Share on Facebook Share on Twitter Share on Google+ Share on Pinterest Share on Linkedin ਮਾਤਾ ਅਮਰਜੀਤ ਕੌਰ ਜੀ ਨਮਿਤ ਸ਼ਰਧਾਂਜ਼ਲੀ ਸਮਾਗਮ, ਵੱਖ ਵੱਖ ਆਗੂਆਂ ਨੇ ਭੇਟ ਕੀਤੀਆਂ ਸ਼ਰਧਾਜ਼ਲੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ: ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੀ ਸੱਸ ਅਤੇ ਮੁਹਾਲੀ ਤੋਂ ਪੰਜਾਬੀ ਜਾਗਰਣ ਦੀ ਪੱਤਰਕਾਰ ਬੀਬੀ ਗੁਰਪ੍ਰੀਤ ਕੌਰ ਦੇ ਮਾਤਾ ਜੀ ਬੀਬੀ ਅਮਰਜੀਤ ਕੌਰ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ-20, ਚੰਡੀਗੜ੍ਹ ਵਿੱਚ ਅੰਤਿਮ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਭਾਈ ਸੰਤੋਖ ਸਿੰਘ ਚੰਡੀਗੜ੍ਹ ਵਾਲੇ ਅਤੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਥਾਨਕ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8, ਮੁਹਾਲੀ ਦੇ ਹੈੱਡ ਗੰ੍ਰਥੀ ਭਾਈ ਭੁਪਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਮੰਚ ਸੰਚਾਲਕ ਸਰਬਜੀਤ ਸਿੰਘ ਸੋਹਲ ਨੇ ਦੱਸਿਆ ਕਿ ਮਾਤਾ ਜੀ ਬੜੀ ਹੀ ਉੱਚੀ ਤੇ ਸੁੱਚੀ ਸ਼ਖ਼ਸੀਅਤ ਦੇ ਮਾਲਕ ਸਨ। ਗੁਰੂ ਘਰ ਦੇ ਨਾਲ ਉਨ੍ਹਾਂ ਦਾ ਅਥਾਹ ਪਿਆਰ ਸੀ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰੂ ਘਰ ਦੀ ਸੇਵਾ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕੀ ਅਜਿਹੀਆਂ ਸ਼ਖ਼ਸੀਅਤਾਂ ਦੀ ਸਮਾਜ ਨੂੰ ਸੇਧ ਦੇਣ ਵਿੱਚ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਦਾ ਸਾਰਾ ਪਰਿਵਾਰ ਸਿੱਖੀ ਸਰੂਪ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਿਰਨਬੀਰ ਸਿੰਘ ਕੰਗ, ਮੁਹਾਲੀ ਹਵਾਈ ਅੱਡਾ ਥਾਣੇ ਦੇ ਐਸਐਚਓ ਇੰਸਪੈਕਟਰ ਹਰਸਿਮਰਨ ਸਿੰਘ ਬੱਲ, ਸੀਨੀਅਰ ਪੱਤਰਕਾਰ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ, ਪੰਜਾਬੀ ਜਾਗਰਣ ਦੇ ਜੀ.ਐੱਮ ਰਜਿੰਦਰ ਸਿੰਘ ਮੋਹਣੀ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਮੀਤ ਸਿੰਘ ਗਿੱਲ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਕਾਂਗਜਸ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ, ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ, ਜ਼ਿਲ੍ਹਾ ਅਕਾਲੀ ਜਥਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸੀਨੀਅਰ ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਪਰਮਜੀਤ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਸਾਚਾ ਧੰਨੁ ਸਾਹਿਬ, ਸੁਖਦਿਆਲ ਸਿੰਘ ਸੋਢੀ, ਹਰਮੀਤ ਸਿੰਘ, ਮਹਿਮਾ ਸਿੰਘ, ਦਿਲਬਾਗ ਸਿੰਘ, ਹਰਵਿੰਦਰ ਸਿੰਘ ਛੀਨਾ, ਹਰਜਿੰਦਰ ਸਿੰਘ ਭੈਣੀ, ਦਵਿੰਦਰ ਸਿੰਘ, ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਇਕੱਤਰ ਸ਼ਖ਼ਸੀਅਤਾਂ ਨੇ ਮਾਤਾ ਜੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਜ਼ਿਲ੍ਹਾ ਪ੍ਰੈੱਸ ਕਲੱਬ ਮੁਹਾਲੀ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਸਮਾਗਮ ਵਿੱਚ ਹਾਜ਼ਰੀਆਂ ਭਰੀਆਂ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਵੱਲੋਂ ਮਾਤਾ ਜੀ ਯਾਦ ਕਰਦਿਆਂ ਸ਼ੋਕ ਮਤੇ ਭੇਜੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ