ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿੱਚ ਜਗਤਾਰ ਸਿੰਘ ਖੇੜਾ ਨਮਿੱਤ ਭੋਗ ਤੇ ਸ਼ਰਧਾਂਜਲੀ ਸਮਾਗਮ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਦਸੰਬਰ:
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਦੇ ਪ੍ਰਧਾਨ ਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਆਗੂ ਜਗਤਾਰ ਸਿੰਘ ਖੇੜਾ ਨਮਿੱਤ ਭੋਗ ਤੇ ਸਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਸਹਿਜਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਹਰਮਨ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਉਪਰੰਤ ਹਲਕਾ ਵਿਧਾਇਕ ਕੰਵਰ ਸਿੰਘ ਸੰਧੂ, ਮੁਲਾਜ਼ਮ ਆਗੂ ਰਣਜੀਤ ਸਿੰਘ ਗਰੇਵਾਲ ਤੇ ਮਾਨ ਦਲ ਦੇ ਆਗੂ ਹਰਮੇਸ਼ ਸਿੰਘ ਬੜੌਦੀ ਆਦਿ ਆਗੂਆਂ ਨੇ ਜਗਤਾਰ ਸਿੰਘ ਖੇੜਾ ਨੂੰ ਸਰਧਾਂਜਲੀ ਅਰਪਿਤ ਕਰਦਿਆਂ ਉਨ੍ਹਾਂ ਵੱਲੋਂ ਬੀਤਾਏ ਉਚੇ-ਸੁੱਚੇ ਜੀਵਨ ਦੀ ਸਲਾਘਾਂ ਕੀਤੀ। ਗੁ: ਪ੍ਰਬੰਧਕ ਕਮੇਟੀ ਨੇ ਸ: ਖੇੜਾ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਉਨ੍ਹਾਂ ਦੀ ਧਰਮ ਪਤਨੀ ਸਵਰਨ ਕੌਰ ਨੂੰ ਸਿਰੋਪਾਓ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਵੱਲੋਂ ਪਰਿਵਾਰ ਨੂੰ 60,000 ਦੀ ਮਾਲੀ ਸਹਾਇਤਾ ਸੌਂਪੀ। ਸੰਗਤਾਂ ਦੀ ਸਰਬਸੰਮਤੀ ਨਾਲ ਕਮੇਟੀ ਦੇ ਭਾਈ ਹਰਜੀਤ ਸਿੰਘ ਹਰਮਨ ਨੂੰ ਮੁੱਖ ਸੇਵਾਦਾਰ ਵੱਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਸੰਮਤੀ ਮੈਂਬਰ ਸਰਬਜੀਤ ਸਿੰਘ ਕਾਦੀਮਾਜਰਾ, ਅੱਛਰ ਸਿੰਘ ਕੰਨਸਾਲਾ,ਮੇਜਰ ਸਿੰਘ ਢਕੋਰਾਂ, ਰਵਿੰਦਰ ਸਿੰਘ ਵਜੀਦਪੁਰ, ਮੇਜਰ ਸਿੰਘ ਸੰਗਤਪੁਰਾ,ਗੁਰਮੀਤ ਸਿੰਘ ਸਾਂਟੂ, ਗੁਰਚਰਨ ਸਿੰਘ, ਦਲਵਿੰਦਰ ਸਿੰਘ ਕਾਲਾ, ਦਰਸਨ ਸਿੰਘ ਤੇ ਜਗਦੀਸ਼ ਸਿੰਘ ਖੈਰਪੁਰ ਆਦਿ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਲੁਆਈ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…