ਡਾ. ਭੀਮ ਰਾਓ ਅੰਬੇਦਕਰ ਨੂੰ ਜਨਮ ਦਿਨ ’ਤੇ ਸ਼ਰਧਾ ਦੇ ਫੁਲ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਦੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸਰਮਾ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ ’ਤੇ ਸ਼ਰਧਾ ਦੇ ਫੁਲ ਭੇਟ ਕੀਤੇ। ਕਰੋਨਾਵਾਇਰਸ ਦੇ ਮੱਦੇਨਜ਼ਰ ਇਸ ਮੌਕੇ ਸਮਾਜਿਕ ਦੂਰੀਆਂ ਕਾਇਮ ਰੱਖਣ ਬਾਰੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਉਧਰ, ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਸਮੇਤ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਦਲਿਤ ਚੇਤਨਾ ਮੰਚ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਅਤੇ ਪੰਜਾਬ ਅਗੇਂਸਟ ਭ੍ਰਿਸ਼ਟਾਚਾਰ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਸਮੇਤ ਬਸਪਾ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ, ਜਗਤਾਰ ਸਿੰਘ ਮੁਹਾਲੀ, ਸੁਖਦੇਵ ਸਿੰਘ ਚੱਪੜਚਿੜੀ, ਸਾਬਕਾ ਸਰਪੰਚ ਇਕਬਾਲ ਸਿੰਘ ਜੁਝਾਰ ਨਗਰ, ਅਮਰੀਕ ਸਿੰਘ ਸਰਪੰਚ ਕੰਬਾਲਾ, ਅਜੈਬ ਸਿੰਘ ਪੰਚ ਬਾਕਰਪੁਰ, ਡਾ. ਅੰਬੇਦਕਰ ਮੈਮੋਰੀਅਲ ਟਰੱਸਟ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਡਾ. ਅੰਬੇਦਕਰ ਮਿਸ਼ਨ, ਅਤੇ ਹੋਰਨਾਂ ਵਿਅਕਤੀਆਂ ਨੇ ਕਰਫਿਊ ਕਾਰਨ ਸਮਾਗਮ ਆਯੋਜਿਤ ਕਰਨ ਦੀ ਥਾਂ ਆਪੋ ਆਪਣੇ ਘਰਾਂ ਵਿੱਚ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਉਂਦਿਆਂ ਸ਼ਰਧਾ ਦੇ ਫੁਲ ਭੇਟ ਕੀਤੇ ਅਤੇ ਦਲਿਤ ਸਮਾਜ ਦੇ ਲੋਕਾਂ ਨੂੰ ਅੱਜ ਰਾਤ ਨੂੰ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਦੀਪਮਾਲਾ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…