nabaz-e-punjab.com

ਪੱਤਰਕਾਰ ਗੌਰੀ ਲੰਕੇਸ਼ ਦੀ ਮੌਤ ’ਤੇ ਦੁੱਖ ਪ੍ਰਗਟਾਇਆ, ਸ਼ਰਧਾਂਜਲੀ ਭੇਂਟ ਕੀਤੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਕੁਰਾਲੀ, 9 ਸਤੰਬਰ:
ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਭੰਵਰਾ, ਜ਼ਿਲ੍ਹਾ ਪੈੱ੍ਰਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ, ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚੌਹਾਨ ਨੇ ਵੀ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸੱਚ ਬੋਲਣ ਤੇ ਲਿਖਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਸਪੈਸ਼ਲ ਬਿੱਲ ਲਿਆਂਦਾ ਜਾਵੇ ਤਾਂ ਜੋ ਪੱਤਰਕਾਰ ਨਿਡਰਤਾ ਨਾਲ ਕੰਮ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਗੌਰੀ ਲੰਕੇਸ਼ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਦਾਲਤ ਵਿੱਚ ਚੰਗੇ ਤਰੀਕੇ ਨਾਲ ਕੇਸ ਦੀ ਪੈਰਵੀ ਕਰਕੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੁਆਈ ਜਾਵੇ ਤਾਂ ਜੋ ਦੇਸ਼ ਵਾਸੀਆਂ ਦਾ ਕਾਨੂੰਨ ਅਤੇ ਨਿਆਂ ਪ੍ਰਣਾਲੀ ਵਿੱਚ ਭਰੋਸਾ ਬੱਝ ਸਕੇ।
ਉਧਰ, ਪਿਛਲੇ ਦਿਨੀਂ ਕਤਲ ਕੀਤੇ ਪੱਤਰਕਾਰ ਗੌਰੀ ਲੰਕੇਸ਼ ਨੂੰ ਵੱਖ ਵੱਖ ਪੱਤਰਕਾਰਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਰਣਜੀਤ ਸਿੰਘ ਕਾਕਾ ਅਤੇ ਰਵਿੰਦਰ ਸਿੰਘ ਵਜੀਦਪੁਰ ਨੇ ਕਿਹਾ ਕਿ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੱਸ ਰਹੀ ਹੈ ਕਿ ਦੇਸ਼ ਵਿੱਚ ਮੀਡੀਆ ਦੀ ਆਜ਼ਾਦੀ ਉੱਤੇ ਕਿਸ ਤਰ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਉਹ ਹਮੇਸ਼ਾ ਤੋਂ ਹੀ ਲੋਕਤੰਤਰਿਕ ਮੁੱਲਾਂ ਨੂੰ ਬਣਾਏ ਰੱਖਣ ਦੀ ਦਿਸ਼ਾ ਵਿੱਚ ਕੰਮ ਕਰਦੇ ਆ ਰਹੇ ਸਨ ਅਤੇ ਇਹ ਹੱਤਿਆ ਲੋਕਤੰਤਰ ’ਤੇ ਵੱਡੀ ਸੱਟ ਹੈ। ਨਿਊ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੱੁਖੀ ਅਤੇ ਕੁਲਵੰਤ ਧੀਮਾਨ ਨੇ ਕਿਹਾ ਕਿ ਜਿੱਥੇ ਗੌਰੀ ਲੰਕੇਸ਼ ਨੇ ਰਾਜਨੇਤਾਵਾਂ ਦੀ ਪੋਲ ਖੋਲ੍ਹੀ ਉੱਥੇ ਉਨ੍ਹਾਂ ਅੰਧਵਿਸ਼ਵਾਸ ਦੇ ਖ਼ਿਲਾਫ਼ ਜੰਗ ਛੇੜ ਰੱਖੀ ਸੀ ਅਤੇ ਹੁਣ ਜ਼ਿਆਦਾ ਤੋਂ ਜ਼ਿਆਦਾ ਪੱਤਰਕਾਰਾਂ ਨੂੰ ਇੱਕਜੁਟ ਹੋ ਕੇ ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਇਸ ਮੌਕੇ ਸੀਨੀਅਰ ਪੱਤਰਕਾਰ ਹਰੀਸ਼ ਬਠਲਾ ਨੇ ਮੰਗ ਕੀਤੀ ਕਿ ਹੱਤਿਆ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤੇ ਪੱਤਰਕਾਰ ਗੌਰੀ ਲੰਕੇਸ ਦੇ ਕਾਤਲਾਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਬਿੱਲਾ ਅਕਾਲਗੜ੍ਹੀਆ, ਚੇਤਨ ਭਗਤ, ਰੋਹਿਤ ਗੁਪਤਾ, ਸੁਖਜਿੰਦਰ ਸਿੰਘ ਸੋਢੀ, ਹਰਜਿੰਦਰ ਭੰਗੂ, ਹਰਮੀਤ ਸਿੰਘ, ਜਗਦੇਵ ਸਿੰਘ, ਰਾਜੀਵ ਸਿੰਗਲਾ, ਅਜੇ ਰਾਠੌਰ, ਰਜਨੀਕਾਂਤ ਗਰੋਵਰ, ਹਰਮਿੰਦਰ ਬੇਦੀ, ਪੰਕਜ ਭਸੀਨ, ਰਜਿੰਦਰ ਠਾਕੁਰ, ਅਵਤਾਰ ਸਿੰਘ ਆਦਿ ਪੱਤਰਕਾਰਾਂ ਨੇ ਪੱਤਰਕਾਰ ਗੌਰੀ ਲੰਕੇਸ਼ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਉਧਰ, ਅਦਾਰਾ ਰੋਜ਼ਾਨਾ ਆਨ ਲਾਈਨ ਅਖ਼ਬਾਰ ਨਬਜ਼-ਏ-ਪੰਜਾਬ ਦੇ ਐਡੀਟਰ ਇੰਨ ਚੀਫ਼ ਅਮਨਦੀਪ ਸਿੰਘ ਸੋਢੀ ਅਤੇ ਸਬ ਐਡੀਟਰ ਅਮਰਜੀਤ ਸਿੰਘ ਸੋਢੀ ਅਤੇ ਪੱਤਰਕਾਰ ਰਜਨੀਕਾਂਤ ਗਰੋਵਰ ਤੇ ਮਲਕੀਤ ਸਿੰਘ ਸੈਣੀ ਨੇ ਵੀ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…