕਾਗਜਾਂ ਦੀ ਪੜਤਾਲ ਦੋਰਾਨ ਠੀਕ ਪਾਏ ਗਏ। ਇਹ ਜਾਣਕਾਰੀ ਵਧੀਕ ਮੁੱਖ ਚੋਣ ਅਫਸਰ ਪੰਜਾਬ ਮਨਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਅੱਜ ਇਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਦਾਇਰ ਨਾਮਜਦਗੀ ਪੱਤਰ ਦੀ ਅੱਜ ਪੜਤਾਲ ਕੀਤੀ ਗਈ ਜਿਸ ਦੋਰਾਨ ਭਾਰਤੀ ਜਨਤਾ ਪਾਰਟੀ ਦੇ ਸਵਰਨ ਸਲਾਰੀਅ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਨੀਲ ਕੁਮਾਰ ਜਾਖੜ, ਆਮ ਆਦਮੀ ਪਾਰਟੀ ਦੇ ਸੁਰੇਸ਼ ਕੁਮਾਰ ਖਜੂਰੀਆ, ਮੇਘ ਦੇਸ਼ਮ ਪਾਰਟੀ ਦੀ ਸੰਤੋਸ਼ ਕੁਮਾਰੀ, ਸ਼੍ਰੋਮਣੀ ਅਕਾਲੀ ਦਲ (ਮਾਨ) ਕੁਲਵੰਤ ਸਿੰਘ, ਹਿੰਦੋਸਤਾਨ ਸ਼ਕਤੀ ਸੈਨਾ ਦੇ ਰਜਿੰਦਰ ਸਿੰਘ ਅਤੇ ਅਜਾਦ ਉਮੀਦਵਾਰ ਸਤਨਾਮ ਸਿੰਘ, ਸੰਦੀਪ ਕੁਮਾਰ, ਪਰਦੀਪ ਕੁਮਾਰ, ਪਰਵਿੰਦਰ ਸਿੰਘ ਅਤੇ ਪਵਨ ਕੁਮਾਰ ਵਲੋਂ ਦਾਇਰ ਨਾਮਜਦਗੀ ਪੱਤਰ ਸਹੀ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕਿ ਨਾਮਜਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 27 ਸਤੰਬਰ 2017 ਦਿਨ ਬੁੱਧਵਾਰ ਹੈ। ਉਧਰ, ਗੁਰਦਾਸਪੁਰ ਜ਼ਿਮਨੀ ਦੌਰਾਨ ਐਤਕੀਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿੱਚ ਤਿਕੌਣਾ ਮੁਕਾਬਲਾ ਹੋਣ ਦੇ ਅਸਾਰ ਬਣ ਗਏ ਹਨ। ਤਿੰਨਾਂ ਹੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਉਮੀਦਵਾਰਾਂ ਸਮੇਤ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਦੂਜੇ ਵਿਰੁੱਧ ਸਿਆਸੀ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ਦੇ ਲੋਕਾਂ ਦੀਆਂ ਗੁਰਦਾਸਪੁਰ ਜ਼ਿਮਨੀ ਚੋਣ ’ਤੇ ਨਜ਼ਰਾਂ ਟਿੱਕੀਆਂ ਹੋਈਆਂ ਹਨ। ਇਸ ਚੋਣ ਦੇ ਨਤੀਜੇ ਸਿਰਫ਼ ਉਮੀਦਵਾਰਾਂ ਦੇ ਭਵਿੱਖ ਦੇ ਫੈਸਲਾ ਨਹੀਂ ਕਰਨਗੇ ਸਗੋਂ ਸਿਆਸੀ ਪਾਰਟੀਆਂ ਲਈ ਫੈਸਲੇ ਦੀ ਘੜੀ ਹੈ ਕਿਉਂਕਿ ਚੋਣ ਨਤੀਜੇ ਦੱਸਣਗੇ ਕਿਹੜੀ ਪਾਰਟੀ ਕਿੰਨੇ ਪਾਣੀ ਹੈ। ਉਂਜ ਪੰਜਾਬ ਵਿੱਚ ਆਪ ਦਾ ਭਵਿੱਖ ਵਿੱਚ ਇਸ ਚੋਣ ਦੇ ਨਤੀਜੇ ਨਾਲ ਜੁੜਿਆ ਹੋਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ