ਮਾਤਾ ਲਾਭ ਕੌਰ ਲਾਂਡਰਾਂ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਅੌਰਤਾਂ ਨੇ ਹਰ ਖੇਤਰ ਵਿੱਚ ਅਹਿਮ ਰੋਲ ਨਿਭਾਇਆ: ਬੀਬੀ ਜਗੀਰ ਕੌਰ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਕ ਸੰਦੇਸ਼ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਅਤੇ ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੇ ਮਾਤਾ ਬੀਬੀ ਲਾਭ ਕੌਰ ਲਾਂਡਰਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਗੁਰਦੁਆਰਾ ਸਾਹਿਬ ਲਾਂਡਰਾਂ ਵਿਖੇ ਹੋਇਆ। ਉਪਰੰਤ ਵੱਖ-ਵੱਖ ਸਿਆਸੀ ਤੇ ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਨੇ ਬੀਬੀ ਲਾਭ ਕੌਰ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅੰਤਰਰਾਸ਼ਟਰੀ ਪੁਆਧੀ ਮੰਚ ਸਮੇਤ ਹੋਰਨਾਂ ਸੰਸਥਾਵਾਂ ਨੇ ਸੋਕ ਸੰਦੇਸ਼ ਭੇਜਿਆ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਗੁਰਬਾਣੀ ਦੇ ਅਰਥ ਕਰਕੇ ਮਨੁੱਖੀ ਜੀਵਨ ਅਤੇ ਇਸ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਬੀਬੀ ਲਾਭ ਕੌਰ ਨੇ ਅਨੇਕਾਂ ਮੁਸੀਬਤਾਂ ਝੱਲਦੇ ਹੋਏ ਆਪਣੇ ਬੱਚਿਆਂ ਅਤੇ ਸਮਾਜ ਨੂੰ ਸਹੀ ਸੇਧ ਦਿੱਤੀ। ਉਨ੍ਹਾਂ ਕਿਹਾ ਕਿ ਅੌਰਤਾਂ ਨੇ ਹਰ ਖੇਤਰ ਵਿੱਚ ਅਹਿਮ ਰੋਲ ਨਿਭਾਇਆ ਹੈ, ਮਾਂ ਇਕ ਸਿਰਜਨਹਾਰੀ ਹੈ, ਮਾਂ ਧਰਤੀ ਹੈ, ਮਾਂ ਸੰਘਣੀ ਛਾਂ ਵਾਲਾ ਰੁੱਖ ਹੈ। ਹਾਲਾਂਕਿ ਪੁਰਸ਼ ਪ੍ਰਧਾਨ ਸਮਾਜ ਵਿੱਚ ਪਹਿਲਾਂ ਅੌਰਤ ਨੂੰ ਪੈਰ ਦੀ ਜੁੱਤੀ ਸਮਝਿਆਂ ਜਾਂਦਾ ਸੀ ਪ੍ਰੰਤੂ ਪਹਿਲੀ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਅੌਰਤਾਂ ਨੂੰ ਬਰਾਬਰੀ ਦੇ ਹੱਕ ਅਤੇ ਮਾਣ ਸਨਮਾਨ ਦਿੱਤਾ ਗਿਆ। ਇਸ ਤੋਂ ਬਾਅਦ ਅੌਰਤਾਂ ਨੇ ਆਪਣੇ ਹੱਕਾਂ ਅਤੇ ਅਧਿਕਾਰਾਂ ਖਾਤਰ ਲੜਨਾ ਸ਼ੁਰੂ ਕੀਤਾ ਅਤੇ ਅਜੋਕੇ ਸਮੇਂ ਵਿੱਚ ਅੌਰਤ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਹੀ ਹੈ।
ਇਸ ਤੋਂ ਪਹਿਲਾਂ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਮਾਤਾ ਲਾਭ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਾਂ ਦੇ ਰਿਸ਼ਤੇ ਬਾਰੇ ਅਤੇ ਕਿਹਾ ਕਿ ਮਾਤਾ ਬਹੁਤ ਨਿੱਘੇ ਸੁਭਾਅ ਦੇ ਮਾਲਕ ਸਨ ਅਤੇ ਉਨ੍ਹਾਂ ਦਾ ਜੀਵਨ ਬਹੁਤ ਹੀ ਸਾਦਗੀ ਵਾਲਾ ਸੀ। ਉਨ੍ਹਾਂ ਨੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੂੰ ਜੁਝਾਰੂ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਮਾਂ ਤੋਂ ਗੁੜ੍ਹਤੀ ਲੈ ਕੇ ਹਮੇਸ਼ਾ ਹੀ ਆਪਣੇ ਅਹੁਦੇ ਨਾਲ ਇਨਸਾਫ਼ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਾਤਾ ਲਾਭ ਕੌਰ ਨੇ ਜਿਵੇਂ ਹਰ ਅੌਕੜ ਦਾ ਸਾਹਮਣਾ ਕਰਕੇ ਆਪਣਾ ਜੀਵਨ ਬਸਰ ਕੀਤਾ, ਉਸ ’ਤੇ ਅਸੀਂ ਸਾਰੇ ਮਾਣ ਕਰ ਸਕਦੇ ਹਾਂ। ਲਾਂਡਰਾਂ ਪਰਿਵਾਰ ਦੀ ਸਮਾਜ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਬਜ਼ੁਰਗਾਂ ਦੀ ਹਾਲਤ ਬਹੁਤ ਮਾੜੀ ਹੈ। ਕਈ ਵੱਡੇ ਘਰਾਂ ਦੇ ਬਜ਼ੁਰਗਾਂ ਨੂੰ ਬਿਰਧ ਆਸ਼ਰਮਾਂ ਵਿੱਚ ਰੁਲਦੇ ਦੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਕੰਪਿਊਟਰ ਯੁੱਗ ਵਿੱਚ ਅਨੇਕਾਂ ਪ੍ਰਕਾਰ ਦੀਆਂ ਬੀਮਾਰੀਆਂ ਸਮਾਜ ਲਈ ਵੱਡੀ ਚੁਨੌਤੀਆਂ ਬਣੀਆਂ ਹੋਈਆਂ ਹਨ। ਸਮੇਂ ਦੀਆਂ ਸਰਕਾਰਾਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਮੰਚ ਸੰਚਾਲਨ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕੀਤਾ।

ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਗੁਰਦੁਆਰਾ ਤਾਲਮੇਲ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਪੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਯੂਥ ਆਗੂ ਅਸ਼ਵਨੀ ਕੁਮਾਰ ਸੰਭਾਲਕੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ, ਐਸਜੀਪੀਸੀ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਦੇ ਸਪੁੱਤਰ ਸਰਬਜੀਤ ਸਿੰਘ ਸਮਾਣਾ, ਛੋਟੇ ਭਰਾ ਕੁਲਦੀਪ ਸਿੰਘ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਨੰਬਰਦਾਰ ਹਰਸੰਗਤ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਤਰਲੋਚਨ ਸਿੰਘ ਮਟੌਰ, ਜਗਤਾਰ ਸਿੰਘ ਢੇਲਪੁਰ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਜੱਸੀ, ਰਾਜੂ ਖੰਨਾ, ਹਰਵਿੰਦਰ ਸਿੰਘ ਕਾਲਾ, ਮਾਲਵਿੰਦਰ ਕੰਗ, ਕਿਸਾਨ ਆਗੂ ਕੁਲਵੰਤ ਤ੍ਰਿਪੜੀ, ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਕਰਮਜੀਤ ਸਿੰਘ ਕੰਮਾਂ ਬੜੀ, ਦਰਸ਼ਨ ਸਿੰਘ ਸ਼ਿਵਜੋਤ, ਗੁਰਮੀਤ ਸਿੰਘ ਸ਼ਾਮਪੁਰ, ਸਾਬਕਾ ਵਿਧਾਇਕ ਵਰਿੰਦਰ ਕੌਰ ਲੂਬਾਂ, ਐਸਜੀਪੀਸੀ ਮੈਂਬਰ ਹਰਜਿੰਦਰ ਕੌਰ, ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਪੱਤਰਕਾਰ ਕਰਮਜੀਤ ਸਿੰਘ ਚਿੱਲਾ, ਪਰਦੀਪ ਸਿੰਘ ਹੈਪੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਗੁਰਮੀਤ ਸਿੰਘ ਸ਼ਾਮਪੁਰ, ਮਨਜੀਤ ਸਿੰਘ ਭੱਲਾ, ਅਮਨਿੰਦਰ ਸਿੰਘ ਸਫ਼ੀਪੁਰ, ਜਸਵੀਰ ਸਿੰਘ ਰੁਕੜਾ, ਮਲਕੀਤ ਸਿੰਘ ਮਲਕਪੁਰ, ਸਾਬਕਾ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…