ਸੰਤ ਈਸਰ ਸਕੂਲ ਦੇ ਸੰਸਥਾਪਕ ਸੁਖਦੇਵ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਦੇ ਸੰਸਥਾਪਕ ਤੇ ਉੱਘੇ ਸਮਾਜ ਸੇਵਕ ਸੁਖਦੇਵ ਸਿੰਘ ਗਿੱਲ ਨੂੰ ਅੱਜ ਉਨ੍ਹਾਂ ਦੀ 19ਵੀਂ ਬਰਸੀ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਦਫ਼ਤਰੀ ਸਟਾਫ਼ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਸਬੰਧੀ ਅੱਜ ਉਕਤ ਦੋਵੇਂ ਸਕੂਲਾਂ ਵਿੱਚ ਵਿਸ਼ੇਸ਼ ਸ਼ੋਕ ਸਭਾ ਦਾ ਆਯੋਜਨ ਕਰਕੇ 2 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸ੍ਰੀ ਗਿੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਮੈਨੇਜਰ ਅਮਰਜੀਤ ਸਿੰਘ, ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ, ਵਾਈਸ ਪ੍ਰਿੰਸੀਪਲ ਅਨੁਪਮ ਖੰਨਾ, ਪਵਨਦੀਪ ਕੌਰ, ਇੰਦੂ ਧਾਲੀਵਾਲ, ਰਣਜੀਤ ਕੌਰ ਤੇ ਬਲਜੀਤ ਸਿੰਘ ਸਮੇਤ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…