Share on Facebook Share on Twitter Share on Google+ Share on Pinterest Share on Linkedin 27 ਤੇ 28 ਮਈ ਨੂੰ ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖ਼ਲੇ ਲਈ ਲਏ ਜਾਣਗੇ ਟਰਾਇਲ ਸਟੇਟ ਮੈਡਲਿਸਟ ਅਤੇ ਜ਼ਿਲ੍ਹਾ ਪੱਧਰ ਮੈਡਲਿਸਟ ਖਿਡਾਰੀਆਂ ਨੂੰ ਪਹਿਲ ਦਿੱਤੀ ਜਾਵੇਗੀ: ਜ਼ਿਲ੍ਹਾ ਖੇਡ ਅਫ਼ਸਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ: ਖੇਡ ਵਿਭਾਗ ਵੱਲੋ ਸਾਲ 2022-23 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਨੂੰ ਦਾਖ਼ਲ ਕਰਨ ਲਈ 27 ਅਤੇ 28 ਮਈ ਨੂੰ ਟਰਾਇਲ ਕਰਵਾਏ ਜਾ ਰਹੇ ਹਨ। ਖਿਡਾਰੀਆਂ ਦੇ ਟਰਾਇਲ ਮਲਟੀ ਸਪੋਟਸ ਸਟੇਡੀਅਮ ਸੈਕਟਰ-78, ਨੇੜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਖੇਡ ਅਫ਼ਸਰ ਮੈਡਮ ਗੁਰਦੀਪ ਕੌਰ ਨੇ ਦੱਸਿਆ ਕਿ ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਨੂੰ ਦਾਖਲ ਕਰਨ ਲਈ ਟਰਾਇਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਸ਼ਤੀ, ਹੈਂਡਬਾਲ, ਵਾਲੀਬਾਲ, ਤੈਰਾਕੀ, ਫੁੱਟਬਾਲ, ਵੇਟ ਲਿਫਟਿੰਗ, ਐਥਲੈਟਿਕਸ ਅਤੇ ਬਾਸਕਿਟ ਬਾਲ ਖੇਡਾ ਦੇ ਟਰਾਇਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਦਾਖਲੇ ਲਈ ਖਿਡਾਰੀਆਂ ਦੀ ਯੋਗਤਾ ਵਿੱਚ ਖਿਡਾਰੀ ਜਾਂ ਖਿਡਾਰਨ ਦਾ ਜਨਮ (ਅੰ-14) ਲਈ 01-01-2009, (ਅੰ-17) ਲਈ 01-01-2006, (ਅੰ-19) ਲਈ 01-01-2004 ਜਾਂ ਇਸ ਤੋ ਬਾਅਦ ਦਾ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਖੇਲੋ ਇੰਡੀਆ ਗੇਮਜ ਵਿੱਚ ਭਾਗ ਲੈਣ ਵਾਲੇ, ਸਟੇਟ ਮੈਡਲਿਸਟ ਅਤੇ ਜਿਲ੍ਹਾ ਪੱਧਰ ਮੈਡਲਿਸਟ ਖਿਡਾਰੀਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਚੁਣੇ ਗਏ ਰੈਜੀਡੈਸੀਅਲ ਖਿਡਾਰੀਆਂ ਨੂੰ 200 ਰੁਪਏ ਅਤੇ ਡੇ-ਸਕਾਲਰ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਨੂੰ ਖੁਰਾਕ, ਰਿਫਰੈਸ਼ਮੈਂਟ, ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਯੋਗ ਖਿਡਾਰੀ ਉਪਰੋਕਤ ਦਰਸਾਈਆਂ ਤਰੀਕਾਂ ਨੂੰ ਦੱਸੇ ਗਏ ਸਥਾਨਾਂ ਤੇ ਸਵੇਰੇ 8 ਵਜੇ ਰਜਿਸਟਰੇਸ਼ਨ ਲਈ ਸਬੰਧਤ ਜਿਲ੍ਹਾ ਖੇਡ ਅਫ਼ਸਰ ਨੂੰ ਰਿਪੋਰਟ ਕਰਨ ਅਤੇ ਦਾਖਲਾ ਫਾਰਮ ਟਰਾਇਲਾਂ ਵਾਲੇ ਦਿਨ ਜਾਂ ਉਸ ਤੋ ਪਹਿਲਾਂ ਜ਼ਿਲ੍ਹਾ ਖੇਡ ਦਫ਼ਤਰ ਤੋਂ ਮੁਫ਼ਤ ਲਏ ਜਾ ਸਕਦੇ ਹਨ, ਭਾਗ ਲੈਣ ਵਾਲੇ ਖਿਡਾਰੀ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 3 ਤਾਜਾ ਪਾਸਪੋਰਟ ਸਾਈਜ ਫੋਟੋਆਂ ਲੈ ਕੇ ਆਉਣ, ਕਿਸੇ ਵੀ ਭਾਗ ਲੈਣ ਵਾਲੇ ਖਿਡਾਰੀ ਜਾ ਖਿਡਾਰਨ ਨੂੰ ਟੀਏ ਜਾਂ ਡੀਏ ਨਹੀਂ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ