Share on Facebook Share on Twitter Share on Google+ Share on Pinterest Share on Linkedin ਮਾਤਾ ਰਣਧੀਰ ਕੌਰ ਨੂੰ ਵੱਖ-ਵੱਖ ਆਗੂਆਂ ਤੇ ਉੱਘੀਆਂ ਸ਼ਖਸੀਅਤਾਂ ਵੱਲੋਂ ਭਾਵਭਿੰਨੀ ਸ਼ਰਧਾਂਜ਼ਲੀ ਭੇਟ ਬੀਰਦਵਿੰਦਰ ਸਿੰਘ ਤੇ ਜਗਮੀਤ ਬਰਾੜ ਵਰਗੇ ਉੱਘੇ ਵਿਵਦਾਨਾਂ ਦੀ ਸਿਆਣਪ ਤੋਂ ਕੌਮ ਤੇ ਰਾਜਸੀ ਪਾਰਟੀਆਂ ਨੇ ਲਾਹਾ ਨਹੀਂ ਲਿਆ: ਡਾ. ਜੌਹਲ ਮਨਪ੍ਰੀਤ ਕੌਰ ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 16 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਉੱਘੇ ਵਿਵਦਾਨ ਬੀਰਦਵਿੰਦਰ ਸਿੰਘ ਅਤੇ ਪੰਜਾਬ ਪੁਲੀਸ ਦੇ ਸਾਬਕਾ ਆਈ.ਜੀ ਪਰਮਜੀਤ ਸਿੰਘ ਸਰਾਓ ਦੇ ਪੂਜਨੀਕ ਮਾਤਾ ਸਰਦਾਰਨੀ ਰਣਧੀਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਗਿਆ। ਜਿਥੇ ਵੰਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਅਤੇ ਸਿੱਖਿਆ ਸ਼ਾਸਤਰੀਆਂ ਅਤੇ ਹੋਰ ਉੱਘੇ ਵਿਵਦਾਨਾਂ ਨੇ ਸ਼ਰਧਾਂਜ਼ਲੀ ਭੇਟ ਕੀਤੀ। ਇਸ ਤੋਂ ਪਹਿਲਾਂ ਸ੍ਰੀ. ਬੀਰਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਮਾਤਾ ਰਣਧੀਰ ਕੌਰ ਇਕ ਅਜਿਹੀ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣੇ ਸੰਘਰਸ਼ਮਈ ਜੀਵਨ ਵਿੱਚ ਕਾਫੀ ਦੁੱਖ ਸੁੱਖ ਹੰਢਾਇਆ ਹੈ। ਉਨ੍ਹਾਂ ਨੇ ਸਮੇਂ ਦੇ ਝੱਖੜਾਂ ਦਾ ਬੜੀ ਦਲੇਰੀ ਨਾਲ ਸਾਹਮਣਾ ਕੀਤਾ ਅਤੇ ਇਕ ਆਦਰਸ਼ਕ ਮਾਂ ਬਣ ਕੇ ਨਾ ਸਿਰਫ਼ ਨਿੱਡਰਤਾ ਨਾਲ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕੀਤਾ। ਉਥੇ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਦਾ ਪਾਠ ਪੜ੍ਹਾਉਂਦਿਆਂ ਉੱਚ ਸਿੱਖਿਆ ਮੁਹੱਈਆ ਕਰਵਾਈ ਗਈ। ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਡਾ. ਐਸ.ਐਸ. ਜੌਹਲ ਨੇ ਪਰਿਵਾਰ ਨਾਲ ਪੁਰਾਣੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੀਰਦਵਿੰਦਰ ਸਿੰਘ ਤੇ ਸਮੁੱਚੇ ਪਰਿਵਾਰ ਨੇ ਕਦੇ ਵੀ ਮਾਤਾ ਰਣਧੀਰ ਕੌਰ ਦੀ ਗੂੜਤੀ ਨੂੰ ਨਹੀਂ ਵਿਸਾਰਿਆ। ਜਿਸ ਦੇ ਫਲਸਰੂਪ ਬੀਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਪਰਮਜੀਤ ਸਿੰਘ ਸਰਾਓ ਆਈਜੀ ਦੇ ਅਹੁਦਿਆਂ ’ਤੇ ਪੁੱਜੇ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਬੀਰਦਵਿੰਦਰ ਸਿੰਘ ਅਤੇ ਜਗਮੀਤ ਸਿੰਘ ਬਰਾੜ ਵਰਗੇ ਉੱਘੇ ਵਿਵਦਾਨਾਂ ਦੀ ਸੂਝਬੂਝ ਅਤੇ ਸਿਆਸਣ ਦਾ ਕੌਮ ਅਤੇ ਰਾਜਸੀ ਪਾਰਟੀਆਂ ਨੇ ਲਾਹਾ ਨਹੀਂ ਲਿਆ। ਅੱਜ ਕੌਮ ਨੂੰ ਇਨ੍ਹਾਂ ਹੀਰਿਆਂ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਾਬਕਾ ਮੰਤਰੀ ਲਾਲ ਸਿੰਘ, ਐਸਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਡਾ. ਕੇਹਰ ਸਿੰਘ, ਡਾ. ਹਰਪਾਲ ਸਿੰਘ ਪੰਨੂੰ, ਡਾ. ਗੁਰਨਾਮ ਸਿੰਘ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸਰਹਿੰਦ ਦੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਗਾਇਕ ਪਰਮਜੀਤ ਸਿੰਘ ਪੰਮੀ ਬਾਈ, ਸਾਬਕਾ ਡੀਪੀਆਰਓ ਉਜਾਗਰ ਸਿੰਘ, ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਹੰਸਾਲੀ, ਸਾਬਕਾ ਆਈਜੀ ਪਰਮਜੀਤ ਸਿੰਘ ਗਰੇਵਾਲ, ਸਾਬਕਾ ਡੀਜੀਪੀ ਡੀ.ਆਰ. ਭੱਟੀ, ਆਰਪੀਐਸ ਬਰਾੜ, ਡਾ. ਹਰਜਿੰਦਰ ਵਾਲੀਆ, ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਮੁਹਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਐਚ.ਐਸ. ਬਿੱਲਾ, ਪਰਮਜੀਤ ਸਿੰਘ ਜੰਡੂ ਸਮੇਤ ਹੋਰ ਪਤਵੰਤੇ ਵੱਡੇ ਗਿਣਤੀ ਵਿੱਚ ਹਾਜ਼ਰ ਸਨ। ਅਖੀਰ ਵਿੱਚ ਬੀਰਦਵਿੰਦਰ ਸਿੰਘ ਨੇ ਖ਼ੁਦ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ