ਪਰਮਜੀਤ ਸਿੰਘ ਲੌਂਗੀਆਂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 3 ਮਾਰਚ ਨੂੰ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਮਾਰਚ:
ਖਰੜ ਦੇ ਵਸਨੀਕ ਪਰਮਜੀਤ ਸਿੰਘ ਲੌਂਗੀਆਂ ਬਹੁਤ ਹੀ ਮਿਲਣਸਾਰ, ਨੇਕ ਸੁਭਾਅ ਅਤੇ ਸਮਾਜ ਸੇਵਕ ਹਨ। ਉਨ੍ਹਾਂ ਨੇ ਖਰੜ ਸ਼ਹਿਰ ਵਿੱਚ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਸਮਾਜ ਸੇਵਾ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਮਾਜ ਸੇਵਾ ਦੇ ਤੌਰ ਤੇ ਵੱਖਰੀ ਪਹਿਚਾਣ ਬਣਾਈ। ਉਹ ਖਰੜ ਸ਼ਹਿਰ ਵਿੱਚ ਪ੍ਰਾਪਰਟੀ ਕੰਸਲਟੈਂਟ ਵਜੋਂ ਕੰਮ ਕਰ ਰਹੇ ਸਨ। ਪਰਮਜੀਤ ਸਿੰਘ ਲੌਂਗੀਆਂ ਮਿਤੀ 26 ਫਰਵਰੀ 2018 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਵਰਗਵਾਸ ਹੋ ਗਏ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਰਖਾਏ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 3 ਮਾਰਚ 2018, ਦਿਨ ਸਨਿੱਚਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ ਆਰੀਆਂ ਕਾਲਜ਼ ਰੋਡ ਖਰੜ, ਜ਼ਿਲ੍ਹਾ ਮੁਹਾਲੀ ਵਿਖੇ ਹੋਵੇਗੀ।
ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ, ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਪ੍ਰੀਤਕੰਵਲ ਸਿੰਘ, ਸੁਭਾਸ਼ ਅਗਰਵਾਲ, ਦਵਿੰਦਰ ਸਿੰਘ ਵਿੱਕੀ ਸਮੇਤ ਹੋਰਨਾਂ ਆਗੂਆਂ ਨੇ ਵੀ ਸ੍ਰੀ ਲੌਂਗੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਪੀੜਤ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…