ਪੱਤਰਕਾਰ ਸੁਖਵਿੰਦਰ ਸਿੰਘ ਸੁੱਖੀ ਨਮਿਤ ਅੰਤਿ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਅੱਜ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਅਕਤੂਬਰ:
ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਜ਼ਿਲ੍ਹਾ ਮੁਹਾਲੀ ਦਿਹਾਤੀ ਦੇ ਇੰਚਾਰਜ ਅਤੇ ਸਥਾਨਕ ਸ਼ਹਿਰ ਤੋਂ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਸੁੱਖੀ ਜਿਨ੍ਹਾਂ ਦੀ ਕੁੱਝ ਦਿਨ ਪਹਿਲਾਂ ਅਚਾਨਕ ਰੇਲ ਗੱਡੀ ਨਾਲ ਟਕਰਾਉਣ ਕਰਕੇ ਮੌਤ ਹੋ ਗਈ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ ਭਲਕੇ 15 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਿੱਚ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁੱਖੀ ਦੇ ਭਰਾ ਸਤਪਾਲ ਸਿੰਘ ਲਾਡੀ ਨੇ ਦੱਸਿਆ ਕਿ ਸ੍ਰੀ ਆਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਤੋਂ ਉਪਰੰਤ 12 ਤੋਂ 1 ਵਜੇ ਤੱਕ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਸ਼੍ਰੀ ਹਰਗੋਵਿੰਦਗੜ੍ਹ ਸਾਹਿਬ ਵਿੱਚ ਹੋਵੇਗਾ। ਜਿਸ ਵਿੱਚ ਵੱਖ ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਵੱਲੋਂ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਇਸ ਦੌਰਾਨ ਅਕਾਲੀ ਆਗੂ ਤੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਮੰਤਰੀ ਸਤਵੰਤ ਕੌਰ ਸੰਧੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ, ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਅਰਜ਼ਨ ਸਿੰਘ ਕਾਂਸਲ, ਖੇਡ ਪ੍ਰਮੋਟਰ ਤੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਸਤਵਿੰਦਰ ਸਿੰਘ ਚੈੜੀਆਂ, ਨਰਿੰਦਰ ਸਿੰਘ ਕੰਗ, ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਪ੍ਰਧਾਨ ਰਮਾਕਾਂਤ ਕਾਲੀਆ, ਐਸ ਜੀ ਪੀ ਮੈਂਬਰ ਅਜਮੇਰ ਸਿੰਘ ਖੇੜਾ, ਸਰਬਜੀਤ ਸਿੰਘ ਕਾਦੀ ਮਾਜਰਾ, ਸਰਪੰਚ ਹਰਦੀਪ ਸਿੰਘ ਖਿਜ਼ਰਾਬਾਦ, ਸਾਹਿਬ ਸਿੰਘ ਬਡਾਲੀ, ਸੀਨੀਅਰ ਪੱਤਰਕਾਰ ਰਣਜੀਤ ਸਿੰਘ ਕਾਕਾ, ਕੌਂਸਲਰ ਬਹਾਦਰ ਸਿੰਘ ਓ.ਕੇ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨੰਦੀਪਲ ਬਾਂਸਲ, ਸੂਬਾ ਸਕੱਤਰ ਰਾਕੇਸ਼ ਕਾਲੀਆ, ਆਪ ਆਗੂ ਹਰੀਸ਼ ਕੌਸ਼ਲ, ਮੋਨਿਕਾ ਸੂਦ, ਅਨੀਤਾ ਰਾਨੀ, ਸੁਰਿੰਦਰ ਕੌਰ ਸ਼ੇਰਗਿੱਲ, ਢਾਡੀ ਮਲਕੀਤ ਸਿੰਘ ਪਾਪਰਲੀ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…